25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਬਰਨਾਲਾ, 25 ਨਵੰਬਰ (ਅਸ਼ੋਕ ਭਾਰਤੀ)- ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 26-11-2026
ਬਰਨਾਲਾ, 25 ਨਵੰਬਰ (ਅਸ਼ੋਕ ਭਾਰਤੀ)- ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸੰਸਥਾ ਦੇ ਟਰੱਸਟੀ ਬਾਬਾ ਹਾਕਮ ਸਿੰਘ ਅਤੇ ਬਾਬਾ ਅਮਨਦੀਪ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਜੋੜਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਪ੍ਰੀ-ਪ੍ਰਾਇਮਰੀ ਵਿੰਗ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੂੰ ਕਥਾ-ਕਹਾਣੀਆਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀਆਂ ਪ੍ਰੇਰਨਾਦਾਇਕ ਸਾਖੀਆਂ ਸੁਣਾਈਆਂ ਗਈਆਂ। ਇਸ ਦੌਰਾਨ ਕਰਵਾਏ ਗਏ ਅੰਤਰ-ਹਾਊਸ ਸ਼ਬਦ ਗਿਆਨ ਮੁਕਾਬਲੇ ਵਿਚ ਸਕੂਲ ਦੇ ਚਾਰੋ ਹਾਊਸਾਂ ਨੇ ਭਾਗ ਲਿਆ। ਇਸ ਮੁਕਾਬਲੇ ਵਿਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਹਾਊਸ ਨੇ ਪਹਿਲਾ, ਸਾਹਿਬਜ਼ਾਦਾ ਜੁਝਾਰ ਸਿੰਘ ਜੀ ਹਾਊਸ ਨੇ ਦੂਜਾ, ਸਾਹਿਬਜ਼ਾਦਾ ਫ਼ਤਿਹ ਸਿੰਘ ਜੀ ਹਾਊਸ ਨੇ ਤੀਜਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਹਾਊਸ ਨੇ ਚੌਥਾ ਸਥਾਨ ਹਾਸਲ ਕੀਤਾ। ਮੁਕਾਬਲੇ ਦੀ ਪਰਖ ਤੇਜਾ ਸਿੰਘ ਤਿਲਕ ਅਤੇ ਮਨਜੀਤ ਸਿੰਘ ਸਾਗਰ ਨੇ ਕੀਤੀ। ਅੱਠਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਅੰਤਰ-ਹਾਊਸ ਸੁੰਦਰ ਦਸਤਾਰ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਸੁੰਦਰ ਦਸਤਾਰਾਂ ਸਜਾ ਕੇ ਆਪਣੇ ਹੁਨਰ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਦ ੇ ਨਿਰਨਾਇਕ ਦੀ ਭੂਮਿਕਾ ਜਸਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਨਿਭਾਈ। ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਲੱਠ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਦਰਸਾਏ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਮਹਾਨ ਸਿਧਾਂਤਾਂ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਸਟਾਫ਼ ਤ ੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੀਮਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
Ad Position 24