ਥਾਣਾ ਠੁੱਲੀਵਾਲ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ
90 ਨਸ਼ੀਲੇ ਕੈਪਸੂਲ ਤੇ 30 ਗੋਲੀਆਂ ਸਮੇਤ ਦੋ ਕਾਬੂ
ਮਹਿਲ ਕਲਾਂ, 22 ਨਵੰਬਰ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਠੁੱਲੀਵਾਲ ਦੀ ਪੁਲਿਸ ਨੇ ਦੋ ਵੱਖ-ਵੱਖ ਪਿੰਡਾਂ ਵਿਚ ਛਾਪੇਮਾਰੀ ਕਰ ਕੇ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਏ.
ਮਹਿਲ ਕਲਾਂ, 22 ਨਵੰਬਰ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਠੁੱਲੀਵਾਲ ਦੀ ਪੁਲਿਸ ਨੇ ਦੋ ਵੱਖ-ਵੱਖ ਪਿੰਡਾਂ ਵਿਚ ਛਾਪੇਮਾਰੀ ਕਰ ਕੇ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਏ.ਐੱਸ.ਆਈ. ਮਨਜਿੰਦਰ ਕੌਰ ਨੇ ਦੱਸਿਆ ਕਿ ਥਾਣਾ ਮੁਖੀ ਅਜੈਬ ਸਿੰਘ ਬਰਨਾਲਾ ਦੀ ਅਗਵਾਈ ਹੇਠ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ। ਇਸ ਦੇ ਆਧਾਰ ’ਤੇ ਪਿੰਡ ਕੁਰੜ ਅਤੇ ਪਿੰਡ ਛਾਪਾ ਵਿਖੇ ਛਾਪੇਮਾਰੀ ਕਰਦਿਆਂ ਮਨੀ ਸਿੰਘ (ਵਾਸੀ ਕੁਰੜ) ਅਤੇ ਸਿਮਰਜੀਤ ਸਿੰਘ (ਵਾਸੀ ਛਾਪਾ) ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 90 ਨਸ਼ੀਲੇ ਕੈਪਸੂਲ ਅਤੇ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਅਜੈਬ ਸਿੰਘ ਬਰਨਾਲਾ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।