18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮੀਤ ਹੇਅਰ ਐਸ.ਐਚ.ਓ. ਬਣ ਕੇ ਲੋਕਾਂ ’ਤੇ ਝੂਠੇ ਪਰਚੇ ਦਰਜ ਕਰਵਾ ਰਿਹਾ- ਚੰਨੀ ਜ਼ਿਲ੍ਹਾ ਬਰਨਾਲਾ ਦੇ ਲੋਕਾਂ ਦਾ ਦੇਣ ਮੈਂ ਸਾਰੀ ਜ਼ਿੰਦਗੀ ਨਹੀਂ ਦੇ ਸਕਦਾ- ਕਾਲਾ ਢਿੱਲੋਂ

ਬਰਨਾਲਾ, 18 ਨਵੰਬਰ (ਰਾਜ ਪਨੇਸਰ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਤਹਿਤ ਬਰਨਾਲਾ ਦੇ 16 ਏਕੜ ਵਿਖੇ ਪਹੁੰਚੇ। ਜਿੱਥੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵਲੋਂ ਰੱਖੀ ਗਈ ਵਿਸਾਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਸ: ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਕੇ ਸੱਤਾ ’ਚ ਆਈ ਭਗਵੰਤ ਮਾਨ ਸਰਕਾਰ ਨੇ ਲੋਕਾਂ ਨੂੰ ਕੁੱਟਣ ਤੇ ਲੁੱਟਣ ਦੀ ਸਵਾਏ ਹੋਰ ਕੁਝ ਨਹੀਂ ਕੀਤਾ।

Ad Position 21
No active advertisement
ਅਜੀਤ ਡੈਸਕ 19-11-2026
ਬਰਨਾਲਾ, 18 ਨਵੰਬਰ (ਰਾਜ ਪਨੇਸਰ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਤਹਿਤ ਬਰਨਾਲਾ ਦੇ 16 ਏਕੜ ਵਿਖੇ ਪਹੁੰਚੇ। ਜਿੱਥੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵਲੋਂ ਰੱਖੀ ਗਈ ਵਿਸਾਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਸ: ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਕੇ ਸੱਤਾ ’ਚ ਆਈ ਭਗਵੰਤ ਮਾਨ ਸਰਕਾਰ ਨੇ ਲੋਕਾਂ ਨੂੰ ਕੁੱਟਣ ਤੇ ਲੁੱਟਣ ਦੀ ਸਵਾਏ ਹੋਰ ਕੁਝ ਨਹੀਂ ਕੀਤਾ। ਹੁਣ ਜਦੋਂ 2027 ’ਚ ਇਨ੍ਹਾਂ ਦੇ ਹੱਥੋਂ ਸਰਕਾਰ ਜਾਂਦੀ ਦਿਸ ਰਹੀ ਹੈ ਤਾਂ ਇਹ ਦੂਜੀਆਂ ਪਾਰਟੀਆਂ ਦੇ ਆਗੂਆਂ ’ਤੇ ਬੇਬੁਨਿਆਦ ਇਲਾਜਮ ਲਗਾ ਕੇ ਆਪ ਸੱਚੇ ਬਣਨ ਦਾ ਡਰਾਮਾ ਰਚ ਰਹੇ ਹਨ। ਸ: ਚੰਨੀ ਨੇ ਕਿਹਾ ਕਿ ਮੀਤ ਹੇਅਰ ਨੇ ਹਲਕੇ ਦਾ ਕੋਈ ਵਿਕਾਸ ਨਹੀਂ ਕਰਵਾਇਆ। ਮੈਨੂੰ ਪਤਾ ਲੱਗਿਆ ਹੈ ਕਿ ਮੀਤ ਹੇਅਰ ਆਪ ਐਸ.ਐਚ.ਓ. ਬਣ ਕੇ ਲੋਕਾਂ ’ਤੇ ਝੂਠੇ ਪਰਚੇ ਦਰਜ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਲੋਕਾਂ ਨੂੰ ਵਿਸਵਾਸ ਦਿਵਾਉਂਦਾ ਹਾਂ ਕਿ 2-3 ਮਹੀਨੇ ਔਖੇ ਸੌਖੇ ਕੱਢ ਲਓ। ਕਾਂਗਰਸ ਦੀ ਸਰਕਾਰ ਬਣਦਿਆਂ ਹੀ ਇਨ੍ਹਾਂ ਵਲੋਂ ਲੋਕਾਂ ’ਤੇ ਕੀਤੇ ਧੱਕਿਆਂ ਦਾ ਗਿਣ-ਗਿਣ ਕੇ ਹਿਸਾਬ ਲਿਆ ਜਾਵੇਗਾ। ਸ: ਚੰਨੀ ਨੇ ਕਿਹਾ ਕਿ ਕਾਂਗਰਸ ਪੰਜਾਬ ਵਿਚ ਸਰਕਾਰ ਬਣਾਉਣ ਤੋਂ ਬਾਅਦ ਨਸ਼ਾ, ਗੈਂਗਸਟਰਵਾਦ, ਭ੍ਰਿਸ਼ਟਾਚਾਰ, ਬੇਰੁਜਗਾਰੀ ਖਤਮ ਕਰ ਕੇ ਪੰਜਾਬ ਵਿਚ ਇਕ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ। ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਮੈ ਲੋਕਾਂ ਦਾ ਦੇਣ ਸਾਰੀ ਜਿੰਦਗੀ ਨਹੀਂ ਦੇ ਸਕਦਾ ਜਿਨ੍ਹਾਂ ਨੇ ਮੈਨੂੰ ਮਾਣ ਬਖਸ ਕੇ ਹਲਕਾ ਬਰਨਾਲਾ ਤੋਂ ਐਮ.ਐਲ.ਏ. ਬਣਾਇਆ। ਹੁਣ ਇਕ ਵਾਰ ਫਿਰ ਮੈਂ ਆਪ ਸਭ ਦੀ ਕਚਹਿਰੀ ’ਚ ਹਾਜ਼ਰ ਹਾਂ। ਮੈਂ ਕਾਂਗਰਸ ਪਾਰਟੀ ਦੇ ਵਰਕਰ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਵਿਰੋਧੀਆਂ ਨੂੰ ਕਿਸੇ ਕੀਮਤ ’ਤੇ ਨਹੀਂ ਬਖਸ਼ਾਂਗਾ। ਇਸ ਤੋਂ ਪਹਿਲਾਂ ਸਾਬਕਾ ਐਮ.ਪੀ. ਜਨਾਬ ਮੁਹੰਮਦ ਸਦੀਕ, ਸੀਨੀਅਰ ਕਾਂਗਰਸੀ ਆਗੂ ਰਵਿੰਦਰ ਉਤਮ ਡਾਲਵੀ, ਹਿਨਾ ਕਾਬਰੇ ਨੇ ਵੀ ਭਾਰੀ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਸਾਬਕਾ ਚੇਅਰਮੈਨ ਮੱਖਣ ਸ਼ਰਮਾ, ਮਹੇਸ਼ ਕੁਮਾਰ ਲੋਟਾ, ਸਤਨਾਮ ਸਿੰਘ ਸੇਖੋਂ ਪੱਤੀ ਸੇਖਵਾਂ, ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋਂ, ਕੁਲਦੀਪ ਸਿੰਘ ਗੁੱਗ (ਸੰਧੂ ਖੇਤੀ ਸੇਵਾ ਸੈਂਟਰ ਵਾਲੇ), ਜਗਤਾਰ ਸਿੰਘ ਪੱਖੋ, ਕਾਂਗਰਸ ਕਿਸਾਨ ਸੈਲ ਦੇ ਸੂਬਾ ਮੀਤ ਪ੍ਰਧਾਨ ਧੰਨਾ ਸਿੰਘ ਗਰੇਵਾਲ, ਸਾਬਕਾ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਧੌਲਾ, ਵਰੁਣ ਬੱਤਾ, ਸੂਰਤ ਸਿੰਘ ਬਾਜਵਾ, ਪਰਮਿੰਦਰ ਸਿੰਘ ਬੀਰੀ ਗਿੱਲ, ਯੂਥ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਸੰਧੂ, ਪ੍ਰਗਟ ਸਿੰਘ ਠੀਕਰੀਵਾਲਾ, ਜਸਮੇਲ ਸਿੰਘ ਡੈਅਰੀਵਾਲਾ, ਅਮਰਜੀਤ ਸਿੰਘ ਕਾਕਾ ਸੂਚ, ਬਿੱਟੂ ਸ਼ਰਮਾ ਪੀ.ਏ., ਬਾਜ ਸਿੰਘ ਰਟੌਲ, ਸੰਮੀ ਠੁੱਲੀਵਾਲ ਤੋਂ ਇਲਾਵਾ ਭਾਰੀ ਗਿਣਤੀ ’ਚ ਕਾਂਗਰਸੀ ਵਰਕਰ ਤੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਸਰਕਾਰ ਬਣਨ ’ਤੇ ਵਪਾਰੀਆਂ ਨੂੰ ਇੰਸਪੈਕਟਰ ਰਾਜ ਤੋਂ ਮਿਲੇਗੀ ਨਿਜਾਤ-ਮੋਹਿਤ ਗੁਪਤਾ ਕਾਰੋਬਾਰੀਆਂ ਦੀਆਂ ਮੁਸ਼ਕਿਲਾਂ ਪ... ਅਗਲੀ ਖ਼ਬਰ cffff
Ad Position 24