ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਦੀ ਹੜਤਾਲ ਲਗਾਤਾਰ ਜਾਰੀ
ਮੰਗਾਂ ਨਾ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਬਰਨਾਲਾ, 18 ਨਵੰਬਰ (ਨਰਿੰਦਰ ਅਰੋੜਾ)-ਐਨ. ਐਚ.
ਬਰਨਾਲਾ, 18 ਨਵੰਬਰ (ਨਰਿੰਦਰ ਅਰੋੜਾ)-ਐਨ.ਐਚ.ਐਮ ਯੂਨੀਅਨ ਦੀ ਹੜਤਾਲ ਲਗਾਤਾਰ ਜਾਰੀ ਹੈ ਜਿਸ ਕਰ ਕੇ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ। ਆਗੂਆਂ ਵਲੋਂ ਅੱਜ ਮਿਤੀ 19 ਨਵੰਬਰ ਨੂੰ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਬਾਹਰ ਪੱਕਾ ਧਰਨਾ ਲਗਾਉਣ ਦਾ ਐਲਾਨ ਦੀ ਕੀਤਾ ਹੈ। ਗੱਲਬਾਤ ਕਰਦਿਆਂ ਐਨ . ਐਚ.ਐਮ ਆਗੂਆਂ ਅਤੇ ਮੁਲਾਜ਼ਮਾਂ ਸੰਦੀਪ ਕੌਰ, ਮੰਜੂ, ਲਖਵੰਤ ਸਿੰਘ, ਵਿਸ਼ਵ ਗਰਗ, ਗੁਰਜੀਤ ਸਿੰਘ, ਗੁਰਦੀਪ ਸਿੰਘ, ਜੁਝਾਰ ਸਿੰਘ, ਰਵਿੰਦਰ ਕੁਮਾਰ, ਸੁਖਵਿੰਦਰ ਸਿੰਘ, ਅਰੁਣ ਗੁਪਤਾ ਨੇ ਕਿਹਾ ਕਿ ਉਨ੍ਹਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸੇ ਲੜੀ ਤਹਿਤ ਐਲਾਨ ਕੀਤਾ ਗਿਆ ਹੈ ਕਿ ਅੱਜ ਤੋਂ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਬਾਹਰ ਪੱਕਾ ਧਰਨਾ ਲਗਾਇਆ ਜਾਵੇਗਾ ਅਤੇ ਜਦੋਂ ਤੱਕ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਫੈਸਲਾ ਨਹੀਂ ਲਿਆ ਜਾਂਦਾ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਹੋਈ ਉੱਚ ਵਿਭਾਗੀ ਕਮੇਟੀ ਦੀ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਅਧਿਕਾਰੀਆਂ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਦਿਖਾਈ ਗਈ ਸੰਜੀਦਗੀ ਕਾਰਨ ਮੁਲਾਜ਼ਮ ਵਰਗ ਨੂੰ ਕੁਝ ਆਸ ਬੱਝੀ ਹੈ, ਪਰ ਪਿਛਲੇ ਲੰਬੇ ਸਮੇਂ ਤੋਂ ਮਿਲ ਰਹੇ ਭਰੋਸਿਆਂ ਅਤੇ ਮੀਟਿੰਗਾਂ ਦੇ ਬਾਵਜੂਦ ਮੰਗਾਂ ਦਾ ਕੋਈ ਠੋਸ ਹੱਲ ਨਾ ਨਿਕਲਣ ਕਾਰਨ ਮੁਲਾਜ਼ਮਾਂ ਨੂੰ ਸਰਕਾਰ ’ਤੇ ਪੂਰਨ ਤੌਰ ’ਤੇ ਯਕੀਨ ਨਹੀਂ ਹੈ। ਆਗੂਆਂ ਨੇ ਸਪੱਸ਼ਟ ਕੀਤਾ ਕਿ ਹੁਣ ਮੁਲਾਜ਼ਮ ਸਿਰਫ਼ ਭਰੋਸਿਆਂ ਨਾਲ ਸੰਤੁਸ਼ਟ ਨਹੀਂ ਹੋਣਗੇ, ਸਗੋਂ ਮੰਗਾਂ ਨੂੰ ਲਾਗੂ ਕਰਨ ਸਬੰਧੀ ਲਿਖਤੀ ਫੈਸਲੇ ਅਤੇ ਨੋਟੀਫਿਕੇਸ਼ਨ ਦੀ ਉਡੀਕ ਕਰ ਰਹੇ ਹਨ। ਯੂਨੀਅਨ ਆਗੂਆਂ ਨੇ ਕਿਹਾ ਕਿ ਸਿਹਤ ਵਿਭਾਗ ਦੇ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਵਿਚ ਐਨ.ਐਚ.ਐਮ. ਮੁਲਾਜ਼ਮਾਂ ਦੀ ਅਹਿਮ ਭੂਮਿਕਾ ਰਹੀ ਹੈ। ਇਸ ਦੇ ਬਾਵਜੂਦ ਮੁਲਾਜ਼ਮਾਂ ਨੂੰ ਨੌਕਰੀ ਦੀ ਸੁਰੱਖਿਆ, ਬਣਦੇ ਹੱਕਾਂ ਅਤੇ ਹੋਰ ਸੇਵਾ ਸਬੰਧੀ ਸਹੂਲਤਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਪੋਲੀਓ ਰਾਊਂਡ ਦਾ ਵੀ ਮੁਲਾਜ਼ਮਾਂ ਵਲੋਂ ਬਾਈਕਾਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ।