ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਭਦੌੜ, 25 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਅਤੇ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਵਲੋਂ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਭਾਗ ਲਿਆ ਗਿਆ।
ਭਦੌੜ, 25 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਅਤੇ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਵਲੋਂ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਭਾਗ ਲਿਆ ਗਿਆ। ਬੱਚਿਆਂ ਨੇ ਕਵੀਸ਼ਰੀ ਅਤੇ ਕੋਰੀਓਗਰਾਫੀ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਹਾਨ ਵਿਚਾਰਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ, ਛੋਟੇ ਬੱਚਿਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਮਨ ਮੋਹ ਲਿਆ। ਪਿ੍ਰੰਸੀਪਲ ਮੈਡਮ ਸੁਖਵੀਰ ਕੌਰ ਧਾਲੀਵਾਲ ਅਤੇ ਗੁਰਬਾਣੀ ਅਧਿਆਪਕਾ ਗੁਰਚਰਨ ਕੌਰ ਨੇ ਨੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫ਼ਲਸਫ਼ੇ ਬਾਰੇ ਦੱਸਿਆ ਕਿ ਗੁਰੂ ਸਾਹਿਬ ਨੇ ਲੋਕਾਂ ਵਿਚ ਜਾ ਕੇ ਸੱਚ, ਸੇਵਾ, ਨਿਮਰਤਾ, ਆਪਸੀ ਭਾਈਚਾਰੇ ਅਤੇ ਬਰਾਬਰਤਾ ਦਾ ਸੰਦੇਸ਼ ਦਿੱਤਾ ਉੱਥੇ ਸਮਾਜ ਵਿਚ ਫੈਲੀਆਂ ਬੁਰਾਈਆਂ, ਵਹਿਮਾਂ-ਭਰਮਾਂ ਅਤੇ ਜਾਤ-ਪਾਤ ਦੇ ਭੇਦਭਾਵ ਦਾ ਵਿਰੋਧ ਕੀਤਾ ਅਤੇ ਸਮੁੱਚੀ ਮਨੁੱਖਤਾ ਨੂੰ ਇੱਕ ਸਮਾਨ ਸਮਝਣ ਦੀ ਸਿੱਖਿਆ ਦਿੱਤੀ। ਇਸ ਮੌਕੇ ਸਕੂਲ ਦੇ ਐਮ.ਡੀ. ਐਡਵੋਕੇਟ ਇਕਬਾਲ ਸਿੰਘ ਗਿੱਲ, ਸਕੱਤਰ ਹਰਮਨਪ੍ਰੀਤ ਸਿੰਘ ਗਿੱਲ ਅਤੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਨੇ ਬੱਚਿਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ। ਇਸ ਸਮੇਂ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।