ਸੂਬਾ ਸਰਕਾਰ ਦੀਆਂ ਨੀਤੀਆਂ ਕਾਰਨ ਵਪਾਰੀ ਵਰਗ ਨਿਰਾਸ਼ ਤੇ ਅਸੁਰੱਖਿਅਤ - ਮੋਹਿਤ ਗੁਪਤਾ
ਮਹਿਲ ਕਲਾਂ, 19 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਸਮੇਂ ਵਪਾਰੀਆਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸੱਤਾ ਵਿਚ ਆਉਣ ਤੋਂ ਬਾਅਦ ਵਪਾਰੀ ਵਰਗ ਨੂੰ ਮਹਿੰਗਾਈ ਅਤੇ ਸਰਕਾਰੀ ਦਫ਼ਤਰਾਂ ਦੀਆਂ ਮੁਸ਼ਕਲਾਂ ਤੋਂ ਕੋਈ ਠੋਸ ਰਾਹਤ ਨਹੀਂ ਮਿਲੀ, ਜਿਸ ਕਾਰਨ ਵਪਾਰੀ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਅਤੇ ਨਿਰਾਸ਼ ਮਹਿਸੂਸ ਕਰ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਮੋਹਿਤ ਗੁਪਤਾ ਨੇ ਅੱਜ ਮਹਿਲ ਕਲਾਂ ਵਿਖੇ ਬੀ.
ਬ
ਬੀ.ਐੱਸ. ਇਮੀਗ੍ਰੇਸ਼ਨ ਮਹਿਲ ਕਲਾਂ ਵਿਖੇ ਅਕਾਲੀ ਦਲ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਮੋਹਿਤ ਗੁਪਤਾ ਨੂੰ ਸਨਮਾਨਿਤ ਕਰਦੇ ਹੋਏ ਬਲਦੇਵ ਸਿੰਘ ਗਾਗੇਵਾਲ, ਜਥੇਦਾਰ ਨਾਥ ਸਿੰਘ ਹਮੀਦੀ। ਤਸਵੀਰ : ਗੁਰਪ੍ਰੀਤ ਸਿੰਘ ਅਣਖੀ
20-11-2026
ਮਹਿਲ ਕਲਾਂ, 19 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਸਮੇਂ ਵਪਾਰੀਆਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸੱਤਾ ਵਿਚ ਆਉਣ ਤੋਂ ਬਾਅਦ ਵਪਾਰੀ ਵਰਗ ਨੂੰ ਮਹਿੰਗਾਈ ਅਤੇ ਸਰਕਾਰੀ ਦਫ਼ਤਰਾਂ ਦੀਆਂ ਮੁਸ਼ਕਲਾਂ ਤੋਂ ਕੋਈ ਠੋਸ ਰਾਹਤ ਨਹੀਂ ਮਿਲੀ, ਜਿਸ ਕਾਰਨ ਵਪਾਰੀ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਅਤੇ ਨਿਰਾਸ਼ ਮਹਿਸੂਸ ਕਰ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਮੋਹਿਤ ਗੁਪਤਾ ਨੇ ਅੱਜ ਮਹਿਲ ਕਲਾਂ ਵਿਖੇ ਬੀ.ਐੱਸ. ਇਮੀਗ੍ਰੇਸ਼ਨ ਦੇ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਸੰਸਥਾ ਦੇ ਐਮ.ਡੀ. ਅਤੇ ਅਕਾਲੀ ਆਗੂ ਬਲਦੇਵ ਸਿੰਘ ਗਾਗੇਵਾਲ ਵਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਮੋਹਿਤ ਗੁਪਤਾ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਸੂਬੇ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਲੋਕ-ਪੱਖੀ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਸਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਵਪਾਰੀਆਂ ਨੂੰ ‘ਇੰਸਪੈਕਟਰ ਰਾਜ’ ਤੋਂ ਰਾਹਤ ਦਿਵਾਉਣ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਹਰ ਪੱਧਰ ’ਤੇ ਆਵਾਜ਼ ਬੁਲੰਦ ਕਰੇਗਾ। ਇਸ ਮੌਕੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਪਰਵਿੰਦਰ ਸਿੰਘ ਬੱਬੂ, ਸ਼ਿੰਦੂ ਕਲਾਲ ਮਾਜਰਾ ਸਮੇਤ ਹੋਰ ਪਾਰਟੀ ਆਗੂ ਹਾਜ਼ਰ ਸਨ।