20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਬਰਨਾਲਾ, 20 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਦੌਰਾਨ ਸਕੂਲ ਵਿਚ ਹੋਈਆਂ ਵੱਖ-ਵੱਖ ਵਿੱਦਿਅਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਤੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸਹਿ-ਵਿੱਦਿਅਕ ਗਤੀਵਿਧੀਆਂ ਵਿਦਿਆਰਥੀਆਂ ਦੇ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ।

Ad Position 21
No active advertisement
ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਅਤੇ ਹੋਰ। ਅਜੀਤ ਤਸਵੀਰ 21-11-2026
ਬਰਨਾਲਾ, 20 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਦੌਰਾਨ ਸਕੂਲ ਵਿਚ ਹੋਈਆਂ ਵੱਖ-ਵੱਖ ਵਿੱਦਿਅਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਤੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸਹਿ-ਵਿੱਦਿਅਕ ਗਤੀਵਿਧੀਆਂ ਵਿਦਿਆਰਥੀਆਂ ਦੇ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਬਾਕੀ ਵਿਦਿਆਰਥੀਆਂ ਨੂੰ ਵੀ ਅਜਿਹੇ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਹਰ ਖੇਤਰ ਵਿਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਹੈ। ਇਸ ਮੌਕੇ ਵਾਇਸ ਪ੍ਰਿੰਸੀਪਲ ਮੈਡਮ ਸੁਮਨ, ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਭਾਰਤੀ ਸੈਨਾ ਤੋਂ ਮਾਸਟਰ ਟਰੇਨਿੰਗ ਲੈਣ ਵਾਲੇ ਬਰਨਾਲਾ ਦੇ ਸਿਵਲ ਡਿਫੈਂਸ ਵਲੰਟੀਅਰਾਂ ਨਾਲ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ
Ad Position 24