ਐੱਸ.ਬੀ.ਐੱਸ. ਪਬਲਿਕ ਸਕੂਲ ਵਿਖੇ ਰੰਗਲਾ ਕਾਰਨੀਵਲ 2026 ਸਮਾਗਮ 29 ਨੂੰ
ਬਰਨਾਲਾ, 25 ਨਵੰਬਰ (ਅਸ਼ੋਕ ਭਾਰਤੀ)-ਐੱਸ. ਬੀ.
ਬਰਨਾਲਾ, 25 ਨਵੰਬਰ (ਅਸ਼ੋਕ ਭਾਰਤੀ)-ਐੱਸ.ਬੀ.ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਰੰਗਲਾ ਕਾਰਨੀਵਲ 2026 ਸਮਾਗਮ 29 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਕਮਲਜੀਤ ਕੌਰ ਤੇ ਵਾਈਸ ਪ੍ਰਿੰਸੀਪਲ ਡਾ. ਸੰਜੇ ਕੁਮਾਰ ਨੇ ਦਿੱਤੀ ਤੇ ਦੱਸਿਆ ਕਿ ਸਕੂਲ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਮਨੋਰੰਜਨ, ਰਚਨਾਤਮਿਕਤਾ, ਖੇਡਾਂ ਅਤੇ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਵੱਖ-ਵੱਖ ਆਕਰਸ਼ਣ ਤਿਆਰ ਕੀਤੇ ਜਾ ਰਹੇ ਹਨ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ, ਕਲਾ, ਸਭਿਆਚਾਰ ਅਤੇ ਆਪਣੀ ਪ੍ਰਤਿਭਾ ਨੂੰ ਪ੍ਰਗਟ ਕਰਨ ਲਈ ਇਕ ਵਿਸ਼ੇਸ਼ ਮੰਚ ਪ੍ਰਦਾਨ ਕਰਨਾ ਹੈ। ਆਰਟ ਗੈਲਰੀ ਵਿਚ ਵਿਦਿਆਰਥੀਆਂ ਦੀ ਕਲਾਤਮਕ ਪ੍ਰਤਿਭਾ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ। ਇਸ ਵਿਚ ਬੱਚਿਆਂ ਵਲੋਂ ਤਿਆਰ ਕੀਤੀਆਂ ਪੇਂਟਿੰਗਾਂ, ਰੰਗਦਾਰ ਚਿੱਤਰਕਲਾਵਾਂ, ਹੱਥ ਨਾਲ ਬਣਾਈਆਂ ਵਸਤੂਆਂ, ਰਚਨਾਤਮਿਕ ਮਾਡਲ ਅਤੇ ਹੋਰ ਕਲਾ ਕਿਰਤਾਂ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਬਣਨਗੀਆਂ।