19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ਼ਿਵਾਲਿਕ ਪਬਲਿਕ ਸਕੂਲ ਵਿਖੇ ਸ਼ੋਅ ਐਂਡ ਟੈੱਲ ਮੁਕਾਬਲਾ ਕਰਵਾਇਆ

ਤਪਾ ਮੰਡੀ, 19 ਨਵੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸ਼ਿਵਾਲਿਕ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ, ਰਚਨਾਤਮਿਕਤਾ ਅਤੇ ਬੋਲਣ ਦੀ ਕਲਾ ਨੂੰ ਨਿਖਾਰਨ ਦੇ ਉਦੇਸ਼ ਨਾਲ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਸ਼ੋਅ ਐਂਡ ਟੈੱਲ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦੌਰਾਨ ਪਹਿਲੀ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਮਨਪਸੰਦ ਮੌਸਮਾਂ ਨਾਲ ਸਬੰਧਿਤ ਸੁੰਦਰ ਮਾਡਲ ਅਤੇ ਪ੍ਰੌਪਸ ਤਿਆਰ ਕਰ ਕੇ ਉਨ੍ਹਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

Ad Position 21
No active advertisement
ਅਜੀਤ ਡੈਸਕ 20-11-2026
ਤਪਾ ਮੰਡੀ, 19 ਨਵੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸ਼ਿਵਾਲਿਕ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ, ਰਚਨਾਤਮਿਕਤਾ ਅਤੇ ਬੋਲਣ ਦੀ ਕਲਾ ਨੂੰ ਨਿਖਾਰਨ ਦੇ ਉਦੇਸ਼ ਨਾਲ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਸ਼ੋਅ ਐਂਡ ਟੈੱਲ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦੌਰਾਨ ਪਹਿਲੀ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਮਨਪਸੰਦ ਮੌਸਮਾਂ ਨਾਲ ਸਬੰਧਿਤ ਸੁੰਦਰ ਮਾਡਲ ਅਤੇ ਪ੍ਰੌਪਸ ਤਿਆਰ ਕਰ ਕੇ ਉਨ੍ਹਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉੱਥੇ ਹੀ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗ੍ਰਹਿਆਂ ਦੇ ਮਾਡਲ ਬਣਾ ਕੇ ਉਨ੍ਹਾਂ ਦੀਆਂ ਵਿਸ਼ੇਸ਼ਤਾਵਾਂ ਅਤੇ ਮਹੱਤਤਾ ਬਾਰੇ ਦੱਸਿਆ। ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਦੀ ਪੇਸ਼ਕਾਰੀ ਵਿਚ ਸਿਰਜਣਾਤਮਿਕਤਾ, ਮਿਹਨਤ ਅਤੇ ਸਿੱਖਣ ਦੀ ਲਗਨ ਸਾਫ਼ ਨਜ਼ਰ ਆ ਰਹੀ ਸੀ। ਇਸ ਗਤੀਵਿਧੀ ਰਾਹੀਂ ਬੱਚਿਆਂ ਨੂੰ ਨਵੀਆਂ ਗੱਲਾਂ ਸਿੱਖਣ ਦੇ ਨਾਲ-ਨਾਲ ਸਟੇਜ ’ਤੇ ਬਿਨਾਂ ਝਿਜਕ ਆਪਣੇ ਵਿਚਾਰ ਪ੍ਰਗਟ ਕਰਨ ਦਾ ਮੌਕਾ ਮਿਲਿਆ। ਸਕੂਲ ਦੀ ਪ੍ਰਿੰਸੀਪਲ ਮੋਨਿਕਾ ਗਰਗ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐੱਮ. ਵਲੋਂ ਇਲਾਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ, ਖਰੀਦ ਕਾਰਜਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਇਤਿਹਾਸਕ ਸ੍ਰੀ ਅਚਲੇਸ਼ਵਰ ਧਾਮ ਵਿਖੇ ਭਰੀ ਹਾਜ਼ਰੀ
Ad Position 24