19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸੰਤ ਬਾਬਾ ਅਤਰ ਸਿੰਘ ਸਰਕਾਰੀ ਪੌਲੀਟੈਕਨਿਕ ਕਾਲਜ ਬਡਬਰ ਦੇ 11 ਵਿਦਿਆਰਥੀਆਂ ਦੀ ਵੱਖ-ਵੱਖ ਕਿੱਤਿਆਂ ਲਈ ਚੋਣ

ਧਨੌਲਾ, 19 ਨਵੰਬਰ (ਜਤਿੰਦਰ ਸਿੰਘ ਧਨੌਲਾ)-ਸੰਤ ਬਾਬਾ ਅਤਰ ਸਿੰਘ ਸਰਕਾਰੀ ਪੌਲੀਟੈਕਨਿਕ ਕਾਲਜ ਬਡਬਰ ਦੇ 11 ਵਿਦਿਆਰਥੀਆਂ ਦੀ ਰੁਪਿੰਦਰ ਇਲੈਕਟ੍ਰੀਕਲ ਵਰਕਸ ਬਡਬਰ ਵਿਖੇ ਚੋਣ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਸੰਦੀਪ ਕੁਮਾਰ ਸਿੰਗਲਾ ਨੇ ਦੱਸਿਆ ਕਿ ਪਿਛਲੇ ਦਿਨੀਂ ਕਾਲਜ ਵਿਖੇ ਰੁਪਿੰਦਰ ਇਲੈਕਟ੍ਰੀਕਲ ਵਰਕਸ ਵਲੋਂ ਕੈਂਪਸ ਪਲੇਸਮੈਂਟ ਡਰਾਈਵ ਦੌਰਾਨ ਇਲੈਕਟ੍ਰੀਕਲ ਵਿਭਾਗ ਦੇ ਵਿਦਿਆਰਥੀਆਂ ਦਾ ਲਿਖਤੀ ਟੈਸਟ ਲੈ ਕੇ 6 ਮਹੀਨੇ ਦੀ ਟਰੇਨਿੰਗ ਲਈ ਚੋਣ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 20-11-2026
ਧਨੌਲਾ, 19 ਨਵੰਬਰ (ਜਤਿੰਦਰ ਸਿੰਘ ਧਨੌਲਾ)-ਸੰਤ ਬਾਬਾ ਅਤਰ ਸਿੰਘ ਸਰਕਾਰੀ ਪੌਲੀਟੈਕਨਿਕ ਕਾਲਜ ਬਡਬਰ ਦੇ 11 ਵਿਦਿਆਰਥੀਆਂ ਦੀ ਰੁਪਿੰਦਰ ਇਲੈਕਟ੍ਰੀਕਲ ਵਰਕਸ ਬਡਬਰ ਵਿਖੇ ਚੋਣ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਸੰਦੀਪ ਕੁਮਾਰ ਸਿੰਗਲਾ ਨੇ ਦੱਸਿਆ ਕਿ ਪਿਛਲੇ ਦਿਨੀਂ ਕਾਲਜ ਵਿਖੇ ਰੁਪਿੰਦਰ ਇਲੈਕਟ੍ਰੀਕਲ ਵਰਕਸ ਵਲੋਂ ਕੈਂਪਸ ਪਲੇਸਮੈਂਟ ਡਰਾਈਵ ਦੌਰਾਨ ਇਲੈਕਟ੍ਰੀਕਲ ਵਿਭਾਗ ਦੇ ਵਿਦਿਆਰਥੀਆਂ ਦਾ ਲਿਖਤੀ ਟੈਸਟ ਲੈ ਕੇ 6 ਮਹੀਨੇ ਦੀ ਟਰੇਨਿੰਗ ਲਈ ਚੋਣ ਕੀਤੀ ਗਈ। ਇਸ ਦੌਰਾਨ ਇਲੈਕਟ੍ਰੀਕਲ ਵਿਭਾਗ ਦੇ ਮੁਖੀ ਪ੍ਰੋ: ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਇਲੈਕਟ੍ਰੀਕਲ ਵਿਭਾਗ ਦੇ ਚੁਣੇ ਗਏ ਵਿਦਿਆਰਥੀਆਂ ਨੂੰ ਰੁਪਿੰਦਰ ਇਲੈਕਟ੍ਰੀਕਲ ਵਰਕਸ ਵਲੋਂ ਟਰੇਨਿੰਗ ਦੌਰਾਨ 8500 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤਾ ਜਾਵੇਗਾ ਅਤੇ ਸਫਲਤਾਪੂਰਵਕ ਟਰੇਨਿੰਗ ਪੂਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਨੌਕਰੀ ਦੌਰਾਨ ਘੱਟੋ-ਘੱਟ 2,50,000 ਰੁਪਏ ਸਾਲਾਨਾ ਪੈਕੇਜ ਦੇਣ ਦੀ ਕੰਪਨੀ ਵਲੋਂ ਪੇਸ਼ਕਸ਼ ਕੀਤੀ ਗਈ ਹੈ। ਕੈਂਪਸ ਪਲੇਸਮੈਂਟ ਡਰਾਈਵ ਦਾ ਸਮੁੱਚਾ ਪ੍ਰਬੰਧ ਡਾ: ਨਵਜੋਤ ਸ਼ਰਮਾ ਲੈਕਚਰਾਰ ਕੰਪਿਊਟਰ ਸਾਇੰਸ ਵਲੋਂ ਸੁਚੱਜੇ ਢੰਗ ਨਾਲ ਕੀਤਾ ਗਿਆ। ਇਸ ਸਮੇਂ ਡਾ: ਹਰਜਿੰਦਰ ਸਿੰਘ, ਟੀ.ਪੀ.ਓ., ਖੁਸ਼ਪ੍ਰੀਤ ਸਿੰਘ, ਸੀਨੀਅਰ ਲੈਕਚਰਾਰ ਅਤੇ ਲਵਪ੍ਰੀਤ ਸਿੰਘ, ਸੀਨੀਅਰ ਲੈਕਚਰਾਰ, ਅੰਕੁਸ਼ ਗੋਇਲ ਲੈਕਚਰਾਰ ਈ.ਸੀ.ਈ. ਅਤੇ ਵਾਸਦੇਵ ਸਿੰਘ ਲੈਬ ਸਹਾਇਕ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਸਿਪਾਹੀ ਹਰਦਿਆਲ ਸਿੰਘ ਧਨੇਰ ਦੀ 64ਵੀਂ ਸਾਲਾਨਾ ਬਰਸੀ ਮਨਾਈ ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ 22 ਨਵੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ
Ad Position 24