25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨੈਸ਼ਨਲ ਹਾਈਵੇਅ ’ਤੇ ਲੱਗੀਆਂ ਸਟਰੀਟ ਲਾਈਟਾਂ ਲੰਬੇ ਸਮੇਂ ਤੋਂ ਬੰਦ

ਟੱਲੇਵਾਲ, 25 ਨਵੰਬਰ (ਸੋਨੀ ਚੀਮਾ)-ਪਿੰਡ ਚੀਮਾ-ਜੋਧਪੁਰ ਦੇ ਨਜ਼ਦੀਕ ਤੋਂ ਲੰਘਦੇ ਨੈਸ਼ਨਲ ਹਾਈਵੇਅ ’ਤੇ ਲੱਗੀਆਂ ਸਟਰੀਟ ਲਾਈਟਾਂ ਪਿਛਲੇ ਲੰਬੇ ਸਮੇਂ ਤੋਂ ਬੰਦ ਪਈਆਂ ਹਨ, ਜਿਸ ਕਾਰਨ ਰਾਤ ਵੇਲੇ ਹਾਈਵੇਅ ’ਤੇ ਘੁੱਪ ਹਨੇਰਾ ਛਾਇਆ ਰਹਿੰਦਾ ਹੈ। ਪ੍ਰਸ਼ਾਸਨ ਅਤੇ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਵਲੋਂ ਇਸ ਗੰਭੀਰ ਸਮੱਸਿਆ ਵੱਲ ਕੋਈ ਧਿਆਨ ਨਾ ਦਿੱਤੇ ਜਾਣ ਕਾਰਨ ਰਾਹਗੀਰਾਂ ਦੀ ਜਾਨ ਹਰ ਵੇਲੇ ਜੋਖ਼ਮ ’ਚ ਰਹਿੰਦੀ ਹੈ।

Ad Position 21
No active advertisement
ਅਜੀਤ ਡੈਸਕ 26-11-2026

ਟੱਲੇਵਾਲ, 25 ਨਵੰਬਰ (ਸੋਨੀ ਚੀਮਾ)-ਪਿੰਡ ਚੀਮਾ-ਜੋਧਪੁਰ ਦੇ ਨਜ਼ਦੀਕ ਤੋਂ ਲੰਘਦੇ ਨੈਸ਼ਨਲ ਹਾਈਵੇਅ ’ਤੇ ਲੱਗੀਆਂ ਸਟਰੀਟ ਲਾਈਟਾਂ ਪਿਛਲੇ ਲੰਬੇ ਸਮੇਂ ਤੋਂ ਬੰਦ ਪਈਆਂ ਹਨ, ਜਿਸ ਕਾਰਨ ਰਾਤ ਵੇਲੇ ਹਾਈਵੇਅ ’ਤੇ ਘੁੱਪ ਹਨੇਰਾ ਛਾਇਆ ਰਹਿੰਦਾ ਹੈ। ਪ੍ਰਸ਼ਾਸਨ ਅਤੇ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਵਲੋਂ ਇਸ ਗੰਭੀਰ ਸਮੱਸਿਆ ਵੱਲ ਕੋਈ ਧਿਆਨ ਨਾ ਦਿੱਤੇ ਜਾਣ ਕਾਰਨ ਰਾਹਗੀਰਾਂ ਦੀ ਜਾਨ ਹਰ ਵੇਲੇ ਜੋਖ਼ਮ ’ਚ ਰਹਿੰਦੀ ਹੈ। ਇਲਾਕਾ ਨਿਵਾਸੀਆਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਰਾਹਗੀਰਾਂ ਨੇ ਦੱਸਿਆ ਕਿ ਸਟਰੀਟ ਲਾਈਟਾਂ ਬੰਦ ਹੋਣ ਕਾਰਨ ਰਾਤ ਸਮੇਂ ਸੜਕ ’ਤੇ ਕੁੱਝ ਵੀ ਦਿਖਾਈ ਨਹੀਂ ਦਿੰਦਾ। ਸਰਦੀਆਂ ਦਾ ਮੌਸਮ ਸ਼ੁਰੂ ਹੋਣ ਕਾਰਨ ਧੁੰਦ ਅਤੇ ਹਨੇਰੇ ਦਾ ਸੁਮੇਲ ਹੋਰ ਵੀ ਖ਼ਤਰਨਾਕ ਸਾਬਤ ਹੋ ਰਿਹਾ ਹੈ, ਜਿਸ ਕਾਰਨ ਆਏ ਦਿਨ ਸੜਕ ਹਾਦਸੇ ਵਾਪਰ ਰਹੇ ਹਨ। ਇਸ ਤੋਂ ਇਲਾਵਾ ਸੁੰਨਸਾਨ ਤੇ ਹਨੇਰੀਆਂ ਸੜਕਾਂ ਦਾ ਫ਼ਾਇਦਾ ਉਠਾਉਂਦੇ ਹੋਏ ਲੁਟੇਰੇ ਅਤੇ ਸਮਾਜ ਵਿਰੋਧੀ ਅਨਸਰ ਵੀ ਸਰਗਰਮ ਹੋ ਗਏ ਹਨ, ਜਿਸ ਕਾਰਨ ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਡਰ ਬਣਿਆ ਰਹਿੰਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਟੋਲ ਟੈਕਸ ਦੇ ਨਾਮ ’ਤੇ ਤਾਂ ਮੋਟੀਆਂ ਰਕਮਾਂ ਵਸੂਲੀਆਂ ਜਾ ਰਹੀਆਂ ਹਨ, ਪਰ ਬੁਨਿਆਦੀ ਸਹੂਲਤਾਂ ਦੇ ਨਾਮ ’ਤੇ ਲੋਕਾਂ ਨੂੰ ਹਨੇਰੇ ਵਿਚ ਧੱਕਿਆ ਜਾ ਰਿਹਾ ਹੈ। ਇਸ ਸੰਬੰਧੀ ਕਈ ਵਾਰ ਸੰਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ, ਪਰ ਪ੍ਰਸ਼ਾਸਨ ਅਤੇ ਐਨ. ਐਚ. ਏ. ਆਈ. ਨੇ ਪੂਰੀ ਤਰ੍ਹਾਂ ਅੱਖਾਂ ਮੀਚੀਆਂ ਹੋਈਆਂ ਹਨ। ਇਲਾਕਾ ਨਿਵਾਸੀਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਐਨ.ਐਚ.ਏ.ਆਈ. ਦੇ ਉੱਚ ਅਧਿਕਾਰੀਆਂ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇ ਨ੍ਹਾਂ ਬੰਦ ਪਈਆਂ ਸਟਰੀਟ ਲਾਈਟਾਂ ਦੀ ਤੁਰੰਤ ਮੁਰੰਮਤ ਕਰਵਾ ਕੇ ਇਨ੍ਹਾਂ ਨੂੰ ਚਾਲੂ ਕੀਤਾ ਜਾਵੇ, ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ ਅਤੇ ਅਣਸੁਖਾਵੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਦਫ਼ਤਰੀ ਕਮਰੇ ਵਿਚ ਚੋਣ ਅਧਿਕਾਰੀਆਂ ਨੂੰ ਬਿਠਾਉਣ ਖ਼ਿਲਾਫ਼ ਮਨਰੇਗਾ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਮੱਲੀਆਂ ਟੋਲ ਪਲਾਜ਼ੇ ’ਤੇ ਧਰਨਾ 27 ਨੂੰ
Ad Position 24