ਅਕਾਲੀ ਸਰਕਾਰ ਬਣਨ ’ਤੇ ਵਪਾਰੀਆਂ ਨੂੰ ਇੰਸਪੈਕਟਰ ਰਾਜ ਤੋਂ ਮਿਲੇਗੀ ਨਿਜਾਤ-ਮੋਹਿਤ ਗੁਪਤਾ ਕਾਰੋਬਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਵਾਵਾਂਗੇ-ਜਥੇਦਾਰ ਹਮੀਦੀ
ਮਹਿਲ ਕਲਾਂ, 18 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਐਨ. ਕੇ.
ਮਹਿਲ ਕਲਾਂ, 18 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਐਨ.ਕੇ. ਸ਼ਰਮਾ ਦੇ ਨਿਰਦੇਸ਼ਾਂ ਹੇਠ ਪੰਜਾਬ ਭਰ ਦੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਜਾਣਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਕਸਬਾ ਮਹਿਲ ਕਲਾਂ ਵਿਖੇ ਵਪਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਹਲਕਾ ਇੰਚਾਰਜ ਅਤੇ ਐੱਸ.ਸੀ. ਵਿੰਗ ਦੇ ਸੰਯੁਕਤ ਸਕੱਤਰ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਕੀਤੀ ਗਈ। ਇਸ ਇਕੱਤਰਤਾ ’ਚ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਮੋਹਿਤ ਗੁਪਤਾ ਨੇ ਮੁੱਖ ਤੌਰ ’ਤੇ ਸ਼ਿਰਕਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੋਹਿਤ ਗੁਪਤਾ ਨੇ ਕਿਹਾ ਕਿ ਮੌਜੂਦਾ ਦੌਰ ’ਚ ਜੀ.ਐੱਸ.ਟੀ ਛਾਪਿਆਂ, ਬੇਲੋੜੀ ਸਰਕਾਰੀ ਦਖ਼ਲਅੰਦਾਜ਼ੀ ਅਤੇ ਇੰਸਪੈਕਟਰ ਰਾਜ ਕਾਰਨ ਵਪਾਰੀ ਵਰਗ ਬੇਹੱਦ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਵਪਾਰੀਆਂ ਨੂੰ ਡਰਾਉਣ ਦੀ ਬਜਾਏ ਸੁਖਾਵਾਂ ਮਾਹੌਲ ਦੇਣਾ ਸਰਕਾਰ ਦਾ ਫ਼ਰਜ਼ ਹੈ। ਉਨ੍ਹਾਂ ਐਲਾਨ ਕੀਤਾ ਕਿ 2027 ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਇੰਸਪੈਕਟਰ ਰਾਜ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ ਅਤੇ ਪਿੰਡਾਂ ਦੀ ਤਕਸੀਮ ਦਾ ਮਸਲਾ ਵੀ ਹੱਲ ਹੋਵੇਗਾ। ਇਸ ਤੋਂ ਇਲਾਵਾ ਹਰ ਜੀ.ਐੱਸ.ਟੀ ਨੰਬਰ ਧਾਰਕ ਵਪਾਰੀ ਨੂੰ ਕੁੱਲ 45 ਲੱਖ ਰੁਪਏ ਦੀ ਬੀਮਾ ਸੁਰੱਖਿਆ ਦਿੱਤੀ ਜਾਵੇਗੀ, ਜਿਸ ’ਚ 10 ਲੱਖ ਰੁਪਏ ਅੱਗ ਤੋਂ ਬੀਮਾ, ਪਰਿਵਾਰ ਲਈ 10 ਲੱਖ ਰੁਪਏ ਦਾ ਮੈਡੀਕਲ ਬੀਮਾ ਅਤੇ ਵਪਾਰੀ ਲਈ 25 ਲੱਖ ਰੁਪਏ ਦਾ ਜੀਵਨ ਬੀਮਾ ਸ਼ਾਮਿਲ ਹੋਵੇਗਾ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿਚੋਂ ਇਕੱਠੇ ਕੀਤੇ ਜਾ ਰਹੇ ਸੁਝਾਵਾਂ ਅਤੇ ਸ਼ੈਲਰ ਮਾਲਕਾਂ ਤੇ ਚੌਲ ਵਪਾਰੀਆਂ ਦੀਆਂ ਦਿੱਕਤਾਂ ਦੇ ਹੱਲ ਲਈ ਠੋਸ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਭਰੋਸਾ ਦਿਵਾਇਆ ਕਿ ਮਹਿਲ ਕਲਾਂ ਹਲਕੇ ਦੇ ਦੁਕਾਨਦਾਰਾਂ, ਆੜ੍ਹਤੀਆਂ ਅਤੇ ਉਦਯੋਗਪਤੀਆਂ ਦੇ ਮਸਲੇ ਸੂਬਾਈ ਲੀਡਰਸ਼ਿਪ ਕੋਲ ਰੱਖ ਕੇ ਪਹਿਲ ਦੇ ਆਧਾਰ ’ਤੇ ਹੱਲ ਕਰਵਾਏ ਜਾਣਗੇ। ਮੀਟਿੰਗ ਦੌਰਾਨ ਸ਼ੈਲਰ ਮਾਲਕ ਵਿਜੇ ਕੁਮਾਰ ਬਾਂਸਲ ਨੇ ਆਪਣੀਆਂ ਮੁਸ਼ਕਿਲਾਂ ਸਾਂਝੀਆਂ ਕੀਤੀਆਂ। ਪ੍ਰਧਾਨ ਬਚਿੱਤਰ ਸਿੰਘ ਰਾਏਸਰ ਨੇ ਪ੍ਰਾਪਰਟੀ ਨਾਲ ਸੰਬੰਧੀ ਮੁਸ਼ਕਿਲਾਂ ਉਠਾਈਆਂ, ਟਰੱਕ ਆਪਰੇਟਰ ਗੁਰੀ ਠੀਕਰੀਵਾਲ ਨੇ ਟਰੱਕ ਯੂਨੀਅਨਾਂ ਮੁੜ ਬਹਾਲ ਕਰਨ ਦੀ ਮੰਗ ਰੱਖੀ। ਇਸ ਮੌਕੇ ਬਲਦੇਵ ਸਿੰਘ ਗਾਗੇਵਾਲ, ਲਛਮਣ ਸਿੰਘ ਮੂੰਮ, ਸੁਖਵਿੰਦਰ ਸਿੰਘ ਨਿਹਾਲੂਵਾਲ, ਬਲਜਿੰਦਰ ਸਿੰਘ ਬਿੱਟੂ ਧਨੇਰ, ਪ੍ਰਧਾਨ ਕੁਲਵੰਤ ਸਿੰਘ ਜਗਦੇ, ਬੀਬੀ ਬੇਅੰਤ ਕੌਰ ਬੀਹਲਾ, ਸੰਦੀਪ ਰਿੰਕੂ, ਸੁਖਵਿੰਦਰ ਸਿੰਘ ਸੁੱਖਾ, ਸਰਬਜੀਤ ਸਿੰਘ ਗੰਗੋਹਰ, ਹਰਜਿੰਦਰ ਸਿੰਘ ਛਾਪਾ, ਦਲਵੀਰ ਸਿੰਘ ਗੋਲਡੀ, ਜਗਦੇਵ ਸਿੰਘ ਸੰਧੂ, ਨਿਸ਼ਾਨ ਸਿੰਘ ਗਹਿਲ, ਗੁਰਦੀਪ ਸਿੰਘ ਛਾਪਾ, ਗੁਰਮੇਲ ਸਿੰਘ ਦੀਵਾਨਾ, ਹਰਨੇਕ ਸਿੰਘ ਪੰਡੋਰੀ, ਨੰਬਰਦਾਰ ਜਗਜੀਤ ਸਿੰਘ ਗਹਿਲ ਆਦਿ ਹਾਜ਼ਰ ਸਨ।