19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਅਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ

ਬਰਨਾਲਾ, 19 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਅਭਿਜੀਤ ਕਪਲਿਸ਼ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਸੁਰੱਖਿਅਤ, ਸੁਤੰਤਰ, ਸੁਚਾਰੂ, ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਦੇ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਅਤੇ ਵੱਖ-ਵੱਖ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰ ਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨਵੇਂ ਨਿਯੁਕਤ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਤ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਇਹ ਯਕੀਨੀ ਬਣਾਇਆ ਜਾਵੇ ਕਿ ਹਰੇਕ ਯੋਗ ਵੋਟਰ ਦੀ ਰਜਿਸਟ੍ਰੇਸ਼ਨ ਵੋਟਰ ਵਜੋਂ ਹੋਵੇ।

Ad Position 21
No active advertisement
ਅਜੀਤ ਡੈਸਕ 20-11-2026
ਬਰਨਾਲਾ, 19 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਅਭਿਜੀਤ ਕਪਲਿਸ਼ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਸੁਰੱਖਿਅਤ, ਸੁਤੰਤਰ, ਸੁਚਾਰੂ, ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਦੇ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਅਤੇ ਵੱਖ-ਵੱਖ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰ ਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨਵੇਂ ਨਿਯੁਕਤ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਤ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਇਹ ਯਕੀਨੀ ਬਣਾਇਆ ਜਾਵੇ ਕਿ ਹਰੇਕ ਯੋਗ ਵੋਟਰ ਦੀ ਰਜਿਸਟ੍ਰੇਸ਼ਨ ਵੋਟਰ ਵਜੋਂ ਹੋਵੇ। ਉਨ੍ਹਾਂ ਕਿਹਾ ਕਿ ‘ਸਵੀਪ’ ਗਤੀਵਿਧੀਆਂ ਰਾਹੀਂ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾਣ ਅਤੇ ਜਨ ਜਨ ਤਕ ਪਹੁੰਚ ਕਰਨ ਲਈ ਵਿਲੱਖਣ ਅਤੇ ਜ਼ਮੀਨੀ ਪੱਧਰ ਉੱਤੇ ਗਤੀਵਿਧੀਆਂ ਉਲੀਕੀਆਂ ਜਾਣ। ਸਾਰੇ ਵਿਧਾਨ ਸਭਾ ਹਲਕਿਆਂ ਅਧੀਨ ਬਣਨ ਵਾਲੇ ਡਿਸਪੈਚ ਕੇਂਦਰਾਂ (ਸਮੱਗਰੀ ਰਵਾਨਗੀ ਕੇਂਦਰਾਂ) ਅਤੇ ਗਿਣਤੀ ਕੇਂਦਰਾਂ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ, ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਲੋੜੀਂਦੀਆਂ ਸਹੂਲਤਾਂ, ਜਿਵੇਂ ਕਿ ਵੀਲ੍ਹਚੇਅਰ, ਪਖਾਨੇ, ਪੀਣ ਵਾਲਾ ਪਾਣੀ, ਬਿਜਲੀ, ਸ਼ੈੱਡ, ਕੁਰਸੀਆਂ ਅਤੇ ਦਿਵਿਆਂਗ ਵਿਅਕਤੀਆਂ ਲਈ ਰੈਂਪ ਆਦਿ ਮੁਹੱਈਆ ਕਰਵਾਏ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਵੇਕ ਕੁਮਾਰ ਮੋਦੀ, ਐਸ.ਡੀ.ਐਮ. ਤਪਾ ਗਗਨਦੀਪ ਸਿੰਘ, ਐਸ.ਡੀ.ਐਮ ਮਹਿਲ ਕਲਾਂ ਰਜਿੰਦਰ ਸਿੰਘ, ਚੋਣ ਤਹਿਸੀਲਦਾਰ ਰਾਮ ਜੀ ਲਾਲ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭੋਤਨਾ ਵਿਖੇ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਐੱਨ.ਐੱਚ.-7 ’ਤੇ ਤਪਾ ਫਲਾਈਓਵਰ ਦੇ ਬੰਦ ਹੋਣ ਕਾਰਨ ਟਰੈਫ਼ਿਕ ਸਮੱਸਿਆ ਬਣੀ ਲੋਕਾਂ ਲਈ ਵੱਡੀ ਪ੍ਰੇਸ਼ਾਨੀ
Ad Position 24