21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਨਛੱਤਰ ਸਿੰਘ ਗਿੱਲ ਬਣੇ ਹਲਕਾ ਮਹਿਲ ਕਲਾਂ ਦੇ ਆਬਜ਼ਰਵਰ -ਅਕਾਲੀ ਆਗੂਆਂ ਵਲੋਂ ਭਰਵਾਂ ਸਵਾਗਤ

ਮਹਿਲ ਕਲਾਂ, 21 ਨਵੰਬਰ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਈ. ਟੀ.

Ad Position 21
No active advertisement
ਮਹਿਲ ਕਲਾਂ ਵਿਖੇ ਨਵ-ਨਿਯੁਕਤ ਆਬਜ਼ਰਵਰ ਨਛੱਤਰ ਸਿੰਘ ਗਿੱਲ ਦਾ ਸਵਾਗਤ ਕਰਦੇ ਹੋਏ ਜਥੇਦਾਰ ਨਾਥ ਸਿੰਘ ਹਮੀਦੀ ਅਤੇ ਹੋਰ ਅਕਾਲੀ ਆਗੂ। ਤਸਵੀਰ : ਅਵਤਾਰ ਸਿੰਘ ਅਣਖੀ 22-11-2026
ਮਹਿਲ ਕਲਾਂ, 21 ਨਵੰਬਰ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਈ.ਟੀ. ਵਿੰਗ ਪੰਜਾਬ ਦੇ ਪ੍ਰਧਾਨ ਸਰਦਾਰ ਨਛੱਤਰ ਸਿੰਘ ਗਿੱਲ ਨੂੰ ਵਿਧਾਨ ਸਭਾ ਹਲਕਾ ਮਹਿਲ ਕਲਾਂ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਅੱਜ ਹਲਕਾ ਮੁੱਖ ਦਫ਼ਤਰ ਪੁੱਜਣ ’ਤੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਸਮੂਹ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਨੂੰ ਗੁਲਦਸਤੇ ਭੇਟ ਕਰ ਕੇ ਸਨਮਾਨਿਤ ਕੀਤਾ।ਇਸ ਮੌਕੇ ਗਿੱਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਮੂਹ ਲੀਡਰਸ਼ਿਪ ਦੇ ਸਹਿਯੋਗ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ। ਉਨ੍ਹਾਂ ਦੱਸਿਆ ਕਿ ਹਲਕੇ ਦੇ ਪਿੰਡਾਂ ਦੀ ਮੌਜੂਦਾ ਸਥਿਤੀ ਅਤੇ ਲੋਕਾਂ ਦੀਆਂ ਭਾਵਨਾਵਾਂ ਬਾਰੇ ਇੱਕ ਵਿਸਥਾਰਤ ਰਿਪੋਰਟ ਤਿਆਰ ਕਰ ਕੇ ਪਾਰਟੀ ਪ੍ਰਧਾਨ ਨੂੰ ਸੌਂਪੀ ਜਾਵੇਗੀ, ਤਾਂ ਜੋ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਯਕੀਨੀ ਬਣਾਈ ਜਾ ਸਕੇ। ਜਥੇਦਾਰ ਨਾਥ ਸਿੰਘ ਹਮੀਦੀ ਨੇ ਗਿੱਲ ਨੂੰ ਇੱਕ ਤਜਰਬੇਕਾਰ ਆਗੂ ਦੱਸਦਿਆਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਜਨਰਲ ਕੌਂਸਲ ਮੈਂਬਰ ਬਲਦੇਵ ਸਿੰਘ ਗਾਗੇਵਾਲ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ (ਮਹਿਲ ਕਲਾਂ), ਜਥੇਦਾਰ ਗੁਰਦੀਪ ਸਿੰਘ ਛਾਪਾ, ਜਥੇਦਾਰ ਸਰਪੰਚ ਬਚਿੱਤਰ ਸਿੰਘ ਧਾਲੀਵਾਲ, ਬੀ.ਸੀ. ਸੈੱਲ ਦੇ ਹਲਕਾ ਪ੍ਰਧਾਨ ਜਥੇਦਾਰ ਕੁਲਵੰਤ ਸਿੰਘ ਜਗਦੇ, ਜਥੇਦਾਰ ਹਰਜਿੰਦਰ ਸਿੰਘ ਮਾਂਗੇਵਾਲ, ਕੁਲਵਿੰਦਰ ਸਿੰਘ ਖਾਲਸਾ ਅਤੇ ਸੁਖਵਿੰਦਰ ਸਿੰਘ ਨਿਹਾਲੂਵਾਲ ਸਮੇਤ ਹੋਰ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਦੇ ਮਾਮਲੇ ਵਿੱਚੋਂ ਦੋ ਬਰੀ ਅਗਲੀ ਖ਼ਬਰ ਜ਼ਿਲ੍ਹਾ ਬਰਨਾਲਾ ਵਿਚ ਅੱਜ ਤੋਂ 24 ਨਵੰਬਰ ਤੱਕ ਪਿਲਾਈਆਂ ਜਾਣਗੀਆਂ ਪੋਲੀਓ ਰੋਧਕ ਬੂੰਦਾਂ-ਜ਼ਿਲ੍ਹਾ ਟੀਕਾਕਰਨ ਅਫ਼ਸਰ
Ad Position 24