22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸਿਹਤ ਬਲਾਕ ਮਹਿਲ ਕਲਾਂ ਵਿਚ ਪੱਲਸ ਪੋਲੀਓ ਮੁਹਿੰਮ ਜਾਰੀ 5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦਾਂ - ਡਾ: ਸੰਜੇ ਕੁਮਾਰ

ਮਹਿਲ ਕਲਾਂ, 22 ਨਵੰਬਰ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਹਰਜੀਤ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਮਹਿਲ ਕਲਾਂ ਡਾ: ਸੰਜੇ ਕੁਮਾਰ ਦੀ ਅਗਵਾਈ ਹੇਠ ਬਲਾਕ ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ ਵਿਚ 22 ਨਵੰਬਰ ਤੋਂ 24 ਨਵੰਬਰ 2026 ਤੱਕ ਚੱਲਣ ਵਾਲੀ ਕੌਮੀ ਪਲਸ ਪੋਲੀਓ ਮੁਹਿੰਮ ਦੀ ਅੱਜ ਪਹਿਲੇ ਦਿਨ ਸਫਲਤਾ ਪੂਰਵਕ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਾ: ਸੰਜੇ ਕੁਮਾਰ ਨੇ ਕਿਹਾ ਕਿ ਬਲਾਕ ਮਹਿਲ ਕਲਾਂ ਅਧੀਨ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।

Ad Position 21
No active advertisement
ਅਜੀਤ ਡੈਸਕ 23-11-2026
ਮਹਿਲ ਕਲਾਂ, 22 ਨਵੰਬਰ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਹਰਜੀਤ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਮਹਿਲ ਕਲਾਂ ਡਾ: ਸੰਜੇ ਕੁਮਾਰ ਦੀ ਅਗਵਾਈ ਹੇਠ ਬਲਾਕ ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ ਵਿਚ 22 ਨਵੰਬਰ ਤੋਂ 24 ਨਵੰਬਰ 2026 ਤੱਕ ਚੱਲਣ ਵਾਲੀ ਕੌਮੀ ਪਲਸ ਪੋਲੀਓ ਮੁਹਿੰਮ ਦੀ ਅੱਜ ਪਹਿਲੇ ਦਿਨ ਸਫਲਤਾ ਪੂਰਵਕ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਾ: ਸੰਜੇ ਕੁਮਾਰ ਨੇ ਕਿਹਾ ਕਿ ਬਲਾਕ ਮਹਿਲ ਕਲਾਂ ਅਧੀਨ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹਾਲਾਂਕਿ ਭਾਰਤ ਨੂੰ ਪਹਿਲਾਂ ਹੀ ਪੋਲੀਓ ਮੁਕਤ ਦੇਸ਼ ਘੋਸ਼ਿਤ ਕਰ ਦਿੱਤਾ ਗਿਆ ਹੈ ਪਰ ਪਾਕਿਸਤਾਨ ਤੇ ਅਫ਼ਗਾਨਿਸਤਾਨ ਵਿਚ ਅਜੇ ਵੀ ਪੋਲੀਓ ਦੇ ਮਾਮਲੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਇਹਤਿਆਤ ਵਜੋਂ ਭਾਰਤ ਵਿਚ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਬਲਾਕ ਐਜੂਕੇਟਰ ਸ਼ਿਵਾਨੀ ਨੇ ਕਿਹਾ ਕਿ ਬਲਾਕ ਅਧੀਨ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਸਿਹਤ ਵਿਭਾਗ ਮਹਿਲ ਕਲਾਂ ਵਲੋਂ ਅੱਜ ਵੱਖ-ਵੱਖ ਪਿੰਡਾਂ ਵਿਚ ਬੂਥ ਲਾਏ ਗਏ ਹਨ ਅਤੇ 23 ਤੇ 24 ਨਵੰਬਰ ਨੂੰ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਸਲੱਮ ਏਰੀਆ, ਝੁੱਗੀਆਂ-ਝੌਪੜੀਆਂ, ਭੱਠੇ ਅਤੇ ਉਸਾਰੀ ਅਧੀਨ ਇਮਾਰਤਾਂ ’ਤੇ ਰਹਿ ਰਹੀ ਆਬਾਦੀ ਦੇ ਬੱਚਿਆਂ ਨੂੰ ਵੀ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਇਨ੍ਹਾਂ ਬੱਚਿਆਂ ਦੀ ਪਹਿਲਾਂ ਤੋਂ ਹੀ ਸ਼ਨਾਖ਼ਤ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ ਸਿਹਤ ਵਿਭਾਗ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਆਪਣਾ ਪੂਰਾ ਸਹਿਯੋਗ ਦੇ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਰਾਮਪੁਰਾ ਫੂਲ ਵਿਚ ਪੱਲਸ ਪੋਲਿਓ ਮੁਹਿੰਮ ਤਹਿਤ 399 ਬੱਚਿਆਂ ਨੂੰ ਪਿਲਾਈਆਂ ਪੋਲਿਓ ਦੀਆਂ ਬੂੰਦਾਂ ਅਗਲੀ ਖ਼ਬਰ ਆਰੀਆ ਸਮਾਜ ਮੰਦਰ ਵਲੋਂ ਕਰਵਾਇਆ ਗਿਆ ਤਿੰਨ ਰੋਜ਼ਾ ਸਾਲਾਨਾ ਪ੍ਰੋਗਰਾਮ
Ad Position 24