17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ‘ਟੈਕ ਨੋਵਾ 1.0’ ਮੁਕਾਬਲੇ ’ਚ ਦੂਜਾ ਸਥਾਨ ਲਿਆ

ਬਰਨਾਲਾ, 17 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਬ੍ਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਕਰਵਾਏ ‘ਟੈਕ ਨੋਵਾ 1. 0’ ਮੁਕਾਬਲੇ ਵਿਚ ਜੂਨੀਅਰ ਵਰਗ ਵਿਚ ਦੂਜਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 18-11-2026
ਬਰਨਾਲਾ, 17 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਬ੍ਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਕਰਵਾਏ ‘ਟੈਕ ਨੋਵਾ 1.0’ ਮੁਕਾਬਲੇ ਵਿਚ ਜੂਨੀਅਰ ਵਰਗ ਵਿਚ ਦੂਜਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਬੈਲੂਨ ਦੌੜ ਮੁਕਾਬਲੇ ਵਿਚ ਅਵੀਰ ਕੌਰ ਸਰਾਂ (ਜਮਾਤ ਅੱਠਵੀਂ) ਅਤੇ ਗੁਰਨੂਰ ਕੌਰ (ਜਮਾਤ ਅੱਠਵੀਂ), ਇਨੋਵੇਸ਼ਨ ਚੈਲੰਜ ਮੁਕਾਬਲੇ ਵਿਚ ਅਨੰਤਜੋਤ (ਜਮਾਤ ਅੱਠਵੀਂ) ਅਤੇ ਗੁਰਇੱਕ (ਜਮਾਤ ਛੇਵੀਂ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਚੇਅਰਮੈਨ ਸ੍ਰੀ ਕਪਿਲ ਮਿੱਤਲ, ਪ੍ਰਧਾਨ ਸ੍ਰੀਮਤੀ ਨਿਸ਼ੀ ਮਿੱਤਲ ਅਤੇ ਪ੍ਰਿੰਸੀਪਲ ਮੈਡਮ ਨੇ ਜੇਤੂ ਵਿਦਿਆਰਥੀਆਂ, ਇੰਚਾਰਜ ਸਾਕਸ਼ੀ ਅਤੇ ਉਮੰਗ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚਰਨਜੀਤ ਸਿੰਘ ਚੰਨੀ ਅਤੇ ਸਮਿਤ ਸਿੰਘ ਮਾਨ ਸਵ: ਕੌਂਸਲਰ ਦੀਪਕ ਸ਼ਰਮਾ ਦੀਪਾ ਦੀ ਯਾਦ ’ਚ ਕੱਲ੍ਹ ਜਵਾਨੀ ਸੰਭਾਲ ਯਾਤਰਾ ਮੰਡੀ... ਅਗਲੀ ਖ਼ਬਰ ਪਿੰਡ ਉਗੋਕੇ ਵਿਖੇ ਭਦੌੜ ਹਲਕੇ ਦਾ ਵਿਲੱਖਣ ਕ੍ਰਿਕਟ ਕੱਪ 20 ਤੋਂ
Ad Position 24