ਕਾਂਗਰਸ ਨੇ ਹਮੇਸ਼ਾ ਸਨਾਤਨ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ- ਸੋਮ ਨਾਥ ਸ਼ਰਮਾ
ਤਪਾ ਮੰਡੀ, 18 ਨਵੰਬਰ (ਪ੍ਰਵੀਨ ਗਰਗ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਸੋਮ ਨਾਥ ਸ਼ਰਮਾ ਨੇ ਕਾਂਗਰਸ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਸਨਾਤਨ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਰਵੱਈਆ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਸਨਾਤਨ ਧਰਮ ਭਾਰਤ ਦੀ ਪ੍ਰਾਚੀਨ ਸੰਸਕ੍ਰਿਤੀ, ਪਰੰਪਰਾਵਾਂ ਅਤੇ ਆਸਥਾ ਦਾ ਅਹਿਮ ਆਧਾਰ ਹੈ, ਜਿਸ ਦਾ ਸਤਿਕਾਰ ਕਰਨਾ ਹਰ ਵਿਅਕਤੀ ਦਾ ਫ਼ਰਜ਼ ਹੈ।
ਤਪਾ ਮੰਡੀ, 18 ਨਵੰਬਰ (ਪ੍ਰਵੀਨ ਗਰਗ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਸੋਮ ਨਾਥ ਸ਼ਰਮਾ ਨੇ ਕਾਂਗਰਸ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਸਨਾਤਨ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਰਵੱਈਆ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਸਨਾਤਨ ਧਰਮ ਭਾਰਤ ਦੀ ਪ੍ਰਾਚੀਨ ਸੰਸਕ੍ਰਿਤੀ, ਪਰੰਪਰਾਵਾਂ ਅਤੇ ਆਸਥਾ ਦਾ ਅਹਿਮ ਆਧਾਰ ਹੈ, ਜਿਸ ਦਾ ਸਤਿਕਾਰ ਕਰਨਾ ਹਰ ਵਿਅਕਤੀ ਦਾ ਫ਼ਰਜ਼ ਹੈ। ਸੋਮ ਨਾਥ ਸ਼ਰਮਾ ਨੇ ਕਿਹਾ ਕਿ ਸਨਾਤਨ ਧਰਮ ਪ੍ਰਤੀ ਕਥਿਤ ਤੌਰ ’ਤੇ ਕੀਤੀਆਂ ਜਾਣ ਵਾਲੀਆਂ ਵਿਵਾਦਿਤ ਟਿੱਪਣੀਆਂ ਨਾਲ ਕਰੋੜਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਪ੍ਰਭਾਵਿਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਧਰਮ ਅਤੇ ਧਾਰਮਿਕ ਆਸਥਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇਸ਼ ਦੀ ਸੰਸਕ੍ਰਿਤੀ, ਵਿਰਾਸਤ ਅਤੇ ਧਾਰਮਿਕ ਪਰੰਪਰਾਵਾਂ ਦੇ ਸਨਮਾਨ ਲਈ ਵਚਨਬੱਧ ਹੈ। ਇਸ ਮੌਕੇ ਮੰਡਲ ਪ੍ਰਧਾਨ ਜਗਤਾਰ ਸਿੰਘ ਰੂੜੇਕੇ, ਕੇਵਲ ਸਿੰਘ, ਸਤਪਾਲ ਸ਼ਰਮਾ ਤਾਜੋ, ਲੀਲਾ ਸਿੰਘ ਰੂੜੇਕੇ, ਪੱਪੂ ਰਾਮ ਐਸ.ਸੀ ਮੋਰਚਾ ਪ੍ਰਧਾਨ, ਹਰਦਿਆਲ ਰਾਮ, ਪੰਡਤ ਸ਼ਾਦੀ ਰਾਮ ਆਦਿ ਮੌਜੂਦ ਸਨ।