ਗੁ: ਬਾਬਾ ਗਾਂਧਾ ਸਿੰਘ ਜੀ ਵਿਖੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ 24 ਨੂੰ
ਬਰਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਅਤੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ।
ਜ
ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਅਤੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ
23-11-2026
ਬਰਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਅਤੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ। ਜਿਨ੍ਹਾਂ ਦੇ ਭੋਗ ਮਿਤੀ 24 ਨਵੰਬਰ ਨੂੰ ਸਵੇਰੇ 10:30 ਵਜੇ ਪਾਏ ਜਾਣਗੇ। ਉਪਰੰਤ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਸੰਤ ਟੇਕ ਸਿੰਘ ਧਨੌਲਾ, ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ ਗੁ: ਦੁੱਖ ਨਿਵਾਰਨ ਸਾਹਿਬ ਪਟਿਆਲਾ, ਢਾਡੀ ਜੱਥਾ ਭਾਈ ਬਲਦੇਵ ਸਿੰਘ ਲੌਂਗੋਵਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਭਾਈ ਸੁਰਿੰਦਰ ਸਿੰਘ ਕਥਾਵਾਚਕ ਗੁ: ਟਾਹਲੀਆਣਾ ਸਾਹਿਬ ਰਾਏਕੋਟ ਅਤੇ ਭਾਈ ਕੁਲਵੰਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਸੰਗਤਾਂ ਨੂੰ ਕਥਾ ਅਤੇ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਮਿਤੀ 23 ਨਵੰਬਰ ਨੂੰ ਸ਼ਹਿਰ ਵਿਚ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਗੁ: ਬਾਬਾ ਗਾਂਧਾ ਸਿੰਘ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਸ਼ਾਮੀਂ ਗੁ: ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਵਿਖੇ ਸਮਾਪਤ ਹੋਵੇਗਾ।