25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨਾਮਾਲੂਮ ਖ਼ਿਲਾਫ਼ ਜ਼ੀਰੋ ਐਫ.ਆਈ.ਆਰ. ਦਰਜ

ਬਰਨਾਲਾ, 25 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਦੇ ਅਧੀਨ ਆਉਂਦੀ ਬੱਸ ਸਟੈਂਡ ਪੁਲਿਸ ਚੌਕੀ ਵਲੋਂ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨਾਮਾਲੂਮ ਖ਼ਿਲਾਫ਼ ਜ਼ੀਰੋ ਐਫ. ਆਈ.

Ad Position 21
No active advertisement
ਅਜੀਤ ਡੈਸਕ 26-11-2026
ਬਰਨਾਲਾ, 25 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਦੇ ਅਧੀਨ ਆਉਂਦੀ ਬੱਸ ਸਟੈਂਡ ਪੁਲਿਸ ਚੌਕੀ ਵਲੋਂ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨਾਮਾਲੂਮ ਖ਼ਿਲਾਫ਼ ਜ਼ੀਰੋ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਇਕ ਨਾਬਾਲਗ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਕੋਲ ਬਿਆਨ ਲਿਖਵਾਏ ਕਿ ਉਨ੍ਹਾਂ ਦੀ ਲੜਕੀ ਨਾਲ ਕਿਸੇ ਨਾਮਾਲੂਮ ਵਿਅਕਤੀ ਨੇ ਜਬਰ ਜਨਾਹ ਕੀਤਾ ਹੈ। ਬੱਚੀ ਡਰੀ ਹੋਈ ਹੈ। ਜੋ ਕਿ ਕੁੱਝ ਦੱਸਣ ਦੀ ਹਾਲਤ ਵਿਚ ਨਹੀਂ ਹੈ। ਪੁਲਿਸ ਕਾਰਵਾਈ ਅਨੁਸਾਰ ਪੀੜਤ ਨਾਬਾਲਗ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਜ਼ੀਰੋ ਐਫ.ਆਈ.ਆਰ. ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲੜਕੀ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖ਼ਲ ਹੈ। ਇਸ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਬ-ਇੰਸਪੈਕਟਰ ਜਸਪ੍ਰੀਤ ਕੌਰ ਹਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਮੱਲੀਆਂ ਟੋਲ ਪਲਾਜ਼ੇ ’ਤੇ ਧਰਨਾ 27 ਨੂੰ ਅਗਲੀ ਖ਼ਬਰ ਪਿੰਡ ਕਰਮਗੜ੍ਹ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਰਿਵਾਰ ਨੂੰ ਮਿਲਿਆ ਭਾਰੀ ਬਲ ਵੱਖ-ਵੱਖ ਪਾਰਟੀਆਂ ਨੂੰ ਆਖਿਆ ਅਲਵਿਦ...
Ad Position 24