17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਲੇਖ ਲਿਖਣ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਬਰਨਾਲਾ, 17 ਨਵੰਬਰ (ਅਸ਼ੋਕ ਭਾਰਤੀ)-ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਵਿਖੇ ਚੋਣ ਸਾਖਰਤਾ ਕਲੱਬ ਤਹਿਤ ਲੇਖ ਲਿਖਣ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਚੋਣਾਂ ਸਬੰਧੀ ਜਾਗਰੂਕਤਾ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਸੀ।

Ad Position 21
No active advertisement
ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਵਿਖੇ ਪ੍ਰਸ਼ਨੋਤਰੀ ਮੁਕਾਬਲੇ ’ਚ ਭਾਗ ਲੈਂਦੇ ਹੋਏ ਵਿਦਿਆਰਥੀ। ਅਜੀਤ ਤਸਵੀਰ 18-11-2026
ਬਰਨਾਲਾ, 17 ਨਵੰਬਰ (ਅਸ਼ੋਕ ਭਾਰਤੀ)-ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਵਿਖੇ ਚੋਣ ਸਾਖਰਤਾ ਕਲੱਬ ਤਹਿਤ ਲੇਖ ਲਿਖਣ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਚੋਣਾਂ ਸਬੰਧੀ ਜਾਗਰੂਕਤਾ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਸੀ। ਇਸ ਪਹਿਲਕਦਮੀ ਰਾਹੀਂ ਵਿਦਿਆਰਥੀਆਂ ਨੂੰ ਵੋਟ ਪਾਉਣ ਦੀ ਮਹੱਤਤਾ, ਚੋਣ ਅਧਿਕਾਰਾਂ, ਲੋਕਤੰਤਰੀ ਜ਼ਿੰਮੇਵਾਰੀਆਂ ਅਤੇ ਭਾਰਤੀ ਚੋਣ ਪ੍ਰਣਾਲੀ ਦੀ ਕਾਰਜਪ੍ਰਣਾਲੀ ਬਾਰੇ ਜਾਗਰੂਕ ਕੀਤਾ ਗਿਆ। ਲੇਖ ਲਿਖਣ ਅਤੇ ਪ੍ਰਸ਼ਨੋਤਰੀ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਲੋਕਤੰਤਰੀ ਸਿਧਾਂਤਾਂ, ਚੋਣ ਪ੍ਰਕਿਰਿਆਵਾਂ, ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਜ਼ਿੰਮੇਵਾਰੀ ਨਾਲ ਵੋਟ ਪਾਉਣ ਦੀ ਮਹੱਤਤਾ ਸਬੰਧੀ ਆਪਣੇ ਵਿਚਾਰ ਪ੍ਰਗਟ ਕਰਨ ਦਾ ਮੌਕਾ ਪ੍ਰਦਾਨ ਕੀਤਾ ਗਿਆ। ਪ੍ਰਸ਼ਨੋਤਰੀ ਮੁਕਾਬਲੇ ਵਿਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਬੰਧਿਤ ਯੂਨੀਵਰਸਿਟੀਆਂ ਦੇ ਚੋਣ ਸਾਖਰਤਾ ਕਲੱਬ ਦੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਚੁਣੇ ਗਏ। ਜਿਸ ਵਿਚ ਗੁਰਵੀਰ ਕੌਰ, ਅੰਚਲ ਸ਼ਰਮਾ ਸ਼ਾਮਿਲ ਹਨ। ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਚੋਣ ਸਾਖਰਤਾ ਕਲੱਬ ਲਈ ਚੁਣੇ ਗਏ ਵਿਦਿਆਰਥੀ ਆਕਾਸ਼ਦੀਪ ਸਿੰਘ, ਹੁਸਨਪ੍ਰੀਤ ਕੌਰ ਸ਼ਾਮਿਲ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਚੋਣ ਸਾਖਰਤਾ ਕਲੱਬ ਲਈ ਲੇਖ ਲਿਖਣ ਮੁਕਾਬਲੇ ਲਈ ਚੁਣੇ ਗਏ ਵਿਦਿਆਰਥੀ ਤਰਨਜੀਤ ਸਿੰਘ, ਪਰਵੀਨ ਕੌਰ ਸ਼ਾਮਿਲ ਹਨ। ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਚੋਣ ਸਾਖਰਤਾ ਕਲੱਬ ਲਈ ਚੁਣੇ ਗਏ ਵਿਦਿਆਰਥੀ ਕਰਨ ਗੋਇਲ, ਸ਼ਿਵਮ ਬਹਿਲ ਸ਼ਾਮਿਲ ਹਨ। ਜੇਤੂ ਵਿਦਿਆਰਥੀਆਂ ਨੂੰ ਸੰਸਥਾ ਦੇ ਚੇਅਰਮੈਨ ਸ੍ਰੀ ਰਾਕੇਸ਼ ਕੁਮਾਰ ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ ਨੇ ਸਨਮਾਨਿਤ ਕੀਤਾ। ਇਸ ਮੌਕੇ ਡਾ: ਭਵੇਤ ਡੀਨ ਅਕਾਦਮਿਕਸ, ਰਜਨੀਸ਼ ਨਰੂਲਾ, ਡਾ: ਜਸ਼ਨ ਜੋਤ, ਭਾਵੁਕਤਾ ਸ਼ਰਮਾ, ਵਿਜੇ ਕੁਮਾਰ, ਨਵਦੀਪ ਬਾਂਸਲ, ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਰਾਜੀਵ ਮੰਗਲਾ, ਵਿਕੀ ਸਿੰਗਲਾ, ਇੰਦਰਪਾਲ ਗੋਇਲ, ਹਰਭਜਨ ਸਿੰਘ, ਮੋਹਿਤ ਮੰਗਲਾ, ਅਸ਼ਵਨੀ ਕੁਮਾਰ, ਜਤਿੰਦਰ ਦਹੀਆ, ਚਤਿੰਦਰ ਸਿੰਘ, ਕਮਲਜੀਤ ਕੌਰ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਨੇ ‘ਸਕੱਤਰੇਤ ਤੋਂ ਸਤੌਜ ਤੱਕ’ ਦਾ ਨਾਅਰਾ ਕੀਤਾ ਬੁਲੰਦ ਅਗਲੀ ਖ਼ਬਰ ਵਿਧਾਇਕ ਕਾਲਾ ਢਿੱਲੋਂ ਦੀ ਅਗਵਾਈ ਹੇਠ ਚੰਨੀ ਦਾ ਸਵਾਗਤ ਸ਼ਹਿਣਾ ਵਿਖੇ ਅੱਜ-ਕਾਂਗਰਸੀ ਆਗੂ
Ad Position 24