ਵਿਦਿਆਰਥੀਆਂ ਨੇ ਰਾਜ ਪੱਧਰੀ ਬਾਕਸਿੰਗ ਮੁਕਾਬਲੇ ’ਚ ਤਾਂਬੇ ਦੇ ਤਗਮੇ ਜਿੱਤੇ
ਬਰਨਾਲਾ, 18 ਨਵੰਬਰ (ਅਸ਼ੋਕ ਭਾਰਤੀ)-ਵਾਈ. ਐਸ ਪਬਲਿਕ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਬਾਕਸਿੰਗ ਮੁਕਾਬਲੇ ਵਿਚ ਤਾਂਬੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ।
ਬਰਨਾਲਾ, 18 ਨਵੰਬਰ (ਅਸ਼ੋਕ ਭਾਰਤੀ)-ਵਾਈ.ਐਸ ਪਬਲਿਕ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਬਾਕਸਿੰਗ ਮੁਕਾਬਲੇ ਵਿਚ ਤਾਂਬੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਮੋਹਿਤ ਜਿੰਦਲ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀਆਂ ਨੇ ਪਟਿਆਲਾ ਅਤੇ ਫ਼ਰੀਦਕੋਟ ਵਿਖੇ ਕਰਵਾਏ ਰਾਜ ਪੱਧਰੀ ਬਾਕਸਿੰਗ ਮੁਕਾਬਲਿਆਂ ਵਿਚ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਸੱਤਵੀਂ ਜਮਾਤ ਦੇ ਵਿਦਿਆਰਥੀ ਹੈਵਨਜੋਤ ਸਿੰਘ ਨੇ ਅੰਡਰ-14 ਵਰਗ ਦੇ 46-48 ਕਿਲੋਗ੍ਰਾਮ ਭਾਰ ਵਰਗ ਵਿਚ ਤਾਂਬੇ ਦਾ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨੂਰ ਕੌਰ ਨੇ ਅੰਡਰ-19 ਵਰਗ ਦੇ 70-75 ਕਿਲੋਗ੍ਰਾਮ ਭਾਰ ਵਰਗ ਵਿਚ ਤਾਂਬੇ ਦਾ ਤਗਮਾ ਜਿੱਤਿਆ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਮੋਹਿਤ ਜਿੰਦਲ ਨੇ ਜੇਤੂ ਵਿਦਿਆਰਥੀਆਂ, ਕੋਚ ਤੇਜਿੰਦਰ ਸਿੰਘ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ।