19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਝਾਂਸੀ ਦੀ ਰਾਣੀ ਲਕਸ਼ਮੀ ਬਾਈ ਅਤੇ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਜਨਮ ਦਿਨ ਮਨਾਇਆ

ਤਪਾ ਮੰਡੀ, 19 ਨਵੰਬਰ (ਵਿਜੇ ਸ਼ਰਮਾ)-ਭਾਰਤ ਦੇ ਇਤਿਹਾਸ ਵਿਚ 19 ਨਵੰਬਰ ਇੱਕ ਬਹੁਤ ਹੀ ਖ਼ਾਸ ਦਿਨ ਹੈ, ਕਿਉਂਕਿ ਇਸ ਦਿਨ ਦੇਸ਼ ਦੀਆਂ ਦੋ ਮਹਾਨ ਅਤੇ ਦਲੇਰ ਔਰਤਾਂ-ਝਾਂਸੀ ਦੀ ਰਾਣੀ ਲਕਸ਼ਮੀ ਬਾਈ ਅਤੇ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦਾ ਜਨਮ ਦਿਨ ਮਨਾਇਆ ਜਾਂਦਾ ਹੈ। ਇਸ ਸਬੰਧੀ ਨੇੜਲੇ ਪਿੰਡ ਘੁੰਨਸ ਦੇ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ।

Ad Position 21
No active advertisement
ਪਿੰਡ ਘੁੰਨਸ ਦੇ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਦਾ ਵਿਦਿਆਰਥੀ ਪੇਂਟਿੰਗ ਤਿਆਰ ਕਰਦਾ ਹੋਇਆ। ਤਸਵੀਰ : ਵਿਜੇ ਸ਼ਰਮਾ 20-11-2026
ਤਪਾ ਮੰਡੀ, 19 ਨਵੰਬਰ (ਵਿਜੇ ਸ਼ਰਮਾ)-ਭਾਰਤ ਦੇ ਇਤਿਹਾਸ ਵਿਚ 19 ਨਵੰਬਰ ਇੱਕ ਬਹੁਤ ਹੀ ਖ਼ਾਸ ਦਿਨ ਹੈ, ਕਿਉਂਕਿ ਇਸ ਦਿਨ ਦੇਸ਼ ਦੀਆਂ ਦੋ ਮਹਾਨ ਅਤੇ ਦਲੇਰ ਔਰਤਾਂ-ਝਾਂਸੀ ਦੀ ਰਾਣੀ ਲਕਸ਼ਮੀ ਬਾਈ ਅਤੇ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦਾ ਜਨਮ ਦਿਨ ਮਨਾਇਆ ਜਾਂਦਾ ਹੈ। ਇਸ ਸਬੰਧੀ ਨੇੜਲੇ ਪਿੰਡ ਘੁੰਨਸ ਦੇ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਦੀਆਂ ਮਹਿਲਾਵਾਂ ਵਾਰੇ ਵਿਸ਼ੇਸ਼ ਜ਼ਿਕਰ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਸੰਬੋਧਨ ਵਿਚ ਕਿਹਾ ਕਿ ਅੱਜ ਦਾ ਦਿਨ ਆਪਣੇ ਦੇਸ਼ ਲਈ ਵਿਸ਼ੇਸ਼ ਹੈ ਕਿਉਂਕਿ ਇਸ ਦਿਨ ਰਾਣੀ ਲਕਸ਼ਮੀ ਬਾਈ ਦਾ ਜਨਮ 19 ਨਵੰਬਰ 1828 ਨੂੰ ਹੋਇਆ ਸੀ, ਜੋ ਆਪਣੀ ਅਦੁੱਤੀ ਬਹਾਦਰੀ ਅਤੇ ਦੇਸ਼ ਭਗਤੀ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ 1857 ਦੀ ਆਜ਼ਾਦੀ ਦੀ ਪਹਿਲੀ ਲੜਾਈ ਵਿਚ ਅੰਗਰੇਜ਼ਾਂ ਵਿਰੁੱਧ ਡਟ ਕੇ ਮੁਕਾਬਲਾ ਕੀਤਾ ਅਤੇ ਔਰਤਾਂ ਦੀ ਸ਼ਕਤੀ ਦੀ ਇੱਕ ਅਮਿੱਟ ਮਿਸਾਲ ਕਾਇਮ ਕੀਤੀ। ਦੂਜੇ ਪਾਸੇ, 19 ਨਵੰਬਰ 1917 ਨੂੰ ਜਨਮੇ ਸ੍ਰੀਮਤੀ ਇੰਦਰਾ ਗਾਂਧੀ ਨੂੰ ‘ਲੋਹ ਮਹਿਲਾ’ ਵਜੋਂ ਜਾਣਿਆ ਜਾਂਦਾ ਹੈ। ਜਿਨ੍ਹਾਂ ਨੇ ਆਪਣੀ ਦ੍ਰਿੜ੍ਹ ਇੱਛਾ-ਸ਼ਕਤੀ ਅਤੇ ਦੂਰਅੰਦੇਸ਼ੀ ਅਗਵਾਈ ਨਾਲ ਆਧੁਨਿਕ ਭਾਰਤ ਦੇ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਈ। ਇਹ ਦੋਵੇਂ ਮਹਾਨ ਸ਼ਖ਼ਸੀਅਤਾਂ ਨਾਰੀ ਸ਼ਕਤੀ, ਸਾਹਸ ਅਤੇ ਦੇਸ਼ ਪ੍ਰਤੀ ਸਮਰਪਣ ਦਾ ਪ੍ਰਤੀਕ ਹਨ, ਜਿਨ੍ਹਾਂ ਦਾ ਜੀਵਨ ਅੱਜ ਵੀ ਹਰ ਭਾਰਤੀ, ਖ਼ਾਸ ਕਰ ਕੇ ਨੌਜਵਾਨ ਪੀੜ੍ਹੀ ਅਤੇ ਔਰਤਾਂ ਲਈ ਪ੍ਰੇਰਨਾ ਦਾ ਸ੍ਰੋਤ ਹੈ। ਸਕੂਲ ਦੇ ਵਿਦਿਆਰਥੀਆਂ ਵਲੋਂ ਰਾਣੀ ਲਕਸ਼ਮੀ ਬਾਈ ਦੀ ਪੇਂਟਿੰਗ ਵੀ ਤਿਆਰ ਕੀਤੀ ਗਈ। ਸਮਾਗਮ ਦੇ ਅੰਤ ਵਿਚ ਸਕੂਲ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਅਤੇ ਪ੍ਰਿੰਸੀਪਲ ਪਰਮਜੀਤ ਕੌਰ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਸਨਮਾਨ ਦੇਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚਰਨਜੀਤ ਸਿੰਘ ਚੰਨੀ ਦੀ ਭਦੌੜ ਫੇਰੀ ਨੇ ਕਾਂਗਰਸੀ ਤੇ ਲੋਕਾਂ ਅੰਦਰ ਭਰਿਆ ਨਵਾਂ ਜੋਸ਼ -ਬੀਬੀ ਬਾਲੀਆਂ ਅਗਲੀ ਖ਼ਬਰ ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਲੇਬਰ ਚੌਕ ਵਿਚ ਕਰਵਾਇਆ ਸੈਮੀਨਾਰ
Ad Position 24