19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸੂਬੇ ਦੀ ਜਨਤਾ ਮੁੜ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਵੇਖਣਾ ਚਾਹੁੰਦੇ ਹਨ-ਵਿਧਾਇਕ ਲਾਭ ਸਿੰਘ ਉੱਗੋਕੇ

ਤਪਾ ਮੰਡੀ, 19 ਨਵੰਬਰ (ਵਿਜੇ ਸ਼ਰਮਾ)-ਪੰਜਾਬ ਦੀ ਜਨਤਾ 2027 ਵਿਚ ਦੁਬਾਰਾ ਸ: ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਵੇਖਣਾ ਚਾਹੁੰਦੀ ਹੈ ਕਿਉਂਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵਲੋਂ ਜੋ ਵਾਅਦੇ ਸੂਬੇ ਦੀ ਜਨਤਾ ਨਾਲ ਮੈਨੀਫੈਸਟੋ ਵਿਚ ਕੀਤੇ ਸਨ। ਉਨ੍ਹਾਂ ਸਾਰੇ ਵਾਅਦਿਆਂ ਨੂੰ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵਲੋਂ ਪੂਰਾ ਕਰ ਕੇ ਵਿਖਾਇਆ ਹੈ।

Ad Position 21
No active advertisement
ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਆਪਣੇ ਦਫ਼ਤਰ ਵਿਚ ਗੱਲਬਾਤ ਕਰਦੇ ਹੋਏ। ਤਸਵੀਰ : ਵਿਜੇ ਸ਼ਰਮਾ 20-11-2026
ਤਪਾ ਮੰਡੀ, 19 ਨਵੰਬਰ (ਵਿਜੇ ਸ਼ਰਮਾ)-ਪੰਜਾਬ ਦੀ ਜਨਤਾ 2027 ਵਿਚ ਦੁਬਾਰਾ ਸ: ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਵੇਖਣਾ ਚਾਹੁੰਦੀ ਹੈ ਕਿਉਂਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵਲੋਂ ਜੋ ਵਾਅਦੇ ਸੂਬੇ ਦੀ ਜਨਤਾ ਨਾਲ ਮੈਨੀਫੈਸਟੋ ਵਿਚ ਕੀਤੇ ਸਨ। ਉਨ੍ਹਾਂ ਸਾਰੇ ਵਾਅਦਿਆਂ ਨੂੰ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵਲੋਂ ਪੂਰਾ ਕਰ ਕੇ ਵਿਖਾਇਆ ਹੈ। ਇਸ ਤੋਂ ਇਲਾਵਾ ਜੋ ਵਾਅਦੇ ਮੈਨੀਫੈਸਟੋ ਵਿਚ ਨਹੀਂ ਸਨ ਉਹ ਵੀ ਦਰਜਨ ਦੇ ਕਰੀਬ ਵਾਅਦੇ ਪੂਰੇ ਕੀਤੇ ਹਨ। ਇਸ ਸਬੰਧੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਆਪਣੇ ਦਫ਼ਤਰ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਇਲਾਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਜਿਸ ਵਿਸ਼ਵਾਸ ਅਤੇ ਉਮੀਦ ਨਾਲ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਸ ਵਿਸ਼ਵਾਸ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਇਸ ਮੌਕੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ, ਮੀਤ ਪ੍ਰਧਾਨ ਮਨੀਸ਼ ਕੁਮਾਰ, ਪੀ.ਏ. ਅਮਨਾ ਦਰਾਜ਼, ਪੀ.ਏ. ਹੈਰੀ ਧਾਲੀਵਾਲ, ਅਵਤਾਰ ਸਿੰਘ, ਜੱਸੀ ਪੁਰਬਾ, ਟਰੱਕ ਯੂਨੀਅਨ ਦੇ ਪ੍ਰਧਾਨ ਗੁਰਤੇਜ ਸਿੰਘ ਧਾਲੀਵਾਲ, ਵਿਕਰਮ ਸਿੰਘ, ਪਰਮਿੰਦਰ ਸਿੰਘ, ਜਗਵਿੰਦਰ ਸਿੰਘ, ਹੈਪੀ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਨਗਣਨਾ 2027- ਡਿਜੀਟਲ ਵੈਨ ਰਾਹੀਂ ਸਬ-ਡਵੀਜ਼ਨ ਤਪਾ ਵਿਚ ਕੀਤਾ ਜਾਗਰੂਕ ਅਗਲੀ ਖ਼ਬਰ ਅੱਗਰਵਾਲ ਭਾਈਚਾਰੇ ਨੂੰ ਕਾਂਗਰਸ ਪਾਰਟੀ ਨੇ ਕੀਤਾ ਅੱਖੋਂ ਪਰੋਖੇ-ਰਾਜਵੀਰ ਸਿੰਗਲਾ
Ad Position 24