ਵਿਧਾਇਕ ਕਾਲਾ ਢਿੱਲੋਂ ਦੀ ਅਗਵਾਈ ਹੇਠ ਚੰਨੀ ਦਾ ਸਵਾਗਤ ਸ਼ਹਿਣਾ ਵਿਖੇ ਅੱਜ-ਕਾਂਗਰਸੀ ਆਗੂ
ਸ਼ਹਿਣਾ, 17 ਨਵੰਬਰ (ਸੁਰੇਸ਼ ਗੋਗੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਸ਼ਹਿਣਾ ਵਿਖੇ ਪੁੱਜ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ 18 ਨਵੰਬਰ ਨੂੰ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਸ਼ਹਿਣਾ ਦੇ ਮੇਨ ਬੱਸ ਸਟੈਂਡ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਹਲਕਾ ਵਿਧਾਇਕ ਬਰਨਾਲਾ ਦੀ ਅਗਵਾਈ ਵਿਚ ਸਮੂਹ ਕਾਂਗਰਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਤੇਜ ਸਿੰਘ ਸੰਧੂ ਬਲਾਕ ਪ੍ਰਧਾਨ ਕਾਂਗਰਸ ਪਾਰਟੀ, ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਹਲਕਾ ਭਦੌੜ, ਅਮਰਜੀਤ ਸਿੰਘ ਜੀਤਾ ਜ਼ਿਲ੍ਹਾ ਜਰਨਲ ਸਕੱਤਰ, ਸਰਪੰਚ ਜਗਤਾਰ ਸਿੰਘ ਜੰਗੀਆਣਾ ਨੇ ਕੀਤਾ।
ਸ਼ਹਿਣਾ, 17 ਨਵੰਬਰ (ਸੁਰੇਸ਼ ਗੋਗੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਸ਼ਹਿਣਾ ਵਿਖੇ ਪੁੱਜ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ 18 ਨਵੰਬਰ ਨੂੰ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਸ਼ਹਿਣਾ ਦੇ ਮੇਨ ਬੱਸ ਸਟੈਂਡ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਹਲਕਾ ਵਿਧਾਇਕ ਬਰਨਾਲਾ ਦੀ ਅਗਵਾਈ ਵਿਚ ਸਮੂਹ ਕਾਂਗਰਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਤੇਜ ਸਿੰਘ ਸੰਧੂ ਬਲਾਕ ਪ੍ਰਧਾਨ ਕਾਂਗਰਸ ਪਾਰਟੀ, ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਹਲਕਾ ਭਦੌੜ, ਅਮਰਜੀਤ ਸਿੰਘ ਜੀਤਾ ਜ਼ਿਲ੍ਹਾ ਜਰਨਲ ਸਕੱਤਰ, ਸਰਪੰਚ ਜਗਤਾਰ ਸਿੰਘ ਜੰਗੀਆਣਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਸ਼ੁਰੂ ਹੋਈ ਜਵਾਨੀ ਸੰਭਾਲ ਸਾਈਕਲ ਯਾਤਰਾ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਪਾਰਟੀ 2027 ਵਿਚ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ। ਇਸ ਮੌਕੇ ਰਾਜਵਿੰਦਰ ਸਿੰਘ ਸੀਤਲ, ਰਾਹੁਲ ਕੁਮਾਰ ਚੌਹਾਨ, ਪ੍ਰਗਟ ਸਿੰਘ ਜੰਗੀਆਣਾ, ਨਿਰਮਲ ਸਿੰਘ, ਗੁਰਚਰਨ ਸਿੰਘ, ਬੇਅੰਤ ਸਿੰਘ ਮੌੜ ਆਦਿ ਹਾਜ਼ਰ ਸਨ।