19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਐੱਨ.ਐੱਚ.-7 ’ਤੇ ਤਪਾ ਫਲਾਈਓਵਰ ਦੇ ਬੰਦ ਹੋਣ ਕਾਰਨ ਟਰੈਫ਼ਿਕ ਸਮੱਸਿਆ ਬਣੀ ਲੋਕਾਂ ਲਈ ਵੱਡੀ ਪ੍ਰੇਸ਼ਾਨੀ

ਤਪਾ ਮੰਡੀ, 19 ਨਵੰਬਰ (ਵਿਜੇ ਸ਼ਰਮਾ)-ਐੱਨ. ਐੱਚ.

Ad Position 21
No active advertisement
ਨੈਸ਼ਨਲ ਹਾਈਵੇ ’ਤੇ ਸਥਿਤ ਤਪਾ ਫਲਾਈਓਵਰ ’ਤੇ ਚੱਲ ਰਿਹਾ ਕੰਮ ਅਤੇ ਲੱਗੇ ਜਾਮ ਦਾ ਦ੍ਰਿਸ਼। ਤਸਵੀਰ : ਵਿਜੇ ਸ਼ਰਮਾ 20-11-2026
ਤਪਾ ਮੰਡੀ, 19 ਨਵੰਬਰ (ਵਿਜੇ ਸ਼ਰਮਾ)-ਐੱਨ.ਐੱਚ.-7 ’ਤੇ ਸਥਿਤ ਤਪਾ ਫਲਾਈਓਵਰ ਨੂੰ ਤੋੜਨ ਕਾਰਨ ਪੈਦਾ ਹੋਈ ਟਰੈਫ਼ਿਕ ਦੀ ਸਮੱਸਿਆ ਨੇ ਆਮ ਲੋਕਾਂ ਦੀਆਂ ਮੁਸ਼ਕਲਾਂ ਵਿਚ ਭਾਰੀ ਵਾਧਾ ਕਰ ਦਿੱਤਾ ਹੈ। ਕਿਉਂਕਿ ਫਲਾਈਓਵਰ ਦੇ ਤੋੜਨ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਕਰ ਕੇ ਵਾਹਨ ਚਾਲਕਾਂ, ਦੁਕਾਨਦਾਰਾਂ, ਰਾਹਗੀਰਾਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਿਤੀ ਇਹ ਹੈ ਕਿ ਜਦੋਂ ਵੀ ਸੜਕ ’ਤੇ ਵਾਹਨਾਂ ਦੀ ਗਿਣਤੀ ਵਧਦੀ ਹੈ ਤਾਂ ਟਰੈਫ਼ਿਕ ਦਾ ਦਬਾਅ ਵਧਣ ਕਾਰਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਜਾਂਦੀਆਂ ਹਨ। ਖ਼ਾਸ ਕਰ ਕੇ ਦਫ਼ਤਰਾਂ ਵਿਚ ਜਾਣ ਵਾਲੇ ਮੁਲਾਜ਼ਮਾਂ, ਸਕੂਲਾਂ ਦੇ ਵਿਦਿਆਰਥੀਆਂ, ਮਰੀਜ਼ਾਂ ਨੂੰ ਹਸਪਤਾਲ ਲੈ ਕੇ ਜਾਣ ਵਾਲੇ ਪਰਿਵਾਰਾਂ ਅਤੇ ਕਾਰੋਬਾਰੀ ਲੋਕਾਂ ਨੂੰ ਸਮੇਂ ਸਿਰ ਆਪਣੀ ਮੰਜ਼ਿਲ ’ਤੇ ਪਹੁੰਚਣਾ ਮੁਸ਼ਕਲ ਹੋ ਜਾਂਦਾ ਹੈ। ਸਥਾਨਕ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਕੁਮਾਰ ਆਸ਼ੂ ਭੂਤ ਦਾ ਕਹਿਣਾ ਹੈ ਕਿ ਫਲਾਈਓਵਰ ਨੂੰ ਤੋੜਨ ਤੋਂ ਬਾਅਦ ਸਰਵਿਸ ਰੋਡ ਤੇ ਵੱਧ ਰਹੀ ਆਵਾਜਾਈ ਕਾਰਨ ਆਮ ਜਨਤਾ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਕਿਉਂਕਿ ਲੋਕਾਂ ਦਾ ਸਵਾਲ ਹੈ ਕਿ ਜਦੋਂ ਇੰਨੀ ਵੱਡੀ ਸੜਕ ’ਤੇ ਨਿਰਮਾਣ ਕਾਰਜ ਕੀਤਾ ਜਾ ਰਿਹਾ ਹੈ ਤਾਂ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਹਿਲਾਂ ਤੋਂ ਪੁਖ਼ਤਾ ਪ੍ਰਬੰਧ ਕਿਉਂ ਨਹੀਂ ਕੀਤੇ ਗਏ, ਇਸ ਸਮੱਸਿਆ ਦਾ ਇਕ ਹੋਰ ਅਹਿਮ ਪਹਿਲੂ ਇਹ ਹੈ ਕਿ ਟਰੈਫ਼ਿਕ ਜਾਮ ਕਾਰਨ ਸਥਾਨਕ ਦੁਕਾਨਦਾਰਾਂ ਦੇ ਕਾਰੋਬਾਰ ’ਤੇ ਵੀ ਅਸਰ ਪੈਣ ਦੀ ਸੰਭਾਵਨਾ ਹੈ। ਕਿਉਂਕਿ ਬਾਹਰੋਂ ਆਉਣ ਵਾਲੇ ਗਾਹਕਾਂ ਨੂੰ ਬਾਜ਼ਾਰ ਤੱਕ ਪਹੁੰਚਣ ਵਿਚ ਮੁਸ਼ਕਲ ਆਉਂਦੀ ਹੈ, ਜਿਸ ਨਾਲ ਵਪਾਰਕ ਗਤੀਵਿਧੀਆਂ ਪ੍ਰਭਾਵਿਤ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਕੌਮੀ ਮਾਰਗ ਬਠਿੰਡਾ ਚੰਡੀਗੜ੍ਹ ਐਨ.ਐਚ ਸੱਤ ’ਤੇ ਬੰਦ ਪਏ ਫਲਾਈ ਓਵਰ ਨਾਲ ਸਰਵਿਸ ਰੋਡ ਬਹੁਤ ਹੀ ਛੋਟੀ ਹੈ ਜਿਸ ਕਾਰਨ ਦੂਸਰੀ ਗੱਡੀ ਨਿਕਲਣਾ ਵੀ ਬੜੀ ਮੁਸ਼ਕਲ ਹੈ ਜਦੋਂ ਗੱਡੀਆਂ ਦਾ ਜਾਮ ਲੱਗ ਜਾਂਦਾ ਹੈ ਤਾਂ ਜਾਮ ਵਿਚੋਂ ਨਿਕਲਣਾ ਮੁਸ਼ਕਲ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਤਾਂ ਬਠਿੰਡਾ ਵਾਲੇ ਪਾਸੇ ਤੋਂ ਮਰੀਜ਼ਾਂ ਨੂੰ ਲੈ ਕੇ ਆ ਰਹੀ ਐਂਬੂਲੈਂਸ ਵੀ ਇਸ ਟਰੈਫ਼ਿਕ ਵਿਚ ਫਸ ਜਾਂਦੀ ਹੈ ਜਿਸ ਕਾਰਨ ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰ ਮੈਂਬਰਾਂ ਨੂੰ ਕਾਫ਼ੀ ਮੁਸ਼ਕਿਲ ਪੇਸ਼ ਆਉਂਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਗਰ ਫਲਾਈ ਓਵਰ ਦਾ ਕੰਮ ਜਲਦੀ ਨਾ ਪੂਰਾ ਕੀਤਾ ਗਿਆ ਤਾਂ ਸ਼ਹਿਰ ਵਾਸੀ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ ਜਿਸ ਦੀ ਜ਼ਿੰਮੇਵਾਰੀ ਸਬੰਧਿਤ ਮਹਿਕਮੇ ਦੀ ਹੋਵੇਗੀ। ਇਸ ਕਰ ਕੇ ਪ੍ਰਸ਼ਾਸਨ ਅਤੇ ਸਬੰਧਿਤ ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ। ਟਰੈਫ਼ਿਕ ਨੂੰ ਕੰਟਰੋਲ ਕਰਨ ਲਈ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, ਬਦਲਵੇਂ ਰਸਤਿਆਂ ’ਤੇ ਸਪਸ਼ਟ ਦਿਸ਼ਾ-ਨਿਰਦੇਸ਼, ਰਾਤ ਸਮੇਂ ਚੇਤਾਵਨੀ ਲਾਈਟਾਂ ਅਤੇ ਸੁਰੱਖਿਆ ਪ੍ਰਬੰਧ ਕੀਤੇ ਜਾਣ। ਇਸ ਦੇ ਨਾਲ ਹੀ ਫਲਾਈਓਵਰ ਦਾ ਨਿਰਮਾਣ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਲੰਮੇ ਸਮੇਂ ਤੱਕ ਇਸ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਹੁਣ ਦੇਖਣਾ ਇਹ ਹੋਵੇਗਾ ਕਿ ਲੋਕਾਂ ਦੀ ਇਸ ਗੰਭੀਰ ਸਮੱਸਿਆ ਵੱਲ ਪ੍ਰਸ਼ਾਸਨ ਕਦੋਂ ਧਿਆਨ ਦਿੰਦਾ ਹੈ ਅਤੇ ਤਪਾ ਦੇ ਵਸਨੀਕਾਂ ਅਤੇ ਦੂਰ ਦੁਰਾਡੇ ਤੋਂ ਆਉਣ ਵਾਲੀ ਲੋਕਾਂ ਨੂੰ ਟਰੈਫ਼ਿਕ ਦੀ ਇਸ ਸਮੱਸਿਆ ਤੋਂ ਕਦੋਂ ਰਾਹਤ ਮਿਲਦੀ ਹੈ। ਜ਼ਿਕਰਯੋਗ ਹੈ ਕਿ ਸਬੰਧਿਤ ਮਹਿਕਮੇ ਵਲੋਂ ਦੋ ਬੰਦਿਆਂ ਨੂੰ ਤਾਇਨਾਤ ਕੀਤਾ ਗਿਆ ਹੈ ਪਰ ਫਿਰ ਵੀ ਉਨ੍ਹਾਂ ਦੇ ਵਸੋਂ ਗੱਲ ਹੋ ਰਹੀ ਹੈ ਕਿਉਂਕਿ ਫਲਾਈ ਓਵਰ ’ਤੇ ਬੰਦ ਹੋਣ ਕਾਰਨ ਟਰੈਫ਼ਿਕ ਦੀ ਸਮੱਸਿਆ ਦਿਨ ਪ੍ਰਤੀ ਦਿਨ ਵਧਦੀ ਹੀ ਜਾ ਰਹੀ ਹੈ। ਇਸ ਸਬੰਧੀ ਜਦੋਂ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨੇ ਫ਼ੋਨ ਨਹੀਂ ਚੁੱਕਿਆ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਅਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਅਗਲੀ ਖ਼ਬਰ ਜੁਲਾਈ ਵਿਚ ਮੁਕੰਮਲ ਹੋਵੇਗਾ ਫਲਾਈਓਵਰ ਦਾ ਕੰਮ- ਐਸ.ਡੀ.ਐਮ ਗਗਨਦੀਪ ਸਿੰਘ
Ad Position 24