22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪਲਸ ਪੋਲੀਓ ਮੁਹਿੰਮ ਦੇ ਦੂਜੇ ਗੇੜ੍ਹ ਦਾ ਆਗਾਜ਼ ਬਲਾਕ ਨੋਡਲ ਅਫ਼ਸਰ ਨੇ ਵੱਖ-ਵੱਖ ਬੂਥਾਂ ਦਾ ਦੌਰਾ ਕਰ ਕੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਧਨੌਲਾ, 22 ਨਵੰਬਰ (ਜਤਿੰਦਰ ਸਿੰਘ ਧਨੌਲਾ)-ਸਿਵਲ ਸਰਜਨ ਬਰਨਾਲਾ ਡਾ: ਹਰੀ ਪਾਲ ਸਿੰਘ ਸਿੱਧੂ ਦੇ ਹੁਕਮਾਂ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਹਰਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ, ਸੀ.

Ad Position 21
No active advertisement
ਅਜੀਤ ਡੈਸਕ 23-11-2026
ਧਨੌਲਾ, 22 ਨਵੰਬਰ (ਜਤਿੰਦਰ ਸਿੰਘ ਧਨੌਲਾ)-ਸਿਵਲ ਸਰਜਨ ਬਰਨਾਲਾ ਡਾ: ਹਰੀ ਪਾਲ ਸਿੰਘ ਸਿੱਧੂ ਦੇ ਹੁਕਮਾਂ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ.ਹਰਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ, ਸੀ.ਐੱਚ.ਸੀ ਧਨੌਲਾ ਵਿਖੇ ਬੱਚਿਆਂ ਨੂੰ ਪੋਲੀਓ ਵਰਗੀ ਭਿਆਨਕ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਪਲਸ ਪੋਲੀਓ ਮੁਹਿੰਮ ਦੇ ਦੂਜੇ ਰਾਊਂਡ ਦੀ ਸ਼ੁਰੂਆਤ ਅੱਜ ਬੜੇ ਉਤਸ਼ਾਹ ਨਾਲ ਕੀਤੀ ਗਈ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਅਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਨੋਡਲ ਅਫ਼ਸਰ (ਪਲਸ ਪੋਲੀਓ) ਡਾ: ਰਵਿੰਦਰ ਮਹਿਤਾ ਵਲੋਂ ਅੱਜ ਬਲਾਕ ਦੇ ਵੱਖ-ਵੱਖ ਪੋਲੀਓ ਬੂਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਬਲਾਕ ਮੀਡੀਆ ਅਫ਼ਸਰ ਰਤਿਕਾ ਓਬਰਾਏ ਅਤੇ ਸੁਪਰਵਾਈਜ਼ਰ ਦਰਸ਼ਪ੍ਰੀਤ ਸਿੰਘ ਵੀ ਮੌਜੂਦ ਰਹੇ। ਬਲਾਕ ਨੋਡਲ ਅਫ਼ਸਰ (ਪਲਸ ਪੋਲੀਓ) ਡਾ: ਰਵਿੰਦਰ ਮਹਿਤਾ ਨੇ ਦੱਸਿਆ ਕਿ ਉਨ੍ਹਾਂ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਸ਼ਾਲਵੀਰ ਦੀ ਅਗਵਾਈ ਵਿਚ ਅੱਜ ਬਲਾਕ ਧਨੌਲਾ ਦੇ ਬਡਬਰ ਵਿਖੇ ਸਥਾਪਿਤ ਪੋਲੀਓ ਬੂਥ ਤੋਂ ਇਲਾਵਾ ਉੱਚ ਜੋਖ਼ਮ ਵਾਲੇ ਇਲਾਕਿਆਂ ਦਾਣਾ ਮੰਡੀ, ਢਿੱਲਵਾਂ ਪੱਤੀ, ਸਮਾਧ, ਨਵੀਂ ਬਸਤੀ, ਬਘੇਰ ਪੱਤੀ ਅਤੇ ਅਕਾਲਗੜ੍ਹ ਕੋਠੇ ਆਦਿ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀ ਖ਼ੁਰਾਕ ਪਿਲਾਉਣ ਦੀ ਪ੍ਰਕਿਰਿਆ, ਵੈਕਸੀਨ ਦੀ ਸਟੋਰੇਜ ਅਤੇ ਰਿਕਾਰਡ ਰੱਖਣ ਦੇ ਤਰੀਕਿਆਂ ਦੀ ਸਮੀਖਿਆ ਕੀਤੀ। ਉਨ੍ਹਾਂ ਸਾਰੇ ਬੂਥਾਂ ’ਤੇ ਦਵਾਈ ਸਹੀ ਸਮੇਂ ’ਤੇ ਉਪਲਬਧ ਹੋਣ ’ਤੇ ਤਸੱਲੀ ਪ੍ਰਗਟਾਈ ਅਤੇ ਸਟਾਫ਼ ਨੂੰ ਬੂਥ ’ਤੇ ਨਾ ਪਹੁੰਚਣ ਵਾਲੇ ਬੱਚਿਆਂ ਨੂੰ 23 ਅਤੇ 24 ਨਵੰਬਰ ਨੂੰ ਉਨ੍ਹਾਂ ਦੇ ਘਰ ਜਾ ਕੇ ਪੋਲੀਓ ਦੀ ਖ਼ੁਰਾਕ ਪਿਲਾਉਣ ਦੀ ਸਖ਼ਤ ਹਿਦਾਇਤ ਕੀ ਤੀ ਤਾਂ ਜੋ 5 ਸਾਲ ਤੱਕ ਦਾ ਕੋਈ ਵੀ ਬੱਚਾ ਇਸ ਜੀਵਨ ਰੱਖਿਅਕ ਖ਼ੁਰਾਕ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ, ਬਰਨਾਲਾ ਬਲਰਾਜ ਸਿੰਘ ਵਲੋਂ ਸਵੇਰੇ 9 ਵਜੇ ਠੀਕਰੀਵਾਲ ਵਿਖੇ ਸਥਾਪਿਤ ਬੂਥ ’ਤੇ ਪੋਲੀਓ ਦੀ ਖ਼ੁਰਾਕ ਪਿਲਾ ਕੇ ਸੈਸ਼ਨ ਦਾ ਆਗਾਜ਼ ਕੀਤਾ ਗਿਆ। ਐੱਮ.ਪੀ.ਐੱਸ ਦਰਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਬਲਾਕ ਧਨੌਲਾ ਦੇ ਵੱਖ-ਵੱਖ ਹਿੱਸਿਆਂ ਵਿਚ ਕੁੱਲ 17 ਸੁਪਰਵਾਈਜ਼ਰ 80 ਤੋਂ ਵੱਧ ਬੂਥਾਂ ’ਤੇ ਤਾਇਨਾਤ ਟੀਮਾਂ ਦੀ ਅਗਵਾਈ ਕਰ ਰਹੇ ਹਨ ਜਿਨ੍ਹਾਂ ਵਿਚ ਆਰ.ਐੱਮ.ਓ ਡਾ: ਟਿੰਕੂ, ਡਾ: ਮੰਜੁਲਾ ਸ਼ਰਮਾ, ਡਾ: ਅਸ਼ਵਨੀ ਸਿੰਘ ਅਤੇ ਡਾ: ਰੀਚਾ, ਬਲਾਕ ਮੀਡੀਆ ਅਫ਼ਸਰ ਰਤਿਕਾ ਓਬਰਾਏ, ਐੱਮ.ਪੀ.ਐੱਸ ਪਰਵਿੰਦਰ ਸਿੰਘ, ਹਰਮਿੰਦਰ ਸਿੰਘ, ਲਖਵਿੰਦਰ ਸਿੰਘ, ਹਰਮੀਤ ਸਿੰਘ, ਹਰਜਿੰਦਰ ਸਿੰਘ, ਵਿਨੋਦ ਕੁਮਾਰ, ਰਮਨਦੀਪ ਸਿੰਘ ਅਤੇ ਭੁਪਿੰਦਰ ਸਿੰਘ, ਐੱਲ.ਐੱਚ.ਵੀ ਰਾਜਵੀਰ ਕੌਰ, ਜਤਿੰਦਰ, ਕਰਮਜੀਤ ਅਤੇ ਸ ੁਖਵਿੰਦਰ ਕੌਰ ਸ਼ਾਮਿਲ ਹਨ।
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਧੂਣੀ ਦਾਸ ਸੰਕਟ ਮੋਚਨ ਹਨੂੰਮਾਨ ਮੰਦਰ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ 26 ਤੋਂ ਅਗਲੀ ਖ਼ਬਰ ਨਸ਼ਾ ਮੁਕਤ ਪਰਿਵਾਰ-ਨਸ਼ਾ ਮੁਕਤ ਬਰਨਾਲਾ ਮੁਹਿੰਮ ਤਹਿਤ ਸਾਂਸੀ ਬਸਤੀ ਵਿਖੇ ਸਮਾਗਮ ਕਰਵਾਇਆ
Ad Position 24