21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਝੋਨੇ ਦੀ ਖਰੀਦ ਜਾਰੀ ਰੱਖਣ ਤੇ ਖਾਦਾਂ ਦੀ ਨਿਰਵਿਘਨ ਸਪਲਾਈ ਲਈ ਭਾਕਿਯੂ (ਕਾਦੀਆਂ) ਵਲੋਂ ਸੰਘਰਸ਼ ਦੀ ਚਿਤਾਵਨੀ

ਮਹਿਲ ਕਲਾਂ, 21 ਨਵੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਮਹਿਲ ਕਲਾਂ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਬਲਾਕ ਪ੍ਰਧਾਨ ਨੰਬਰਦਾਰ ਪਰਮਜੀਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ। ਇਸ ਵਿਚ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਊਦੇ ਸਿੰਘ ਹਮੀਦੀ, ਜਨਰਲ ਸਕੱਤਰ ਅਮਰਜੀਤ ਸਿੰਘ ਭੋਲਾ, ਖ਼ਜ਼ਾਨਚੀ ਜਸਵਿੰਦਰ ਸਿੰਘ ਛੀਨੀਵਾਲ, ਸਕੱਤਰ ਮਹਿੰਦਰ ਸਿੰਘ ਮਹਿਲ ਕਲਾਂ ਅਤੇ ਡਾ: ਸੁਖਦੀਪ ਸਿੰਘ ਕਲਾਲ ਮਾਜਰਾ ਨੇ ਸ਼ਿਰਕਤ ਕੀਤੀ।

Ad Position 21
No active advertisement
ਤਪਾ ਦੇ ਵੈਟਰਨਰੀ ਹਸਪਤਾਲ ਵਿਖੇ ਮੁਰਹਾ ਪੀ.ਟੀ ਪ੍ਰੋਜੈਕਟ ਪੰਜਾਬ ਤਹਿਤ ਸਮਾਗਮ ਦਾ ਦ੍ਰਿਸ਼। ਤਸਵੀਰ : ਵਿਜੇ ਸ਼ਰਮਾ 22-11-2026
ਮਹਿਲ ਕਲਾਂ, 21 ਨਵੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਮਹਿਲ ਕਲਾਂ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਬਲਾਕ ਪ੍ਰਧਾਨ ਨੰਬਰਦਾਰ ਪਰਮਜੀਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ। ਇਸ ਵਿਚ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਊਦੇ ਸਿੰਘ ਹਮੀਦੀ, ਜਨਰਲ ਸਕੱਤਰ ਅਮਰਜੀਤ ਸਿੰਘ ਭੋਲਾ, ਖ਼ਜ਼ਾਨਚੀ ਜਸਵਿੰਦਰ ਸਿੰਘ ਛੀਨੀਵਾਲ, ਸਕੱਤਰ ਮਹਿੰਦਰ ਸਿੰਘ ਮਹਿਲ ਕਲਾਂ ਅਤੇ ਡਾ: ਸੁਖਦੀਪ ਸਿੰਘ ਕਲਾਲ ਮਾਜਰਾ ਨੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀ ਅਗਵਾਈ ਹੇਠ ਕਿਸਾਨੀ ਮਸਲਿਆਂ ਨੂੰ ਲੈ ਕੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਸੰਘਰਸ਼ ਲਗਾਤਾਰ ਜਾਰੀ ਹੈ। ਉਨ੍ਹਾਂ ਪੰਜਾਬ ਸਰਕਾਰ ਵਲੋਂ ਮੰਡੀਆਂ ਬੰਦ ਕਰਨ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਜਦੋਂ ਤੱਕ ਮੰਡੀਆਂ ਵਿਚ ਝੋਨਾ ਪਿਆ ਹੈ, ਖਰੀਦ ਕੇਂਦਰ ਬੰਦ ਨਾ ਕੀਤੇ ਜਾਣ। ਇਸ ਦੇ ਨਾਲ ਹੀ ਫ਼ਸਲ ਦੀ ਲਿਫ਼ਟਿੰਗ ਅਤੇ ਬਕਾਇਆ ਅਦਾਇਗੀਆਂ ਤੁਰੰਤ ਯਕੀਨੀ ਬਣਾਈਆਂ ਜਾਣ। ਕਣਕ ਦੀ ਬਿਜਾਈ ਦਾ ਹਵਾਲਾ ਦਿੰਦਿਆਂ ਕਿਸਾਨ ਆਗੂਆਂ ਨੇ ਡੀ.ਏ.ਪੀ. ਅਤੇ ਹੋਰ ਖਾਦਾਂ ਦੀ ਨਿਰਵਿਘਨ ਸਪਲਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਖਾਦਾਂ ਦੀ ਜਮਾਂ ਖੋਰੀ ਤੇ ਕਾਲਾਬਾਜ਼ਾਰੀ ’ਤੇ ਸਖ਼ਤੀ ਨਾਲ ਨੱਥ ਪਾਵੇ ਤਾਂ ਜੋ ਕਿਸਾਨਾਂ ਨੂੰ ਖ਼ੱਜਲ਼-ਖ਼ੁਆਰ ਨਾ ਹੋਣਾ ਪਵੇ। ਇਸ ਤੋਂ ਇਲਾਵਾ ਫ਼ਸਲਾਂ ਦੇ ਲਾਹੇਵੰਦ ਭਾਅ, ਕਰਜ਼ਾ ਮੁਆਫ਼ੀ ਲਈ ਠੋਸ ਨੀਤੀ, ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦਾ ਢੁਕਵਾਂ ਮੁਆਵਜ਼ਾ, ਨਹਿਰੀ ਪਾਣੀ ਅਤੇ ਖੇਤੀ ਸੈਕਟਰ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਵੀ ਰੱਖੀ ਗਈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰਾਂ ਨੇ ਕਿਸਾਨੀ ਮੰਗਾਂ ਨੂੰ ਅਣਗੌਲਿਆ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਮਲਕੀਤ ਸਿੰਘ ਮੀਤਾ, ਕਰਨਵੀਰ ਸਿੰਘ, ਬਲਤੇਜ ਸਿੰਘ ਵਜੀਦਕੇ, ਨਾਜ਼ਰ ਸਿੰਘ, ਮਨਜੀਤ ਸਿੰਘ, ਬਲਵਿੰਦਰ ਸਿੰਘ ਛਾਪਾ, ਪ੍ਰੀਤਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੀਪ ਸਿੰਘ ਮਕੋਰੜ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਚੰਗਾਲੀਆਂ ਨੇੜੇ ਡਰੇਨ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਕਤਲ ਦਾ ਮਾਮਲਾ ਦਰਜ
Ad Position 24