18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਅਪਰਾਧਾਂ ਤੇ ਨਸ਼ਿਆਂ ਦਾ ਸਫ਼ਾਇਆ ਕਰਨਾ ਪੰਜਾਬ ਪੁਲਿਸ ਦੀ ਪ੍ਰਮੁੱਖ ਤਰਜੀਹ- ਮੁਹੰਮਦ ਸਰਫਰਾਜ਼ ਆਲਮ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਤਪਾ ਵਿਖੇ ਸੁਰੱਖਿਆ ਨਾਕੇ ਦਾ ਨਿਰੀਖਣ

ਤਪਾ ਮੰਡੀ, 18 ਨਵੰਬਰ (ਪ੍ਰਵੀਨ ਗਰਗ)-ਜਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਵਲੋਂ ਤਪਾ ਵਿਖੇ ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਸਥਿਤ ਹਾਈਟੈੱਕ ਨਾਕੇ ਅਤੇ ਤਪਾ ਥਾਣੇ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਐਸ.

Ad Position 21
No active advertisement
ਤਪਾ ਦੇ ਹਾਈਟੈੱਕ ਨਾਕੇ ’ਤੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਅਤੇ ਥਾਣਾ ਤਪਾ ਦਾ ਨਿਰੀਖਣ ਕਰਨ ਮੌਕੇ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ, ਨਾਲ ਸਮੂਹ ਪੁਲਿਸ ਮੁਲਾਜ਼ਮ। ਤਸਵੀਰ : ਪ੍ਰਵੀਨ ਗਰਗ 19-11-2026
ਤਪਾ ਮੰਡੀ, 18 ਨਵੰਬਰ (ਪ੍ਰਵੀਨ ਗਰਗ)-ਜਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਵਲੋਂ ਤਪਾ ਵਿਖੇ ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਸਥਿਤ ਹਾਈਟੈੱਕ ਨਾਕੇ ਅਤੇ ਤਪਾ ਥਾਣੇ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਐਸ.ਪੀ (ਡੀ) ਸੰਜੀਵ ਗੋਇਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਨਾਕੇ ’ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੇ ਕੰਮ ਦੀ ਸਮੀਖਿਆ ਕੀਤੀ ਗਈ ਅਤੇ ਚੌਕਸੀ ਨਾਲ ਡਿਊਟੀ ਨਿਭਾਉਣ ਸੰਬੰਧੀ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ ਤੇ ਕਾਨੂੰਨ ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਵਲੋਂ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ਪੁਲਿਸ ਦੀ ਵਧੀ ਹੋਈ ਮੌਜੂਦਗੀ ਨਾਲ ਆਮ ਲੋਕ ਸੁਰੱਖਿਅਤ ਮਹਿਸੂਸ ਕਰਦੇ ਹਨ। ਹਾਈਟੈੱਕ ਨਾਕੇ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਐਸ.ਐਸ.ਪੀ ਆਲਮ ਨੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉੱਚੇ ਪੇਸ਼ਾਵਰਾਨਾ ਮਿਆਰ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਇਹ ਵਿਸ਼ੇਸ਼ ਵਾਹਨ ਚੈਕਿੰਗ ਵਧੀ ਹੋਈ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਕਾਨੂੰਨ-ਵਿਵਸਥਾ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਟਰੀਟ ਕ੍ਰਾਈਮ ਨੂੰ ਰੋਕਣਾ ਅਤੇ ਨਸ਼ਿਆਂ ਦਾ ਸਫ਼ਾਇਆ ਕਰਨਾ ਪੰਜਾਬ ਪੁਲਿਸ ਦੀ ਪ੍ਰਮੁੱਖ ਤਰਜੀਹ ਹੈ। ਇਸ ਦੌਰਾਨ ਉਨ੍ਹਾਂ ਥਾਣਾ ਤਪਾ ਅਤੇ ਹਾਈਟੈਕ ਨਾਕੇ ’ਤੇ ਲੱਗੇ ਕੈਮਰਿਆਂ ਦੀ ਵੀ ਚੈਕਿੰਗ ਕੀਤੀ। ਇਸ ਮੌਕੇ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ, ਥਾਣਾ ਮੁਖੀ ਹਰਸਿਮਰਨਜੀਤ ਸਿੰਘ, ਇੰਸਪੈਕਟਰ ਪਵਨ ਕੁਮਾਰ, ਸਿਟੀ ਇੰਚਾਰਜ ਕੁਲਵੰਤ ਸਿੰਘ, ਸਹਾਇਕ ਥਾਣੇਦਾਰ ਦਵਿੰਦਰ ਸਿੰਘ, ਸਹਾਇਕ ਥਾਣੇਦਾਰ ਸਤਿਗੁਰ ਸਿੰਘ, ਮੁੱਖ ਮੁਨਸ਼ੀ ਹੌਲਦਾਰ ਜਗਦੀਪ ਸਿੰਘ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਰਾਜ ਪੱਧਰੀ ਬਾਕਸਿੰਗ ਮੁਕਾਬਲੇ ’ਚ ਤਾਂਬੇ ਦੇ ਤਗਮੇ ਜਿੱਤੇ ਅਗਲੀ ਖ਼ਬਰ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਦੀ ਹੜਤਾਲ ਲਗਾਤਾਰ ਜਾਰੀ ਮੰਗਾਂ ਨਾ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ
Ad Position 24