20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਯੂਨੀਵਰਸਿਟੀ ਕਾਲਜ ਢਿਲਵਾਂ ਵਿਖੇ ਇਲੈਕਟੋਰਲ ਲਿਟਰੇਸੀ ਕਲੱਬ ਦੇ ਸਹਿਯੋਗ ਨਾਲ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ

ਤਪਾ ਮੰਡੀ, 20 ਨਵੰਬਰ (ਪ੍ਰਵੀਨ ਗਰਗ)-ਯੂਨੀਵਰਸਿਟੀ ਕਾਲਜ ਢਿਲਵਾਂ ਵਿਖੇ ਇਲੈਕਟੋਰਲ ਲਿਟਰੇਸੀ ਕਲੱਬ ਦੇ ਸਹਿਯੋਗ ਨਾਲ ‘ਮਾਈ ਇੰਡੀਆ, ਮਾਈ ਵੋਟ’ ਥੀਮ ਤਹਿਤ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਇਨ੍ਹਾਂ ਗਤੀਵਿਧੀਆਂ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 21-11-2026
ਤਪਾ ਮੰਡੀ, 20 ਨਵੰਬਰ (ਪ੍ਰਵੀਨ ਗਰਗ)-ਯੂਨੀਵਰਸਿਟੀ ਕਾਲਜ ਢਿਲਵਾਂ ਵਿਖੇ ਇਲੈਕਟੋਰਲ ਲਿਟਰੇਸੀ ਕਲੱਬ ਦੇ ਸਹਿਯੋਗ ਨਾਲ ‘ਮਾਈ ਇੰਡੀਆ, ਮਾਈ ਵੋਟ’ ਥੀਮ ਤਹਿਤ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਇਨ੍ਹਾਂ ਗਤੀਵਿਧੀਆਂ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਕਾਲਜ ਦੇ ਪ੍ਰਿੰਸੀਪਲ ਡਾ: ਲਖਵਿੰਦਰ ਸਿੰਘ ਰੱਖੜਾ ਨੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਵੇਂ ਵੋਟਰਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਸੰਸਥਾ ਦੇ ਨੋਡਲ ਅਫ਼ਸਰ ਪ੍ਰੋ: ਚਰਨਜੀਤ ਕੌਰ ਨੇ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟ ਦੀ ਮਹੱਤਤਾ ਵਿਸ਼ੇ ’ਤੇ ਕਰਵਾਏ ਗਏ ਕਾਲਜ ਪੱਧਰੀ ਮੁਕਾਬਲਿਆਂ ਵਿਚੋਂ ਜੇਤੂ ਵਿਦਿਆਰਥੀਆਂ ਦੀ ਅਗਲੇ ਪੜਾਅ ਲਈ ਚੋਣ ਕੀਤੀ ਗਈ। ਲੇਖ ਮੁਕਾਬਲੇ ਵਿਚ ਤਮੰਨਾ ਗਿੱਲ ਬੀ.ਏ. ਭਾਗ ਪਹਿਲਾ ਅਤੇ ਦ੍ਰਿਸ਼ਟੀ ਬਾਵਾ ਬੀ.ਐੱਸ.ਸੀ. ਭਾਗ ਤੀਜਾ ਅਤੇ ਕੁਇਜ਼ ਮੁਕਾਬਲੇ ਤਮੰਨਾ ਗਿੱਲ ਬੀ.ਏ. ਭਾਗ ਪਹਿਲਾ ਅਤੇ ਲਵਪ੍ਰੀਤ ਸਿੰਘ ਐਮ.ਸੀ.ਏ. ਭਾਗ ਦੂਜਾ ਨੂੰ ਬਲਾਕ ਪੱਧਰੀ ਮੁਕਾਬਲਿਆਂ ਲਈ ਚੁਣਿਆ ਗਿਆ। ਇਸ ਤੋਂ ਬਾਅਦ ਲਵਪ੍ਰੀਤ ਸਿੰਘ, ਤਮੰਨਾ ਗਿੱਲ ਅਤੇ ਦ੍ਰਿਸ਼ਟੀ ਬਾਵਾ ਨੂੰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੁਣਿਆ ਗਿਆ। ਨੋਡਲ ਅਫ਼ਸਰ ਨੇ ਅੱਗੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਬਰਨਾਲਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦੀ ਵਿਦਿਆਰਥਣ ਦ੍ਰਿਸ਼ਟੀ ਬਾਵਾ ਦੀ ਚੋਣ ਸਟੇਟ ਪੱਧਰੀ ਲੇਖ ਮੁਕਾਬਲੇ ਲਈ ਹੋਈ ਹੈ, ਜੋ ਕਿ ਕਾਲਜ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਪੰਜਾਬੀ ਵਿਭਾਗ ਤੋਂ ਡਾ: ਬਿਕਰਮਜੀਤ ਪੁਰਬਾ, ਪ੍ਰੋ: ਸੰਦੀਪ ਸਿੰਘ, ਪ੍ਰੋ: ਗੁਰਪ੍ਰੀਤ ਸ਼ਰਮਾ, ਪ੍ਰੋ: ਮਨਪ੍ਰੀਤ ਸਿੰਘ (ਕੰਪਿਊਟਰ), ਪ੍ਰੋ: ਦੇਵੀ ਕੌਰ, ਪ੍ਰੋ: ਅਮਨਦੀਪ ਕੌਰ (ਪੰਜਾਬੀ), ਪ੍ਰੋ: ਹਰਵਿੰਦਰ ਕੌਰ ਅਤੇ ਪ੍ਰੋ: ਮਨਪ੍ਰੀਤ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਤਵਾਦ ਪੀੜਤ ਪਰਿਵਾਰਾਂ ਦੀਆਂ ਮੰਗਾਂ ਨੂੰ ਭਾਜਪਾ ਦੇ ਚੋਣ ਮਨੋਰਥ ਪੱਤਰ ਵਿਚ ਸ਼ਾਮਿਲ ਕਰਨ ਲਈ ਰਾਜ ਸਭਾ ਮੈਂਬਰ ਰਾਜਿੰਦਰ ਗ... ਅਗਲੀ ਖ਼ਬਰ ਮਹੰਤ ਜੰਗੀਰ ਦਾਸ ਦੀ ਬਰਸੀ ਸੰਬੰਧੀ ਧਾਰਮਿਕ ਸਮਾਗਮ 22 ਤੋਂ
Ad Position 24