ਗੁਰਦੁਆਰਾ ਸਾਹਿਬ ਜੰਡਸਰ ਠੁੱਲੀਵਾਲ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਅੱਜ
ਮਹਿਲ ਕਲਾਂ, 25 ਨਵੰਬਰ (ਅਵਤਾਰ ਸਿੰਘ ਅਣਖੀ)- ਇਤਿਹਾਸਕ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ ਅੱਖਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ 26 ਨਵੰਬਰ ਵੀਰਵਾਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਅਜੀਤ ਸਿੰਘ, ਧਰਮਪ੍ਰੀਤ ਸਿੰਘ ਸਮੂਹ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਸ ਮੌਕੇ ਤ੍ਰਿਲੋਕੀ ਆਈ ਟੀਮ ਦੇ ਮਾਹਿਰ ਡਾਕਟਰ ਅੱਖਾਂ ਦੇ ਮਰੀਜ਼ਾਂ ਦੀ ਜਾਂਚ ਕਰ ਕੇ ਲੋੜਵੰਦਾਂ ਨੂੰ ਲੈਂਜ ਪਾਉਣ ਲਈ ਰੈਫ਼ਰ ਕਰਨਗੇ।
ਅਜੀਤ ਡੈਸਕ
26-11-2026