21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਚੋਣ ਜਾਗਰੂਕਤਾ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਲਈ ਪ੍ਰੇਰਿਆ

ਬਰਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-103 ਬਰਨਾਲਾ-ਕਮ-ਉਪ ਮੰਡਲ ਮੈਜਿਸਟਰੇਟ ਬਰਨਾਲਾ ਡਾ: ਅਜੀਤਪਾਲ ਸਿੰਘ ਚਹਿਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ 103-ਬਰਨਾਲਾ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿਚ ਕਰਵਾਏ ਗਏ ਚੋਣ ਜਾਗਰੂਕਤਾ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਅੱਜ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਲੈਕਸ਼ਨ ਸਬੰਧੀ ਕੁਇਜ਼ ਮੁਕਾਬਲਿਆਂ ਅਤੇ ‘ਚੋਣਾਂ ਦੀ ਮਹੱਤਤਾ’ ਵਿਸ਼ੇ ’ਤੇ ਲੇਖ ਮੁਕਾਬਲਿਆਂ ਵਿਚੋਂ ਵਿਧਾਨ ਸਭਾ ਹਲਕਾ ਪੱਧਰ ’ਤੇ ਪਹਿਲੇ 10-10 ਸਥਾਨ ਹਾਸਲ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਰਨਾਲਾ ਵਿਖੇ ਸ੍ਰੀ ਕੁਲਦੀਪ ਸਿੰਘ (ਏ.

Ad Position 21
No active advertisement
ਅਜੀਤ ਡੈਸਕ 22-11-2026
ਬਰਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-103 ਬਰਨਾਲਾ-ਕਮ-ਉਪ ਮੰਡਲ ਮੈਜਿਸਟਰੇਟ ਬਰਨਾਲਾ ਡਾ: ਅਜੀਤਪਾਲ ਸਿੰਘ ਚਹਿਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ 103-ਬਰਨਾਲਾ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿਚ ਕਰਵਾਏ ਗਏ ਚੋਣ ਜਾਗਰੂਕਤਾ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਅੱਜ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਲੈਕਸ਼ਨ ਸਬੰਧੀ ਕੁਇਜ਼ ਮੁਕਾਬਲਿਆਂ ਅਤੇ ‘ਚੋਣਾਂ ਦੀ ਮਹੱਤਤਾ’ ਵਿਸ਼ੇ ’ਤੇ ਲੇਖ ਮੁਕਾਬਲਿਆਂ ਵਿਚੋਂ ਵਿਧਾਨ ਸਭਾ ਹਲਕਾ ਪੱਧਰ ’ਤੇ ਪਹਿਲੇ 10-10 ਸਥਾਨ ਹਾਸਲ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਰਨਾਲਾ ਵਿਖੇ ਸ੍ਰੀ ਕੁਲਦੀਪ ਸਿੰਘ (ਏ.ਈ.ਆਰ.ਓ.-1, ਵਿਧਾਨ ਸਭਾ ਚੋਣ ਹਲਕਾ 103-ਕਮ-ਤਹਿਸੀਲਦਾਰ ਬਰਨਾਲਾ) ਅਤੇ ਸ੍ਰੀ ਵਿਕਾਸ ਕੁਮਾਰ ਨੇ ਸਰਟੀਫਿਕੇਟ ਪ੍ਰਦਾਨ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਭਾਰਤੀ ਲੋਕਤੰਤਰ ਦੀ ਬੁਨਿਆਦੀ ਬਣਤਰ, ਵੋਟ ਪਾਉਣ ਦੇ ਸੰਵਿਧਾਨਕ ਅਧਿਕਾਰ ਦੀ ਪ੍ਰਾਪਤੀ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਇਸ ਅਧਿਕਾਰ ਦੇ ਯੋਗ ਇਸਤੇਮਾਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਵੀਪ ਨੋਡਲ ਅਫ਼ਸਰ ਬਰਨਾਲਾ-103 ਸ੍ਰੀਮਤੀ ਵਿਨਸੀ ਜਿੰਦਲ ਨੇ ਦੱਸਿਆ ਕਿ ਨੌਜਵਾਨ ਪੀੜ੍ਹੀ ਨੂੰ ਚੋਣ ਪ੍ਰਕਿਰਿਆ ਨਾਲ ਜੋੜਨ ਲਈ ਸਕੂਲਾਂ ਅਤੇ ਕਾਲਜਾਂ ਵਿਚ ਲਗਾਤਾਰ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 1 ਜਨਵਰੀ 2027 ਤੱਕ 18 ਸਾਲ ਜਾਂ ਇਸ ਤੋਂ ਵੱਧ ਉਮਰ ਪੂਰੀ ਕਰਨ ਵਾਲੇ ਯੋਗ ਨੌਜਵਾਨ ਵਿਦਿਆਰਥੀਆਂ ਦੀਆਂ ਨਵੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ, ਜਿਸ ਤਹਿਤ ਪਿਛਲੇ 4-5 ਦਿਨਾਂ ਦੌਰਾਨ ਲਗਭਗ 100 ਵਿਦਿਆਰਥੀਆਂ ਨੂੰ ਬਤੌਰ ਨਵੇਂ ਵੋਟਰ ਰਜਿਸਟਰ ਕੀਤਾ ਜਾ ਚੁੱਕਾ ਹੈ। ਇਸ ਮੌਕੇ ਸਹਾਇਕ ਸਵੀਪ ਨੋਡਲ ਅਫ਼ਸਰ ਸ੍ਰੀ ਪੰਕਜ ਗੋਇਲ, ਮੈਡਮ ਜਸਪ੍ਰੀਤ ਕੌਰ, ਰੁਪਾਲੀ, ਵੱਖ-ਵੱਖ ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੈੱਟਬਾਲ (ਲੜਕੀਆਂ) ਦੇ ਰਾਜ ਪੱਧਰੀ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸੰਪੰਨ ਅਗਲੀ ਖ਼ਬਰ ਪ੍ਰਾਚੀਨ ਸਰਾਂ ਮੰਦਰ ਵਿਖੇ ਤੁਲਸੀ ਮਾਤਾ ਦੇ ਵਿਆਹ ਮੌਕੇ ਧਾਰਮਿਕ ਸਮਾਗਮ ਕਰਵਾਇਆ
Ad Position 24