19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਚਰਨਜੀਤ ਸਿੰਘ ਚੰਨੀ ਦੀ ਭਦੌੜ ਫੇਰੀ ਨੇ ਕਾਂਗਰਸੀ ਤੇ ਲੋਕਾਂ ਅੰਦਰ ਭਰਿਆ ਨਵਾਂ ਜੋਸ਼ -ਬੀਬੀ ਬਾਲੀਆਂ

ਭਦੌੜ, 19 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਲੋਕ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਵਲੋਂ ਹਲਕਾ ਭਦੌੜ ਅੰਦਰ ਜਵਾਨੀ ਸੰਭਾਲ ਸਾਈਕਲ ਯਾਤਰਾ ਦੌਰਾਨ ਪਹੁੰਚਣ ਨਾਲ ਜਿੱਥੇ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਉੱਥੇ ਹਲਕਾ ਵਾਸੀਆਂ ਵਲੋਂ ਚਰਨਜੀਤ ਸਿੰਘ ਚੰਨੀ ਦਾ ਨਿੱਘਾ ਅਤੇ ਭਰਵਾਂ ਸਵਾਗਤ ਕਰ ਕੇ ਦਰਸਾ ਦਿੱਤਾ ਹੈ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਬਾ ਮਹਿਲਾ ਆਗੂ ਬੀਬੀ ਸੁਰਿੰਦਰ ਕੌਰ ਬਾਲੀਆ ਨੇ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਸੁਰਿੰਦਰ ਕੌਰ ਬਾਲੀਆਂ 20-11-2026
ਭਦੌੜ, 19 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਲੋਕ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਵਲੋਂ ਹਲਕਾ ਭਦੌੜ ਅੰਦਰ ਜਵਾਨੀ ਸੰਭਾਲ ਸਾਈਕਲ ਯਾਤਰਾ ਦੌਰਾਨ ਪਹੁੰਚਣ ਨਾਲ ਜਿੱਥੇ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਉੱਥੇ ਹਲਕਾ ਵਾਸੀਆਂ ਵਲੋਂ ਚਰਨਜੀਤ ਸਿੰਘ ਚੰਨੀ ਦਾ ਨਿੱਘਾ ਅਤੇ ਭਰਵਾਂ ਸਵਾਗਤ ਕਰ ਕੇ ਦਰਸਾ ਦਿੱਤਾ ਹੈ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਬਾ ਮਹਿਲਾ ਆਗੂ ਬੀਬੀ ਸੁਰਿੰਦਰ ਕੌਰ ਬਾਲੀਆ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਇਸ ਫੇਰੀ ਅਤੇ ਸਾਈਕਲ ਯਾਤਰਾ ਦੌਰਾਨ ਲੋਕਾਂ ਦੀ ਸ਼ਮੂਲੀਅਤ ਅਤੇ ਕਾਂਗਰਸੀ ਵਰਕਰਾਂ ਦੇ ਉਤਸ਼ਾਹ ਨੇ ਪਾਰਟੀ ਆਗੂਆਂ ਵਿਚ ਨਵੀਂ ਊਰਜਾ ਭਰਨ ਦਾ ਕੰਮ ਕੀਤਾ ਹੈ। ਕਾਂਗਰਸੀ ਆਗੂ ਇਸ ਇਕੱਠ ਅਤੇ ਲੋਕਾਂ ਦੇ ਹੁੰਗਾਰੇ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸ਼ੁੱਭ ਸੰਕੇਤ ਵਜੋਂ ਦੇਖ ਰਹੇ ਹਨ। ਬੀਬੀ ਬਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਦੀ ਪੂਰਤੀ ਨਾ ਹੋਣ ਕਾਰਨ ਲੋਕਾਂ ਦਾ ਮੌਜੂਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਜਿਸ ਕਰ ਕੇ ਲੋਕ ਮੁੜ ਕਾਂਗਰਸ ਪਾਰਟੀ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ ਅਤੇ ਹਲਕਾ ਭਦੌੜ ਤੋਂ ਕਾਂਗਰਸ ਪਾਰਟੀ ਨੂੰ ਵੱਡੇ ਬਹੁਮਤ ਨਾਲ ਇਹ ਸੀਟ ਜਿੱਤ ਕੇ ਝੋਲੀ ਵਿਚ ਪਾਏਗੀ। ਇਸ ਸਮੇਂ ਬਲਾਕ ਪ੍ਰਧਾਨ ਗੁਰਤੇਜ ਸਿੰਘ ਸੰਧੂ, ਨਾਹਰ ਸਿੰਘ ਔਲਖ, ਵਕੀਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਅਗਲੀ ਖ਼ਬਰ ਝਾਂਸੀ ਦੀ ਰਾਣੀ ਲਕਸ਼ਮੀ ਬਾਈ ਅਤੇ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਜਨਮ ਦਿਨ ਮਨਾਇਆ
Ad Position 24