25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ ਕਰਵਾਏ

ਮਹਿਲ ਕਲਾਂ, 25 ਨਵੰਬਰ (ਅਵਤਾਰ ਸਿੰਘ ਅਣਖੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ, ਮਹਿਲ ਕਲਾਂ ਵਿਖੇ ਵਿਦਿਆਰਥੀਆਂ ’ਚ ਧਾਰਮਿਕ ਅਤੇ ਸਭਿਆਚਾਰਕ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਸ਼ਬਦ ਗਾਇਨ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈ ਕੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026
ਮਹਿਲ ਕਲਾਂ, 25 ਨਵੰਬਰ (ਅਵਤਾਰ ਸਿੰਘ ਅਣਖੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ, ਮਹਿਲ ਕਲਾਂ ਵਿਖੇ ਵਿਦਿਆਰਥੀਆਂ ’ਚ ਧਾਰਮਿਕ ਅਤੇ ਸਭਿਆਚਾਰਕ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਸ਼ਬਦ ਗਾਇਨ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈ ਕੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜੱਜਮੈਂਟ ਦੀ ਭੂਮਿਕਾ ਭਾਈ ਗੁਰਜੀਤ ਸਿੰਘ, ਭਾਈ ਮਲਕੀਤ ਸਿੰਘ ਅਤੇ ਬੀਬੀ ਸੁਰਿੰਦਰ ਕੌਰ ਵਲੋਂ ਨਿਭਾਈ ਗਈ। ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਵਲੋਂ ਵਿਦਿਆਰਥੀਆਂ ਲਈ ਮਿੱਠੇ ਚੌਲਾਂ ਦਾ ਲੰਗਰ ਵੀ ਲਗਾਇਆ ਗਿਆ। ਸੰਸਥਾ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਧਾਰਮਿਕ ਪ੍ਰੋਗਰਾਮ ਬੱਚਿਆਂ ਅੰਦਰ ਗੁਰਬਾਣੀ ਨਾਲ ਜੁੜਨ, ਸਿੱਖੀ ਸਿਧਾਂਤਾਂ ਨੂੰ ਅਪਣਾਉਣ ਅਤੇ ਆਪਣੇ ਵਿਰਸੇ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਦੇ ਹਨ। ਸਕੂਲ ਵਲੋਂ ਭਵਿੱਖ ਵਿਚ ਵੀ ਅਜਿਹੇ ਉਸਾਰੂ ਉਪਰਾਲੇ ਜਾਰੀ ਰਹਿਣਗੇ। ਸਕੂਲ ਦੇ ਪ੍ਰਿੰਸੀਪਲ ਡਾ: ਹਿਮਾਂਸ਼ੂ ਦੱਤ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਅਜਿਹੇ ਉਪਰਾਲਿਆਂ ਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਨ ਦੱਸਿਆ। ਇਸ ਮੌਕੇ ਮਨਦੀਪ ਸਿੰਘ ਗੰਡੇਵਾਲ , ਐਕਟੀਵਿਟੀ ਇੰਚਾਰਜ ਮਨਿੰਦਰ ਕੌਰ ਤੋਂ ਇਲਾਵਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਪਿੰਡ ਲੋਹਗੜ੍ਹ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ
Ad Position 24