24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਤਪਾ ਮੰਡੀ, 24 ਨਵੰਬਰ (ਪ੍ਰਵੀਨ ਗਰਗ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੜ ਗੱਠਜੋੜ ਕਰਨ ਦੇ ਰਸਮੀ ਐਲਾਨ ਤੋਂ ਬਾਅਦ ਅਕਾਲੀ ਦਲ ਦੇ ਦਫ਼ਤਰਾਂ ਅਤੇ ਵਰਕਰਾਂ ’ਚ ਜਸ਼ਨ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਸੇ ਲੜੀ ਤਹਿਤ ਤਪਾ ਵਿਖੇ ਵੀ ਅਕਾਲੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ, ਜਿੱਥੇ ਸਮੂਹ ਵਰਕਰਾਂ ਨੇ ਇਕੱਠੇ ਹੋ ਕੇ ਲੱਡੂ ਵੰਡ ਕੇ ਇਕ ਦੂਜੇ ਨੂੰ ਮੁਬਾਰਕਬਾਦ ਦਿੱਤੀ।

Ad Position 21
No active advertisement
ਵਾਈ.ਐੱਸ ਪਬਲਿਕ ਸਕੂਲ ਹੰਡਿਆਇਆ ਵਿਖੇ ਸ਼ਬਦ ਕੀਰਤਨ ਕਰਦੇ ਹੋਏ ਵਿਦਿਆਰਥੀ। ਅਜੀਤ ਤਸਵੀਰ 25-11-2026
ਤਪਾ ਮੰਡੀ, 24 ਨਵੰਬਰ (ਪ੍ਰਵੀਨ ਗਰਗ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੜ ਗੱਠਜੋੜ ਕਰਨ ਦੇ ਰਸਮੀ ਐਲਾਨ ਤੋਂ ਬਾਅਦ ਅਕਾਲੀ ਦਲ ਦੇ ਦਫ਼ਤਰਾਂ ਅਤੇ ਵਰਕਰਾਂ ’ਚ ਜਸ਼ਨ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਸੇ ਲੜੀ ਤਹਿਤ ਤਪਾ ਵਿਖੇ ਵੀ ਅਕਾਲੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ, ਜਿੱਥੇ ਸਮੂਹ ਵਰਕਰਾਂ ਨੇ ਇਕੱਠੇ ਹੋ ਕੇ ਲੱਡੂ ਵੰਡ ਕੇ ਇਕ ਦੂਜੇ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਸੀਨੀਅਰ ਅਕਾਲੀ ਆਗੂਆਂ ਨੇ ਕਿਹਾ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਅਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਹੋਏ ਗੱਠਜੋੜ ਦਾ ਦਿਲੋਂ ਸਵਾਗਤ ਹੈ। ਇਸ ਮੌਕੇ ਉਨ੍ਹਾਂ ਪਾਰਟੀ ਦੇ ਸਮੂਹ ਵਰਕਰਾਂ ਅਤੇ ਪੰਜਾਬ ਵਾਸੀਆਂ ਨੂੰ ਇਸ ਇਤਿਹਾਸਕ ਫ਼ੈਸਲੇ ਦੀਆਂ ਬਹੁਤ ਬਹੁਤ ਵਧਾਈਆਂ ਵੀ ਦਿੱਤੀਆਂ। ਇਸ ਮੌਕੇ ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਪੰਮਾ ਤਾਜੋ, ਸਾਬਕਾ ਨਗਰ ਕੌਂਸਲ ਪ੍ਰਧਾਨ ਤਰਲੋਚਨ ਬਾਂਸਲ, ਜਤਿੰਦਰ ਗੋਲੂ ਪ੍ਰਧਾਨ ਆਈ.ਟੀ ਵਿੰਗ, ਸੰਦੀਪ ਸੀਪਾ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ, ਭਗਵੰਤ ਚੱਠਾ, ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਅਕਾਲੀ ਦਲ ਬੀਬਾ ਜਸਵਿੰਦਰ ਕੌਰ ਸ਼ੇਰਗਿੱਲ,ਗਗਨ ਸਿੰਘ ਸਰਪੰਚ ਨੈਣੇਵਾਲ, ਮੈਂਬਰ ਜ਼ਿਲ੍ਹਾ ਪਰਿਸ਼ਦ ਗੁਰਵਿੰਦਰ ਸਿੰਘ ਘੁੰਨਸ, ਸੀਨੀਅਰ ਯੂਥ ਆਗੂ ਪੰਜਾਬ ਗੁਰਜਿੰਦਰ ਸਿੰਘ ਲੱਕੀ ਫ਼ਤਿਹਗੜ੍ਹ ਛੰਨਾ, ਕੌਂਸਲਰ ਗੁਰਮੀਤ ਸਿੰਘ ਰੋੜ, ਸੀਨੀਅਰ ਅਕਾਲੀ ਆਗੂ ਭਗਵਾਨ ਸਿੰਘ ਭਾਨਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਡੋਗਰ ਸਿੰਘ ਉਗੋਕੇ, ਸਾਬਕਾ ਚੇਅਰਮੈਨ ਬਲਾਕ ਸੰਮਤੀ ਜਰਨੈਲ ਰਾਮ ਪ੍ਰਧਾਨ ਬਾਜ਼ੀਗਰ ਸੈਲ, ਪ੍ਰੀਤਮ ਸਿੰਘ ਪ੍ਰਧਾਨ ਅੰਬੇਡਕਰ ਮਿਸ਼ਨ, ਰਾਹੁਲ ਭਾਗਾਂ ਵਾਲਾ, ਸੋਨੂੰ ਮੱਲ੍ਹੀ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਮਾਡਲ ਟਾਊਨ ਵਿਖੇ ਭਗਵਾਨ ਸ਼ਾਲੀਗ੍ਰਾਮ ਤੇ ਮਾਤਾ ਤੁਲਸੀ ਦਾ ਵਿਆਹ ਰਚਾਇਆ
Ad Position 24