21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਰਦੀਪ ਸਿੰਘ ਮਕੋਰੜ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

ਖਨੌਰੀ, 21 ਨਵੰਬਰ (ਬਲਵਿੰਦਰ ਸਿੰਘ ਥਿੰਦ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਲਹਿਰਾਗਾਗਾ ਨਾਲ ਸਬੰਧਤ ਆਗੂ ਗੁਰਦੀਪ ਸਿੰਘ ਮਕੋਰੜ ਨੇ ਪਾਰਟੀ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀਆਂ ਭਵਿੱਖੀ ਯੋਜਨਾਵਾਂ ਅਤੇ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਸ੍ਰੀ ਖਾਟੂ ਸ਼ਿਆਮ ਜੀ ਦੇ ਜਨਮ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢਣ ਦੀ ਤਸਵੀਰ। ਤਸਵੀਰ : ਰਿੰਪੀ ਸਟੂਡੀਓ 22-11-2026
ਖਨੌਰੀ, 21 ਨਵੰਬਰ (ਬਲਵਿੰਦਰ ਸਿੰਘ ਥਿੰਦ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਲਹਿਰਾਗਾਗਾ ਨਾਲ ਸਬੰਧਤ ਆਗੂ ਗੁਰਦੀਪ ਸਿੰਘ ਮਕੋਰੜ ਨੇ ਪਾਰਟੀ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀਆਂ ਭਵਿੱਖੀ ਯੋਜਨਾਵਾਂ ਅਤੇ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।ਮੁਲਾਕਾਤ ਦੌਰਾਨ ਗੁਰਦੀਪ ਸਿੰਘ ਮਕੋਰੜ ਨੇ ਹਲਕਾ ਲਹਿਰਾਗਾਗਾ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਇਲਾਕੇ ਦੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਸਬੰਧੀ ਵਿਚਾਰ ਸਾਂਝੇ ਕੀਤੇ। ਇਸ ਦੇ ਨਾਲ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹਲਕੇ ਅੰਦਰ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ, ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਲਾਮਬੰਦ ਕਰਨ ਅਤੇ ਪਾਰਟੀ ਦਾ ਜਨ-ਆਧਾਰ ਵਧਾਉਣ ਸਬੰਧੀ ਵੀ ਚਰਚਾ ਕੀਤੀ ਗਈ। ਇਸ ਮੌਕੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਸਰਗਰਮ ਰਹਿਣ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਕਿਸੇ ਵੀ ਸਿਆਸੀ ਜਥੇਬੰਦੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀ ਮਿਹਨਤ ਤੇ ਇਕਜੁੱਟਤਾ ਨਾਲ ਹੀ ਪਾਰਟੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ। ਗੁਰਦੀਪ ਸਿੰਘ ਮਕੋਰੜ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਲਹਿਰਾਗਾਗਾ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਅਤੇ ਉਮੀਦਾਂ ਨੂੰ ਸਮਝਦਿਆਂ ਉਨ੍ਹਾਂ ਦੇ ਹੱਲ ਲਈ ਆਵਾਜ਼ ਬੁਲੰਦ ਕਰਨਾ ਪਾਰਟੀ ਦੀ ਮੁੱਖ ਤਰਜੀਹ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਨਿਮਰਤਜੋਤ ਕੌਰ ਮਾਨ ਨੇ ‘ਵਤਨ ਪੰਜਾਬ ਦੀਆਂ ਖੇਡਾਂ 2026’ ਵਿੱਚ ਜਿੱਤਿਆ ਸੋਨ... ਅਗਲੀ ਖ਼ਬਰ ਝੋਨੇ ਦੀ ਖਰੀਦ ਜਾਰੀ ਰੱਖਣ ਤੇ ਖਾਦਾਂ ਦੀ ਨਿਰਵਿਘਨ ਸਪਲਾਈ ਲਈ ਭਾਕਿਯੂ (ਕਾਦੀਆਂ) ਵਲੋਂ ਸੰਘਰਸ਼ ਦੀ ਚਿਤਾਵਨੀ
Ad Position 24