20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਇਕ ਪਿਸਤੌਲ, 2 ਜ਼ਿੰਦਾ ਕਾਰਤੂਸ ਅਤੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਕਾਬੂ, ਇਕ ਫ਼ਰਾਰ

ਬਰਨਾਲਾ, 20 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਇਕ ਵਿਅਕਤੀ ਨੂੰ ਇਕ ਦੇਸੀ ਪਿਸਤੌਲ, 2 ਜਿੰਦਾ ਕਾਰਤੂਸ ਅਤੇ ਮੋਟਰਸਾਈਕਲ ਸਮੇਤ ਕਾਬੂ ਕਰ ਕੇ ਕੁੱਲ ਦੋ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐਸ.

Ad Position 21
No active advertisement
ਅਜੀਤ ਡੈਸਕ 21-11-2026
ਬਰਨਾਲਾ, 20 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਇਕ ਵਿਅਕਤੀ ਨੂੰ ਇਕ ਦੇਸੀ ਪਿਸਤੌਲ, 2 ਜਿੰਦਾ ਕਾਰਤੂਸ ਅਤੇ ਮੋਟਰਸਾਈਕਲ ਸਮੇਤ ਕਾਬੂ ਕਰ ਕੇ ਕੁੱਲ ਦੋ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐਸ.ਐਚ.ਓ. ਲਖਬੀਰ ਸਿੰਘ ਨੇ ਦੱਸਿਆ ਕਿ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਦੀ ਟੀਮ ਨੇ ਦਾਣਾ ਮੰਡੀ ਬਰਨਾਲਾ ਵਿਖੇ ਨਾਕਾ ਲਗਾਇਆ ਹੋਇਆ ਸੀ ਤਾਂ ਇਕ ਮੋਟਰਸਾਈਕਲ ਨੰ: ਪੀ.ਬੀ. 11 ਡੀ.ਕਿਊ. 1403 ’ਤੇ ਦੋ ਵਿਅਕਤੀ ਸਵਾਰ ਹੋ ਕੇ ਆ ਰਹੇ ਸਨ। ਪੁਲਿਸ ਵਲੋਂ ਮੋਟਰਸਾਈਕਲ ਸਵਾਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੋਟਰਸਾਈਕਲ ’ਤੇ ਪਿੱਛੇ ਬੈਠਾ ਵਿਅਕਤੀ ਪੁਲਿਸ ਦਾ ਨਾਕਾ ਦੇਖ ਕੇ ਤੇ ਹਨੇਰੇ ਦਾ ਫ਼ਾਇਦਾ ਚੁੱਕਦਿਆਂ ਫ਼ਰਾਰ ਹੋ ਗਿਆ ਜਦਕਿ ਦੁਸਰੇ ਵਿਅਕਤੀ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਸੁਖਵਿੰਦਰ ਸਿੰਘ ਸੁੱਖਾ ਪੁੱਤਰ ਕੁਲਦੀਪ ਸਿੰਘ ਵਾਸੀ ਤਪਾ ਹਾਲ ਆਬਾਦ ਕਚਹਿਰੀ ਚੌਂਕ ਬਰਨਾਲਾ ਵਜੋਂ ਹੋਈ। ਜਿਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਦੇਸੀ ਪਿਸਤੌਲ, 2 ਜਿੰਦਾ ਕਾਰਤੂਸ ਬਰਾਮਦ ਹੋਏ। ਪੁੱਛਗਿੱਛ ਦੌਰਾਨ ਪਤਾ ਲੱਗਿਆ ਕਿ ਫ਼ਰਾਰ ਹੋਏ ਵਿਅਕਤੀ ਦਾ ਨਾਂਅ ਗੁਰੀ ਵਾਸੀ ਬਰਨਾਲਾ ਹੈ। ਫ਼ਰਾਰ ਹੋਏ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਇਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਭੇਜੀ ਗਈ ਟੀਮ ਵਲੋਂ ਮੰਡੀ ਦੇ ਸੀਵਰੇਜ ਪ੍ਰਬੰਧਾਂ ਦਾ ਹੇਠਲੀ ਤਹਿ ਤੱਕ ਲਿਆ ਜਾਇਜ਼ਾ ਅਗਲੀ ਖ਼ਬਰ ਪਿੰਡ ਗਹਿਲ ’ਚ ਕਿਸਾਨ ਜਥੇਬੰਦੀ ਦੇ ਵਿਰੋਧ ਅੱਗੇ ਝੁਕਿਆ ਪ੍ਰਸ਼ਾਸਨ
Ad Position 24