25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਹਲਕਾ ਵਿਧਾਇਕ ਪੰਡੋਰੀ ਨੇ ਰੱਖਿਆ 18.11 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ

ਮਹਿਲ ਕਲਾਂ, 25 ਨਵੰਬਰ (ਅਵਤਾਰ ਸਿੰਘ ਅਣਖੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਹਲਕਾ ਮਹਿਲ ਕਲਾਂ ਵਿਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ, ਹਲਕਾ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਨੇ ਅੱਜ 18 ਕਰੋੜ 11 ਲੱਖ 61 ਹਜ਼ਾਰ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਹੋਣ ਵਾਲੀ ਅਹਿਮ ਸੜਕ ਦਾ ਨੀਂਹ ਪੱਥਰ ਪਿੰਡ ਸਹਿਜੜਾ ਵਿਖੇ ਸਮੂਹ ਗ੍ਰਾਮ ਪੰਚਾਇਤ ਦੀ ਹਾਜ਼ਰੀ ਵਿਚ ਰੱਖਿਆ। ਪੰਜਾਬ ਮੰਡੀ ਬੋਰਡ ਬਰਨਾਲਾ ਵੱਲੋਂ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਧੀਨ ਬਣਾਈ ਜਾਣ ਵਾਲੀ ਇਹ 16.

Ad Position 21
No active advertisement
ਅਜੀਤ ਡੈਸਕ 26-11-2026
ਮਹਿਲ ਕਲਾਂ, 25 ਨਵੰਬਰ (ਅਵਤਾਰ ਸਿੰਘ ਅਣਖੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਹਲਕਾ ਮਹਿਲ ਕਲਾਂ ਵਿਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ, ਹਲਕਾ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਨੇ ਅੱਜ 18 ਕਰੋੜ 11 ਲੱਖ 61 ਹਜ਼ਾਰ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਹੋਣ ਵਾਲੀ ਅਹਿਮ ਸੜਕ ਦਾ ਨੀਂਹ ਪੱਥਰ ਪਿੰਡ ਸਹਿਜੜਾ ਵਿਖੇ ਸਮੂਹ ਗ੍ਰਾਮ ਪੰਚਾਇਤ ਦੀ ਹਾਜ਼ਰੀ ਵਿਚ ਰੱਖਿਆ। ਪੰਜਾਬ ਮੰਡੀ ਬੋਰਡ ਬਰਨਾਲਾ ਵੱਲੋਂ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਧੀਨ ਬਣਾਈ ਜਾਣ ਵਾਲੀ ਇਹ 16.170 ਕਿੱਲੋਮੀਟਰ ਲੰਬੀ ਸੜਕ ਬਰਨਾਲਾ-ਲੁਧਿਆਣਾ (ਰਾਏਕੋਟ) ਰੋਡ ਤੋਂ ਸ਼ੁਰੂ ਹੋ ਕੇ ਪਿੰਡ ਸਹਿਜੜਾ, ਕਲਾਲਾ, ਰਾਏਸਰ ਅਤੇ ਭੋਤਨਾ ਹੁੰਦੇ ਹੋਏ ਅੰਮ੍ਰਿਤਸਰ-ਮੋਗਾ ਰੋਡ ਤੱਕ ਜਾਵੇਗੀ। ਇਸ ਪ੍ਰੋਜੈਕਟ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਪੰਡੋਰੀ ਨੇ ਕਿਹਾ ਕਿ ਇਸ ਸੜਕ ਦੇ ਨਵੀਨੀਕਰਨ ਨਾਲ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਦੀ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਵਿਭਾਗੀ ਅਧਿਕਾਰੀਆਂ ਵਿਚੋਂ ਐਸ.ਡੀ.ਓ. ਪ੍ਰਦੀਪ ਸਿੰਘ, ਜੇ.ਈ., ਮੱਖਣ ਸਿੰਘ, ਸੁਪਰਵਾਈਜ਼ਰ ਕਰਮਜੀਤ ਸਿੰਘ, ਸਰਪੰਚ ਬਲਵਿੰਦਰ ਸਿੰਘ, ਹਲਕਾ ਮੀਡੀਆ ਇੰਚਾਰਜ ਮਨਜੀਤ ਸਿੰਘ ਸਹਿਜੜਾ, ਯੂਥ ਆਗੂ ਅਰੁਣ ਕੁਮਾਰ ਬਾਂਸਲ, ਪੀ.ਏ. ਬਿੰਦਰ ਸਿੰਘ, ਸਰਪੰਚ ਰਣਜੀਤ ਸਿੰਘ ਕਲਾਲਾ, ਪੰਚ ਗੁਰਮੇਲ ਸਿੰਘ, ਪੰਚ ਹਰਮੇਲ ਸਿੰਘ, ਪੰਚ ਜਸਵੀਰ ਕੌਰ, ਪੰਚ ਦਰਸ਼ਨ ਸਿੰਘ, ਪੰਚ ਮਨਪ੍ਰੀਤ ਸਿੰਘ, ਪੰਚ ਬੂਟਾ ਸਿੰਘ, ਜੋਗਿੰਦਰ ਸਿੰਘ, ਬੇਅੰਤ ਸਿੰਘ ਬਾਜਵਾ, ਜਗਸੀਰ ਸਿੰਘ, ਲਖਵੀਰ ਸਿੰਘ, ਗੋਰਾ ਕਾਤਰੋਂ ਆਦਿ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਸ਼ੂ ਪਾਲਣ ਵਿਭਾਗ ਵਲੋਂ ਮੁਰਹਾ ਪੀ.ਟੀ. ਸਕੀਮ ਤਹਿਤ ਕਾਫ਼ ਰੈਲੀ ਕਰਵਾਈ ਅਗਲੀ ਖ਼ਬਰ ਜਥੇਦਾਰ ਗੁਰਬਖਸ਼ ਸਿੰਘ ਖ਼ਾਲਸਾ ਨੂੰ ਮੀਤ ਪ੍ਰਧਾਨ ਬਣਾਉਣ ’ਤੇ ਸਿੱਖ ਆਗੂਆਂ ਵਲੋਂ ਸਵਾਗਤ
Ad Position 24