21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪ੍ਰਾਚੀਨ ਸਰਾਂ ਮੰਦਰ ਵਿਖੇ ਤੁਲਸੀ ਮਾਤਾ ਦੇ ਵਿਆਹ ਮੌਕੇ ਧਾਰਮਿਕ ਸਮਾਗਮ ਕਰਵਾਇਆ

ਤਪਾ ਮੰਡੀ, 21 ਨਵੰਬਰ (ਪ੍ਰਵੀਨ ਗਰਗ)-ਪ੍ਰਾਚੀਨ ਸਰਾਂ ਮੰਦਰ ਵਿਖੇ ਦੇਵ ਉੱਠਣੀ ਇਕਾਦਸ਼ੀ ਦੇ ਪਾਵਨ ਮੌਕੇ ’ਤੇ ਸ਼ਰਧਾਲੂਆਂ ਵਲੋਂ ਤੁਲਸੀ ਵਿਆਹ ਨੂੰ ਮੁੱਖ ਰੱਖਦਿਆਂ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੰਦਰ ਨੂੰ ਫੁੱਲਾਂ ਮਾਲਾਵਾਂ ਅਤੇ ਦੀਪਮਾਲਾ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ।

Ad Position 21
No active advertisement
ਐਕਸਟੈਂਪੋਰ ਮੁਕਾਬਲੇ ਮੌਕੇ ਸਕੂਲੀ ਵਿਦਿਆਰਥੀ ਨਾਲ ਸਕੂਲ ਸਟਾਫ਼। ਤਸਵੀਰ : ਵਿਜੇ ਸ਼ਰਮਾ 22-11-2026
ਤਪਾ ਮੰਡੀ, 21 ਨਵੰਬਰ (ਪ੍ਰਵੀਨ ਗਰਗ)-ਪ੍ਰਾਚੀਨ ਸਰਾਂ ਮੰਦਰ ਵਿਖੇ ਦੇਵ ਉੱਠਣੀ ਇਕਾਦਸ਼ੀ ਦੇ ਪਾਵਨ ਮੌਕੇ ’ਤੇ ਸ਼ਰਧਾਲੂਆਂ ਵਲੋਂ ਤੁਲਸੀ ਵਿਆਹ ਨੂੰ ਮੁੱਖ ਰੱਖਦਿਆਂ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੰਦਰ ਨੂੰ ਫੁੱਲਾਂ ਮਾਲਾਵਾਂ ਅਤੇ ਦੀਪਮਾਲਾ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ। ਸਮਾਗਮ ਦੌਰਾਨ ਸਭ ਤੋਂ ਪਹਿਲਾਂ ਤੁਲਸੀ ਮਾਤਾ ਅਤੇ ਭਗਵਾਨ ਸ਼ਾਲੀਗ੍ਰਾਮ ਦੀ ਪੂਜਾ-ਅਰਚਨਾ ਕੀਤੀ ਗਈ। ਪਰਿਵਾਰਕ ਮੈਂਬਰਾਂ ਨੇ ਪੂਰੀ ਸ਼ਰਧਾ ਨਾਲ ਧਾਰਮਿਕ ਰਸਮਾਂ ਨਿਭਾਈਆਂ। ਪੰਡਿਤ ਅਨਿਲ ਸ਼ਰਮਾ ਨੇ ਵੇਦ ਮੰਤਰਾਂ ਦੇ ਉਚਾਰਨ ਨਾਲ ਤੁਲਸੀ ਮਾਤਾ ਅਤੇ ਭਗਵਾਨ ਸ਼ਾਲੀਗ੍ਰਾਮ ਦੇ ਵਿਆਹ ਦੀਆਂ ਰਸਮਾਂ ਵਿਧੀਵਤ ਢੰਗ ਨਾਲ ਸੰਪੰਨ ਕਰਵਾਈਆਂ। ਵਿਆਹ ਦੀਆਂ ਰਸਮਾਂ ਦੌਰਾਨ ਮਹਿਲਾਵਾਂ ਵਲੋਂ ਮੰਗਲ ਗੀਤ ਗਾਏ ਗਏ ਅਤੇ ਭਜਨ-ਕੀਰਤਨ ਰਾਹੀਂ ਭਗਵਾਨ ਵਿਸ਼ਨੂੰ ਦਾ ਗੁਣਗਾਨ ਕੀਤਾ। ਸ਼ਰਧਾਲੂਆਂ ਨੇ ਭਗਵਾਨ ਦੇ ਜੈਕਾਰਿਆਂ ਨਾਲ ਸਮਾਗਮ ਵਿਚ ਆਪਣੀ ਹਾਜ਼ਰੀ ਲਗਵਾਈ। ਮੌਕੇ ’ਤੇ ਪਹੁੰਚੀ ਸੰਗਤ ਨੇ ਤੁਲਸੀ-ਸ਼ਾਲੀਗ੍ਰਾਮ ਦੇ ਪਵਿੱਤਰ ਵਿਆਹ ਦੇ ਦਰਸ਼ਨ ਕਰਦਿਆਂ ਪਰਿਵਾਰ ਦੀ ਸੁੱਖ-ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਸਨੇਹ ਬਾਂਸਲ, ਆਰਤੀ ਸਿੰਗਲਾ, ਲਕਸ਼ਮੀ ਦੇਵੀ, ਵੰਦਨਾ, ਕੌਂਸਲਰ ਸੁਨੀਤਾ ਸਿੰਗਲਾ, ਰੀਟਾ, ਰਾਣੋ ਗੋਇਲ, ਸੁਮਨ ਆਦਿ ਵੱਡੀ ਗਿਣਤੀ ’ਚ ਸ਼ਰਧਾਲੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੋਣ ਜਾਗਰੂਕਤਾ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਦੀ ਸਹੀ ਵਰਤ... ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਪੋਕਸੋ ਐਕਟ ਸੰਬੰਧੀ ਕੀਤਾ ਜਾਗਰੂਕ
Ad Position 24