25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਵੀਂ ਦਿਸ਼ਾ ਹੋਵੇਗੀ ਤੈਅ-ਅਕਾਲੀ ਆਗੂ

ਬਰਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਹੋਏ ਗਠਜੋੜ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਕੌਮੀ ਮੀਤ ਪ੍ਰਧਾਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਅਤੇ ਸਰਕਲ ਪ੍ਰਧਾਨ ਜਥੇਦਾਰ ਬੇਅੰਤ ਸਿੰਘ ਬਾਠ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਸੂਬੇ ਅੰਦਰ ਵਿਕਾਸ, ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਵੀਂ ਦਿਸ਼ਾ ਤੈਅ ਹੋਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਰਿਸ਼ਤਾ ਸਿਰਫ਼ ਸਿਆਸੀ ਗਠਜੋੜ ਤੱਕ ਸੀਮਤ ਨਹੀਂ ਰਿਹਾ ਸਗੋਂ ਦੋਵਾਂ ਪਾਰਟੀਆਂ ਨੇ ਲੰਮਾ ਸਮਾਂ ਪੰਜਾਬ ਅੰਦਰ ਮਿਲ ਕੇ ਸਰਕਾਰ ਚਲਾਈ ਹੈ ਅਤੇ ਇਸ ਦੌਰਾਨ ਸੂਬੇ ਦੇ ਵੱਖ-ਵੱਖ ਖੇਤਰਾਂ ਵਿਚ ਕਈ ਵਿਕਾਸ ਕਾਰਜ ਵੀ ਹੋਏ ਹਨ।

Ad Position 21
No active advertisement
ਅਜੀਤ ਡੈਸਕ 25-11-2026
ਬਰਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਹੋਏ ਗਠਜੋੜ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਕੌਮੀ ਮੀਤ ਪ੍ਰਧਾਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਅਤੇ ਸਰਕਲ ਪ੍ਰਧਾਨ ਜਥੇਦਾਰ ਬੇਅੰਤ ਸਿੰਘ ਬਾਠ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਸੂਬੇ ਅੰਦਰ ਵਿਕਾਸ, ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਵੀਂ ਦਿਸ਼ਾ ਤੈਅ ਹੋਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਰਿਸ਼ਤਾ ਸਿਰਫ਼ ਸਿਆਸੀ ਗਠਜੋੜ ਤੱਕ ਸੀਮਤ ਨਹੀਂ ਰਿਹਾ ਸਗੋਂ ਦੋਵਾਂ ਪਾਰਟੀਆਂ ਨੇ ਲੰਮਾ ਸਮਾਂ ਪੰਜਾਬ ਅੰਦਰ ਮਿਲ ਕੇ ਸਰਕਾਰ ਚਲਾਈ ਹੈ ਅਤੇ ਇਸ ਦੌਰਾਨ ਸੂਬੇ ਦੇ ਵੱਖ-ਵੱਖ ਖੇਤਰਾਂ ਵਿਚ ਕਈ ਵਿਕਾਸ ਕਾਰਜ ਵੀ ਹੋਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ, ਕਿਸਾਨੀ ਅਤੇ ਸੂਬੇ ਦੇ ਹੱਕਾਂ ਦੀ ਆਵਾਜ਼ ਬਣ ਕੇ ਕੰਮ ਕਰਦਾ ਆਇਆ ਹੈ। ਪਾਰਟੀ ਲਈ ਪੰਜਾਬ ਦੇ ਪਾਣੀਆਂ, ਕਿਸਾਨਾਂ, ਵਪਾਰੀਆਂ, ਮਜ਼ਦੂਰਾਂ, ਨੌਜਵਾਨਾਂ ਅਤੇ ਹਰ ਵਰਗ ਦੇ ਲੋਕਾਂ ਦੇ ਹਿੱਤ ਸਭ ਤੋਂ ਮਹੱਤਵਪੂਰਨ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਦੋਵਾਂ ਪਾਰਟੀਆਂ ਦੀ ਸਾਂਝ ਨਾਲ ਇਨ੍ਹਾਂ ਮਸਲਿਆਂ ਨੂੰ ਸਾਂਝੇ ਮੰਚ ’ਤੇ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨ ਦਾ ਮੌਕਾ ਮਿਲੇਗਾ। ਅਕਾਲੀ ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਸੂਬੇ ਦੇ ਭਵਿੱਖ ਨੂੰ ਲੈ ਕੇ ਕਈ ਉਮੀਦਾਂ ਰੱਖਦੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਦੋਵਾਂ ਪਾਰਟੀਆਂ ਵਲੋਂ ਲੋਕਾਂ ਦੀਆਂ ਭਾਵਨਾਵਾਂ ਅਤੇ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਸਾਂਝਾ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾਵੇਗਾ ਜਿਸ ਵਿਚ ਕਿਸਾਨੀ, ਨੌਜਵਾਨਾਂ, ਵਪਾਰੀਆਂ, ਮੁਲਾਜ਼ਮਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਵਿਸ਼ੇਸ਼ ਥਾਂ ਦਿੱਤੀ ਜਾਵੇਗੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਭਾਜਪਾ ਦੀ ਕੇਂਦਰੀ ਲੀਡਰਸ਼ਿਪ ਅਤੇ ਦੋਵਾਂ ਪਾਰਟੀਆਂ ਦੇ ਸਮੂਹ ਆਗੂਆਂ ਨੂੰ ਗਠਜੋੜ ਲਈ ਵਧਾਈ ਦਿੰਦਿਆਂ ਕਿਹਾ ਕਿ ਇਸ ਫ਼ੈਸਲੇ ਨਾਲ ਪੰਜਾਬ ਦੀ ਸਿਆਸਤ ਵਿਚ ਇਕ ਨਵੇਂ ਅਧਿਆਏ ਦੀ ਸ਼ੁਰੂਆਤ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਖੂਨਦਾਨ ਕੈਂਪ 29 ਨੂੰ
Ad Position 24