16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗਰੀਨ ਫ਼ੀਲਡ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਧਨੌਲਾ, 16 ਨਵੰਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਦੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਮਨੋਰੰਜਨ ਨੂੰ ਮੁੱਖ ਰੱਖਦਿਆਂ ਪਹਾੜੀ ਸਥਾਨਾਂ ਦਾ ਇਕ ਵਿਸ਼ੇਸ਼ ਟੂਰ ਆਯੋਜਿਤ ਕੀਤਾ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੂੰ ਪਹਾੜਾਂ ਦੀ ਸੁੰਦਰਤਾ, ਕੁਦਰਤੀ ਨਜ਼ਾਰਿਆਂ, ਹਰੇ-ਭਰੇ ਜੰਗਲਾਂ ਅਤੇ ਮਨਮੋਹਕ ਵਾਦੀਆਂ ਨੂੰ ਨੇੜਿਉਂ ਦੇਖਣ ਦਾ ਮੌਕਾ ਮਿਲਿਆ।

Ad Position 21
No active advertisement
ਅਜੀਤ ਡੈਸਕ 17-11-2026
ਧਨੌਲਾ, 16 ਨਵੰਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਦੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਮਨੋਰੰਜਨ ਨੂੰ ਮੁੱਖ ਰੱਖਦਿਆਂ ਪਹਾੜੀ ਸਥਾਨਾਂ ਦਾ ਇਕ ਵਿਸ਼ੇਸ਼ ਟੂਰ ਆਯੋਜਿਤ ਕੀਤਾ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੂੰ ਪਹਾੜਾਂ ਦੀ ਸੁੰਦਰਤਾ, ਕੁਦਰਤੀ ਨਜ਼ਾਰਿਆਂ, ਹਰੇ-ਭਰੇ ਜੰਗਲਾਂ ਅਤੇ ਮਨਮੋਹਕ ਵਾਦੀਆਂ ਨੂੰ ਨੇੜਿਉਂ ਦੇਖਣ ਦਾ ਮੌਕਾ ਮਿਲਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਵੱਖ-ਵੱਖ ਇਤਿਹਾਸਕ, ਧਾਰਮਿਕ ਅਤੇ ਸਭਿਆਚਾਰਕ ਸਥਾਨਾਂ ਦਾ ਵੀ ਦੌਰਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਇਨ੍ਹਾਂ ਸਥਾਨਾਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ, ਆਪਣੇ ਗਿਆਨ ਵਿਚ ਵਾਧਾ ਕੀਤਾ ਅਤੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਅਤੇ ਅਸਲ ਜੀਵਨ ਨਾਲ ਜੁੜਿਆ ਗਿਆਨ ਪ੍ਰਦਾਨ ਕਰਨਾ ਸੀ। ਇਸ ਤਰ੍ਹਾਂ ਇਹ ਵਿੱਦਿਅਕ ਟੂਰ ਵਿਦਿਆਰਥੀਆਂ ਲਈ ਗਿਆਨਵਰਧਕ, ਮਨੋਰੰਜਕ ਅਤੇ ਯਾਦਗਾਰੀ ਸਾਬਤ ਹੋਇਆ। ਵਿਦਿਆਰਥੀਆਂ ਨੇ ਇਸ ਟੂਰ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਉਨ੍ਹਾਂ ਨੇ ਕੁਦਰਤ ਦੀ ਸੁੰਦਰਤਾ ਦਾ ਆਨੰਦ ਮਾਣਿਆ ਅਤੇ ਪਹਾੜੀ ਇਲਾਕਿਆਂ ਦੇ ਵਾਤਾਵਰਨ, ਜਲਵਾਯੂ ਅਤੇ ਕੁਦਰਤੀ ਸਰੋਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ ਨੇ ਦੱਸਿਆ ਕਿ ਇਸ ਟੂਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕੁਦਰਤ ਨਾਲ ਜੋੜਨਾ, ਉਨ੍ਹਾਂ ਵਿਚ ਆਪਸੀ ਸਹਿਯੋਗ, ਅਨੁਸ਼ਾਸਨ ਅਤੇ ਸਮੂਹਿਕ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਲਵਾ ਸਾਹਿਤ ਸਭਾ ਨੇ ਵੱਖ-ਵੱਖ ਲੇਖਕਾਂ ਦੀਆਂ ਪੰਜ ਪੁਸਤਕਾਂ ਕੀਤੀਆਂ ਲੋਕ ਅਰਪਣ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ’ਚ ਸੈਕੰਡਰੀ ਸਕੂਲ ਚੀਮਾ ਜੋਧਪੁਰ ਨੇ ਪਹਿਲਾ ਸਥਾਨ ਕੀਤਾ ਹਾਸਿਲ
Ad Position 24