ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਤਪਾ ਪਹੁੰਚਣ ’ਤੇ ਕੀਤਾ ਜਾਵੇਗਾ ਭਰਵਾਂ ਸਵਾਗਤ-ਐੱਸ.ਡੀ.ਐੱਮ. ਗਗਨਦੀਪ ਸਿੰਘ
ਤਪਾ ਮੰਡੀ, 24 ਨਵੰਬਰ (ਪ੍ਰਵੀਨ ਗਰਗ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚਾਰ ਸ਼ੋਭਾ ਯਾਤਰਾਵਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚੋਂ ਤੀਜੀ ਯਾਤਰਾ ਜ਼ਿਲ੍ਹਾ ਬਠਿੰਡਾ ਤੋਂ 1 ਦਸੰਬਰ ਨੂੰ ਸ਼ੁਰੂ ਹੋਵੇਗੀ ਦੇ ਤਪਾ ਪਹੁੰਚਣ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸੰਗਤ ਵਲੋਂ ਫੁੱਲਾਂ ਦੀ ਵਰਖਾ ਕਰ ਕੇ ਭਰਵਾਂ ਸਵਾਗਤ ਕੀਤਾ ਜਾਵੇਗਾ। ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਤਹਿਸੀਲ ਕੰਪਲੈਕਸ ਤਪਾ ਦੇ ਦਫ਼ਤਰ ’ਚ ਐਸ.
ਅ
ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਖ਼ੁਸ਼ੀ ਦਾ ਇਜ਼ਹਾਰ ਕਰਨ ਮੌਕੇ ਸਮੂਹ ਅਕਾਲੀ ਆਗੂ। ਤਸਵੀਰ : ਪ੍ਰਵੀਨ ਗਰਗ
25-11-2026
ਤਪਾ ਮੰਡੀ, 24 ਨਵੰਬਰ (ਪ੍ਰਵੀਨ ਗਰਗ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚਾਰ ਸ਼ੋਭਾ ਯਾਤਰਾਵਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚੋਂ ਤੀਜੀ ਯਾਤਰਾ ਜ਼ਿਲ੍ਹਾ ਬਠਿੰਡਾ ਤੋਂ 1 ਦਸੰਬਰ ਨੂੰ ਸ਼ੁਰੂ ਹੋਵੇਗੀ ਦੇ ਤਪਾ ਪਹੁੰਚਣ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸੰਗਤ ਵਲੋਂ ਫੁੱਲਾਂ ਦੀ ਵਰਖਾ ਕਰ ਕੇ ਭਰਵਾਂ ਸਵਾਗਤ ਕੀਤਾ ਜਾਵੇਗਾ। ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਤਹਿਸੀਲ ਕੰਪਲੈਕਸ ਤਪਾ ਦੇ ਦਫ਼ਤਰ ’ਚ ਐਸ.ਡੀ.ਐਮ. ਗਗਨਦੀਪ ਸਿੰਘ ਵਲੋਂ ਸਮੂਹ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਨੇ ਦੱਸਿਆ ਕਿ ਇਹ ਯਾਤਰਾ ਬਠਿੰਡਾ ਸ਼ਹਿਰ ਤੋਂ ਸ਼ੁਰੂ ਹੋ ਕੇ ਭੁੱਚੋ, ਰਾਮਪੁਰਾ ਹੁੰਦੀ ਹੋਈ ਤਪਾ ਪਹੁੰਚੇਗੀ ਉਪਰੰਤ ਵੱਖ-ਵੱਖ ਜ਼ਿਲਿ੍ਹਆਂ ’ਚੋਂ ਹੁੰਦੀ ਹੋਈ ਸ੍ਰੀ ਖੁਰਾਲਗੜ੍ਹ ਸਾਹਿਬ (ਜ਼ਿਲ੍ਹਾ ਹੁਸ਼ਿਆਰਪੁਰ) ਵਿਖੇ ਸੰਪੰਨ ਹੋਵੇਗੀ। ਯਾਤਰਾ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਬੈਠਕ ਕਰਦਿਆਂ ਐਸ.ਡੀ.ਐਮ ਗਗਨਦੀਪ ਸਿੰਘ ਤਪਾ ਨੇ ਯਾਤਰਾ ਦੌਰਾਨ ਸਬੰਧਿਤ ਪੁਆਇੰਟਾਂ ਦੀ ਸਫ਼ਾਈ, ਲੰਗਰ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ, ਬਿਜਲੀ ਦੀਆਂ ਲਟਕਦੀਆਂ ਤਾਰਾਂ ਦੀ ਮੁਰੰਮਤ, ਰੂਟ ’ਚ ਪੈਂਦੇ ਦਰਖਤਾਂ ਦੀ ਛੰਗਾਈ ਆਦਿ ਦਾ ਕੰਮ ਸਮੇਂ-ਸਿਰ ਨੇਪਰੇ ਚਾੜ੍ਹਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ।