ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਅਤੇ ਅਪਾਹਜਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਵੰਡੇ
ਬਰਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ 75 ਦੇ ਕਰੀਬ ਲੋੜਵੰਦਾਂ ਅਤੇ ਅਪਾਹਜਾਂ ਨੂੰ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ ਵੰਡੇ ਗਏ। ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਟਰੱਸਟ ਦੇ ਚੇਅਰਮੈਨ ਡਾ.
ਲ
ਲੋੜਵੰਦਾਂ ਅਤੇ ਅਪਾਹਜਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਵੰਡਣ ਮੌਕੇ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਅਤੇ ਹੋਰ ਮੈਂਬਰ। ਅਜੀਤ ਤਸਵੀਰ
19-11-2026
ਬਰਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ 75 ਦੇ ਕਰੀਬ ਲੋੜਵੰਦਾਂ ਅਤੇ ਅਪਾਹਜਾਂ ਨੂੰ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ ਵੰਡੇ ਗਏ। ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਟਰੱਸਟ ਦੇ ਚੇਅਰਮੈਨ ਡਾ. ਐਸ.ਪੀ. ਸਿੰਘ ਓਬਰਾਏ ਅਤੇ ਸਮੁੱਚੀ ਟੀਮ ਇਕੱਲੇ ਪੰਜਾਬ ਵਿਚ ਹੀ ਨਹੀਂ ਬਲਕਿ ਹੋਰਨਾਂ ਸੂਬਿਆਂ ਅਤੇ ਵਿਦੇਸ਼ਾਂ ੍ਯਚ ਵੀ ਦੀਨ ਦੁਖੀਆਂ ਦੀ ਬਾਂਹ ਫੜਦੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਸਿੱਖਿਆ ਅਤੇ ਮੈਡੀਕਲ ਦੇ ਖੇਤਰ ’ਚ ਵੱਧ ਤੋਂ ਵੱਧ ਕੰਮ ਕੀਤਾ ਜਾਵੇ। ਇਸੇ ਤਹਿਤ ਬਹੁਤ ਸਾਰੇ ਸਰਕਾਰੀ ਸਕੂਲ ਜਿੱਥੇ ਗ਼ਰੀਬ ਪਰਿਵਾਰਾਂ ਦੇ ਬੱਚੇ ਪੜ੍ਹਦੇ ਹਨ, ਵਿਖੇ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਹੈਵੀ ਡਿਊਟੀ ਆਰ.ਓ. ਦਿੱਤੇ ਗਏ ਹਨ। ਕੈਪਟਨ ਸਿੱਧੂ ਨੇ ਦੱਸਿਆ ਕਿ ਹੁਣ ਤੱਕ ਤਕਰੀਬਨ 35 ਸਕੂਲਾਂ ’ਚ ਆਰ.ਓ. ਸਿਸਟਮ ਲਗਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਪਿੰਡਾਂ ਤੇ ਸ਼ਹਿਰਾਂ ਵਿਚ ਗ਼ਰੀਬ ਬੱਚੀਆਂ ਨੂੰ ਸਿਲਾਈ ਸਿਖਾਉਣ ਲਈ ਸਿਲਾਈ ਸੈਂਟਰ ਖੋਲ੍ਹੇ ਜਾ ਰਹੇ ਹਨ ਅਤੇ ਸਸਤੇ ਰੇਟਾਂ ’ਤੇ ਟੈਸਟ ਕਰਨ ਲਈ ਲੈਬੋਰਟਰੀਆਂ ਖੋਲ੍ਹੀਆਂ ਜਾ ਰਹੀਆਂ ਹਨ। ਇਸ ਮੌਕੇ ਜਥੇਦਾਰ ਗੁਰਮੀਤ ਸਿੰਘ ਧੌਲਾ, ਜਥੇਦਾਰ ਸੁਖਦਰਸ਼ਨ ਸਿੰਘ, ਕੁਲਵਿੰਦਰ ਸਿੰਘ ਕਾਲਾ, ਗੁਰਜੰਟ ਸਿੰਘ ਸੋਨਾ, ਬਸੰਤ ਸਿੰਘ ਉਗੋਕੇ, ਗੁਰਜੰਟ ਸਿੰਘ ਨਾਈਵਾਲਾ, ਰਾਜ ਸਿੰਘ, ਗੁਰਦੇਵ ਸਿੰਘ ਮੱਕੜਾ, ਬਲਵਿੰਦਰ ਸਿੰਘ ਢੀਂਡਸਾ, ਅਵਤਾਰ ਸਿੰਘ ਸਿੱਧੂ ਅਤੇ ਸੰਸਥਾ ਦੇ ਹੋਰ ਮੈਂਬਰ ਮੌਜੂਦ ਸਨ।