ਸਰਵੋਤਮ ਅਕੈਡਮੀ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ
ਹੰਡਿਆਇਆ, 21 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਨਰਸਰੀ ਅਤੇ ਕੇ. ਜੀ.
ਹੰਡਿਆਇਆ, 21 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਨਰਸਰੀ ਅਤੇ ਕੇ.ਜੀ. ਜਮਾਤ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਟੂਰ ਲਗਾਇਆ ਗਿਆ। ਟੂਰ ਦੌਰਾਨ ਵਿਦਿਆਰਥੀਆਂ ਨੂੰ ਬਠਿੰਡਾ ਦੇ ਪ੍ਰਸਿੱਧ ਰੋਜ਼ ਗਾਰਡਨ ਵਿਖੇ ਲਿਜਾਇਆ ਗਿਆ। ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਦੱਸਿਆ ਕਿ ਰੋਜ਼ ਗਾਰਡਨ ਪਹੁੰਚ ਕੇ ਬੱਚਿਆਂ ਨੇ ਰੰਗ-ਬਿਰੰਗੇ ਫੁੱਲਾਂ, ਹਰੇ-ਭਰੇ ਬੂਟਿਆਂ ਅਤੇ ਸੁੰਦਰ ਕੁਦਰਤੀ ਨਜ਼ਾਰਿਆਂ ਦਾ ਅਨੰਦ ਮਾਣਿਆ। ਅਧਿਆਪਕਾਂ ਵਲੋਂ ਬੱਚਿਆਂ ਨੂੰ ਵੱਖ-ਵੱਖ ਕਿਸਮਾਂ ਦੇ ਫੁੱਲਾਂ ਅਤੇ ਬੂਟਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੰਸਥਾ ਦੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐਮ.ਡੀ ਚਮਕੌਰ ਸਿੰਘ ਬਾਜਵਾ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।