18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਹੋਰਨਾਂ ਰਾਜਾਂ ਵੱਲ ਸਫ਼ਰ ਕਰਨ ਵਾਲੇ ਵਾਹਨ ਚਾਲਕ ਭਾਰਤ ਮਾਲਾ (ਜੰਮੂ-ਕਟੜਾ) ਹਾਈਵੇਅ ਤੱਕ ਪਹੁੰਚਣ ਲਈ ਮਲੇਰਕੋਟਲਾ ਰਾਹੀਂ ਕਰਦੇ ਹਨ ਆਵਾਜਾਈ

ਮਲੇਰਕੋਟਲਾ, 18 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਮਲੇਰਕੋਟਲਾ ਸ਼ਹਿਰ ਵਿਚ ਦਿਨੋ-ਦਿਨ ਗੰਭੀਰ ਹੁੰਦੀ ਜਾ ਰਹੀ ਟਰੈਫਿਕ ਜਾਮ ਦੀ ਸਮੱਸਿਆ ਪਿੱਛੇ ਭਾਰਤ ਮਾਲਾ (ਜੰਮੂ-ਕਟੜਾ) ਹਾਈਵੇਅ ਵੱਲ ਜਾਣ ਵਾਲੇ ਵਾਹਨਾਂ ਦੀ ਵੱਡੀ ਆਮਦ ਨੂੰ ਵੀ ਇਕ ਅਹਿਮ ਕਾਰਨ ਮੰਨਿਆ ਜਾ ਰਿਹਾ ਹੈ। ਇਸ ਹਾਈਵੇਅ ਰਾਹੀਂ ਦਿੱਲੀ, ਹਰਿਆਣਾ, ਰਾਜਸਥਾਨ ਅਤੇ ਹੋਰਨਾਂ ਸੂਬਿਆਂ ਵੱਲ ਜਾਣ ਵਾਲੇ ਵਾਹਨ ਚਾਲਕਾਂ ਦੀ ਆਵਾਜਾਈ ਕਾਰਨ ਮਲੇਰਕੋਟਲਾ ਸ਼ਹਿਰ ਦੀਆਂ ਸੜਕਾਂ ’ਤੇ ਵਾਹਨਾਂ ਦਾ ਦਬਾਅ ਲਗਾਤਾਰ ਵਧ ਰਿਹਾ ਹੈ।

Ad Position 21
No active advertisement
ਮਲੇਰਕੋਟਲਾ ’ਚੋਂ ਦੀ ਹੋ ਕੇ ਭਾਰਤ ਮਾਲਾ (ਜੰਮੂ-ਕਟੜਾ) ਹਾਈਵੇਅ ਵੱਲ ਜਾਣ ਵਾਲੇ ਵਾਹਨਾਂ ਦੀ ਵਧਦੀ ਹੋਈ ਆਵਾਜਾਈ ਦਾ ਦ੍ਰਿਸ਼। ਤਸਵੀਰ : ਮੁਹੰਮਦ ਹਨੀਫ਼ ਥਿੰਦ 19-11-2026
ਮਲੇਰਕੋਟਲਾ, 18 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਮਲੇਰਕੋਟਲਾ ਸ਼ਹਿਰ ਵਿਚ ਦਿਨੋ-ਦਿਨ ਗੰਭੀਰ ਹੁੰਦੀ ਜਾ ਰਹੀ ਟਰੈਫਿਕ ਜਾਮ ਦੀ ਸਮੱਸਿਆ ਪਿੱਛੇ ਭਾਰਤ ਮਾਲਾ (ਜੰਮੂ-ਕਟੜਾ) ਹਾਈਵੇਅ ਵੱਲ ਜਾਣ ਵਾਲੇ ਵਾਹਨਾਂ ਦੀ ਵੱਡੀ ਆਮਦ ਨੂੰ ਵੀ ਇਕ ਅਹਿਮ ਕਾਰਨ ਮੰਨਿਆ ਜਾ ਰਿਹਾ ਹੈ। ਇਸ ਹਾਈਵੇਅ ਰਾਹੀਂ ਦਿੱਲੀ, ਹਰਿਆਣਾ, ਰਾਜਸਥਾਨ ਅਤੇ ਹੋਰਨਾਂ ਸੂਬਿਆਂ ਵੱਲ ਜਾਣ ਵਾਲੇ ਵਾਹਨ ਚਾਲਕਾਂ ਦੀ ਆਵਾਜਾਈ ਕਾਰਨ ਮਲੇਰਕੋਟਲਾ ਸ਼ਹਿਰ ਦੀਆਂ ਸੜਕਾਂ ’ਤੇ ਵਾਹਨਾਂ ਦਾ ਦਬਾਅ ਲਗਾਤਾਰ ਵਧ ਰਿਹਾ ਹੈ। ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਕੋਦਰ, ਜਲੰਧਰ, ਫਗਵਾੜਾ, ਫਿਲੌਰ, ਗੁਰਾਇਆ, ਲੁਧਿਆਣਾ ਸਮੇਤ ਪੰਜਾਬ ਦੇ ਅਨੇਕਾਂ ਸ਼ਹਿਰਾਂ ਅਤੇ ਪਿੰਡਾਂ ਤੋਂ ਦਿੱਲੀ, ਹਰਿਆਣਾ, ਰਾਜਸਥਾਨ ਅਤੇ ਹੋਰਨਾਂ ਰਾਜਾਂ ਵੱਲ ਸਫ਼ਰ ਕਰਨ ਵਾਲੇ ਵਾਹਨ ਚਾਲਕ ਭਾਰਤ ਮਾਲਾ (ਜੰਮੂ-ਕਟੜਾ) ਹਾਈਵੇਅ ਤੱਕ ਪਹੁੰਚਣ ਲਈ ਮਲੇਰਕੋਟਲਾ ਰਾਹੀਂ ਆਵਾਜਾਈ ਕਰਦੇ ਹਨ। ਇਸ ਕਾਰਨ ਸ਼ਹਿਰ ਦੀਆਂ ਮੁੱਖ ਸੜਕਾਂ ’ਤੇ ਸਥਾਨਕ ਵਾਹਨਾਂ ਦੇ ਨਾਲ-ਨਾਲ ਬਾਹਰੀ ਵਾਹਨਾਂ ਦੀ ਗਿਣਤੀ ਵੀ ਵਧ ਜਾਂਦੀ ਹੈ, ਜਿਸ ਦਾ ਸਿੱਧਾ ਅਸਰ ਸ਼ਹਿਰ ਦੀ ਟਰੈਫਿਕ ਵਿਵਸਥਾ ’ਤੇ ਪੈਂਦਾ ਹੈ। ਬਾਹਰੀ ਰਾਜਾਂ ਅਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਆਉਣ-ਜਾਣ ਵਾਲੇ ਵਾਹਨਾਂ ਦੀ ਵਧਦੀ ਆਵਾਜਾਈ ਕਾਰਨ ਸ਼ਹਿਰ ਦੇ ਕਈ ਹਿੱਸਿਆਂ ਵਿਚ ਟਰੈਫਿਕ ਦਾ ਦਬਾਅ ਬਣਿਆ ਰਹਿੰਦਾ ਹੈ। ਉਧਰ ਮਲੇਰਕੋਟਲਾ ਸ਼ਹਿਰ ਵਿਚ ਵਧ ਰਹੀ ਆਵਾਜਾਈ ਅਤੇ ਵਾਹਨਾਂ ਦੀ ਗਿਣਤੀ ਦੇ ਮੱਦੇਨਜ਼ਰ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣਾ ਸਿਰਫ਼ ਟਰੈਫਿਕ ਪੁਲਿਸ ਜਾਂ ਪ੍ਰਸ਼ਾਸਨ ਦੀ ਹੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾ ਂਝੀ ਜ਼ਿੰਮੇਵਾਰੀ ਹੈ। ਸ਼ਹਿਰ ਦੀਆਂ ਸੜਕਾਂ ‘ਤੇ ਲੱਗਣ ਵਾਲੇ ਟਰੈਫਿਕ ਜਾਮ ਲਈ ਹਰ ਵਾਰ ਪੁਲਿਸ ਅਤੇ ਪ੍ਰਸ਼ਾਸਨ ਨੂੰ ਕਟਹਿਰੇ ਵਿਚ ਖੜ੍ਹਾ ਕਰਨਾ ਵੀ ਕਿਸੇ ਤਰ੍ਹਾਂ ਵਾਜਬ ਨਹੀਂ ਕਿਹਾ ਜਾ ਸਕਦਾ, ਕਿਉਂਕਿ ਸੜਕਾਂ ਦੀ ਵਿਵਸਥਾ ਨੂੰ ਕਾਇਮ ਰੱਖਣ ਵਿਚ ਆਮ ਲੋਕਾਂ ਦੀ ਭੂਮਿਕਾ ਵੀ ਬੇਹੱਦ ਅਹਿਮ ਹੁੰਦੀ ਹੈ। ਅਕਸਰ ਦੇਖਣ ਵਿਚ ਆਉਂਦਾ ਹੈ ਕਿ ਕੁਝ ਵਾਹਨ ਚਾਲਕ ਆਪਣੀ ਸਹੂਲਤ ਨੂੰ ਤਰਜੀਹ ਦਿੰਦਿਆਂ ਸੜਕਾਂ ਦੇ ਕਿਨਾਰਿਆਂ ‘ਤੇ ਬੇਤਰਤੀਬੇ ਢੰਗ ਨਾਲ ਵਾਹਨ ਖੜ੍ਹੇ ਕਰ ਦਿੰਦੇ ਹਨ, ਜਿਸ ਕਾਰਨ ਹੋਰ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਹਰ ਨਾਗਰਿਕ ਟਰੈਫਿਕ ਨਿਯਮਾਂ ਦੀ ਪਾਲਣਾ ਕਰੇ, ਨਿਰਧਾਰਤ ਥਾਵਾਂ ‘ਤੇ ਹੀ ਵਾਹਨ ਪਾਰਕ ਕਰੇ ਅਤੇ ਸੜਕਾਂ ‘ਤੇ ਬੇਲੋੜਾ ਕਬਜ਼ਾ ਕਰਨ ਤੋਂ ਗੁਰੇਜ਼ ਕਰੇ ਤਾਂ ਕਾਫ਼ੀ ਹੱਦ ਤੱਕ ਆਵਾਜਾਈ ਦੀ ਸਮੱਸਿਆ ਘੱਟ ਹੋ ਸਕਦੀ ਹੈ। ਇਸੇ ਤਰ੍ਹਾਂ ਵਿਆਹ-ਸ਼ਾਦੀਆਂ ਅਤੇ ਹੋਰ ਸਮਾਜਿਕ ਸਮਾਗਮਾਂ ਦੇ ਪ੍ਰਬੰਧਕਾਂ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਮਾਗਮਾਂ ਦੌਰਾਨ ਪਾਰਕਿੰਗ ਅਤੇ ਆਵਾਜਾਈ ਦੇ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਉਣ। ਕਿਸੇ ਵੀ ਸਮਾਗਮ ਕਾਰਨ ਆਮ ਲੋਕਾਂ ਦਾ ਰਸਤਾ ਰੁਕਣਾ ਜਾਂ ਐਮਰਜੈਂਸੀ ਸੇਵਾਵਾਂ ਦੀ ਆਵਾਜਾਈ ਪ੍ਰਭਾਵਿਤ ਹੋਣਾ ਠੀਕ ਨਹੀਂ। ਸਮਾਗਮਾਂ ਦੀ ਖੁਸ਼ੀ ਦੇ ਨਾਲ-ਨਾਲ ਦੂਜਿਆਂ ਦੀ ਸਹੂਲਤ ਦਾ ਧਿਆਨ ਰੱਖਣਾ ਵੀ ਸਮਾਜਿਕ ਜ਼ਿੰਮੇਵਾਰੀ ਹੈ। ਟਰੈਫਿਕ ਪੁਲਿਸ ਵਲੋਂ ਵੀ ਸਮੇਂ-ਸਮੇਂ ‘ਤੇ ਲੋਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕਰਨ, ਗਲਤ ਪਾਰਕਿੰਗ ਨੂੰ ਰੋਕਣ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਯੋਜਨਾਬੱਧ ਪ੍ਰਬੰਧ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਸ਼ਹਿਰ ਵਾਸੀਆਂ ਨੂੰ ਵੀ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ, ਨਾ ਕਿ ਹਰ ਸਮੱਸਿਆ ਦਾ ਦੋਸ਼ ਸਿਰਫ਼ ਪ੍ਰਸ਼ਾਸਨ ਸਿਰ ਮੜ੍ਹ ਦੇਣਾ ਚਾਹੀਦਾ ਹੈ। ਲੋੜ ਇਸ ਗੱਲ ਦੀ ਹੈ ਕਿ ਸ਼ਹਿਰ ਵਾਸੀ, ਵਪਾਰੀ ਵਰਗ, ਸਮਾਗਮ ਪ੍ਰਬੰਧਕ ਅਤੇ ਟਰੈਫਿਕ ਪੁਲਿਸ ਆਪਸੀ ਤਾਲਮੇਲ ਨਾਲ ਕੰਮ ਕਰਨ। ਜੇਕਰ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਸਮਝੇ ਤਾਂ ਮਲੇਰਕੋਟਲਾ ਦੀਆਂ ਸੜਕਾਂ ‘ਤੇ ਆਵਾਜਾਈ ਨੂੰ ਬਿਹਤਰ ਬਣਾਇਆ ਜਾ ਸਕਦਾ ਹੈ। ਅਸਲ ਵਿਚ ਸ਼ਹਿਰ ਦੀ ਟਰੈਫਿਕ ਵਿਵਸਥਾ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਸਮੁੱਚੇ ਸ਼ਹਿਰ ਵਾਸੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਚੀਮਾ-ਜੋਧਪੁਰ ਸਕੂਲ ਵਿਖੇ ਜ਼ਿਲ੍ਹੇ ਦਾ ਪਹਿਲਾ ਡਿਜੀਟਲ ਨਵੀਨਤਾ ਮੇਲਾ-2026 ਕਰਵਾਇਆ ਅਗਲੀ ਖ਼ਬਰ ਸਿਹਤ ਜਾਂਚ ਕੈਂਪ ਲਗਾਇਆ
Ad Position 24