21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੰਜਾਬ ਸਰਕਾਰ ਤੋਂ ਏਡਿਡ ਸਕੂਲਾਂ ਦੇ ਅਧਿਆਪਕ ਤੇ ਮੁਲਾਜ਼ਮ ਪੂਰੀ ਤਰ੍ਹਾਂ ਖ਼ਫ਼ਾ

ਬਰਨਾਲਾ, 21 ਨਵੰਬਰ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਵਲੋਂ ਏਡਿਡ ਸਕੂਲਾਂ ਦੇ ਅਧਿਆਪਕਾਂ, ਹੋਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਯੂਨੀਅਨ ਆਗੂ ਰਾਜ ਮਹਿੰਦਰ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਨੇ 26 ਨਵੰਬਰ ਨੂੰ ਡੀ.

Ad Position 21
No active advertisement
ਰਾਜ ਮਹਿੰਦਰ ਸਿੰਘ 22-11-2026
ਬਰਨਾਲਾ, 21 ਨਵੰਬਰ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਵਲੋਂ ਏਡਿਡ ਸਕੂਲਾਂ ਦੇ ਅਧਿਆਪਕਾਂ, ਹੋਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਯੂਨੀਅਨ ਆਗੂ ਰਾਜ ਮਹਿੰਦਰ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਨੇ 26 ਨਵੰਬਰ ਨੂੰ ਡੀ.ਪੀ.ਆਈ ਦਫ਼ਤਰ ਮੁਹਾਲੀ ਵਿਖੇ ਵਿਸ਼ਾਲ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਅਠਾਰਾਂ ਜ਼ਿਲਿ੍ਹਆਂ ਨੂੰ ਪਿਛਲੇ 8 ਮਹੀਨੇ ਤੋਂ ਤਨਖ਼ਾਹ ਗਰਾਂਟ ਜਾਰੀ ਨਹੀਂ ਕੀਤੀ ਜਿਸ ਕਰ ਕੇ ਦੁਕਾਨਦਾਰਾਂ ਨੇ ਉਧਾਰ ਦੇਣਾ ਬੰਦ ਕਰ ਦਿੱਤਾ ਹੈ ਅਤੇ ਬੈਂਕਾਂ ਦੇ ਡਿਫਾਲਟਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕ, ਹੋਰ ਕਰਮਚਾਰੀ ਅਤੇ ਸੇਵਾਮੁਕਤ ਮੁਲਾਜ਼ਮ ਲੰਬੇ ਸਮੇਂ ਤੋਂ ਅਨੇਕਾਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦਿਆਂ ਦੇ ਬਾਵਜੂਦ ਏਡਿਡ ਸਕੂਲਾਂ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਹੋਇਆ ਹੈ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਦੀਆਂ ਸੇਵਾਵਾਂ ਤੇ ਤਨਖ਼ਾਹਾਂ ਨੂੰ ਰੈਗੂਲਰ ਕਰਨ ਲਈ ਦੂਜੇ ਰਾਜਾਂ ਦੀ ਤਰਜ਼ ’ਤੇ ਮਰਜ਼, ਸਰਕਾਰੀ ਸਕੂਲਾਂ ਵਿਚ ਡੈਪੂਟੇਸ਼ਨ ਜਾਂ ਟਰਾਂਸਫ਼ਰ ਪਾਲਿਸੀ ਲਾਗੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦੇ ਅਨੁਸਾਰ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਬਿਨਾਂ ਕਿਸੇ ਸ਼ਰਤ ਸਰਕਾਰੀ ਸਕੂਲਾਂ ਵਿਚ ਮਰਜ਼ ਕਰੇ। ਆਗੂਆਂ ਨੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਏਡਿਡ ਸਕੂਲਾਂ ਦੇ ਮੁਲਾਜ਼ਮਾਂ ਨੂੰ ਮਕਾਨ ਕਿਰਾਇਆ ਭੱਤਾ ਅਤੇ ਮੈਡੀਕਲ ਭੱਤਾ ਦੇਣ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ। ਇਸ ਦੇ ਨਾਲ ਹੀ ਸਰਕਾਰੀ ਮੁਲਾਜ਼ਮਾਂ ਦੀ ਤਰਜ਼ ’ਤੇ 33 ਸਾਲ ਦੀ ਬਜਾਏ 25 ਸਾਲ ਦੀ ਸੇਵਾ ਪੂਰੀ ਹੋਣ ’ਤੇ ਪੂਰੀ ਪੈਨਸ਼ਨ ਦੇਣ ਅਤੇ ਛੇਵੇਂ ਤਨਖ਼ਾਹ ਕਮਿਸ਼ਨ ਦੇ ਲੰਬਿਤ ਬਕਾਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਯੂਨੀਅਨ ਆਗੂ ਚਰਨਜੀਤ ਸ਼ਰਮਾ ਤੇ ਪ੍ਰਵੀਨ ਕੁਮਾਰ ਨੇ ਸੇਵਾ ਮੁਕਤ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਪੈਨਸ਼ਨ ਭੁਗਤਾਨ ਆਦੇਸ਼ (ਪੀ.ਪੀ.ਓ) ਤੁਰੰਤ ਜਾਰੀ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੀ.ਪੀ.ਓ ਜਾਰੀ ਹੋਣ ਵਿਚ ਹੋ ਰਹੀ ਦੇਰੀ ਕਾਰਨ ਸੇਵਾ ਮੁਕਤ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਦੇ ਪੈਨਸ਼ਨਰੀ ਲਾਭ ਪ੍ਰਾਪਤ ਕਰਨ ਲਈ ਬੇਲੋੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਏਡਿਡ ਸਕੂਲਾਂ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਗੰਭੀਰਤਾ ਨਾਲ ਨਿਪਟਾਰਾ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਰਨਾਲਾ ਵਿਚ ਅੱਜ ਤੋਂ 24 ਨਵੰਬਰ ਤੱਕ ਪਿਲਾਈਆਂ ਜਾਣਗੀਆਂ ਪੋਲੀਓ ਰੋਧਕ ਬੂੰਦਾਂ-ਜ਼ਿਲ੍ਹਾ ਟੀਕਾਕਰਨ ਅਫ਼ਸਰ ਅਗਲੀ ਖ਼ਬਰ ਚੌਂਕ ਵਿੱਚ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਉਣ ਲਈ ਮੁੱਖ ਮੰਤਰੀ ਨੂੰ ਲਿਖਿਆ ਪੱਤਰ
Ad Position 24