25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਿੰਡ ਚੀਮਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਟੱਲੇਵਾਲ, 25 ਨਵੰਬਰ (ਸੋਨੀ ਚੀਮਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਚੀਮਾ ਦੇ ਗੁਰਦੁਆਰਾ ਰਾਮਬਾਗ ਸਾਹਿਬ ਤੋਂ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਬੇਅੰਤ ਸਿੰਘ ਕੈਰੋ ਦੀ ਅਗਵਾਈ ਹੇਠ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਹੋਈ।

Ad Position 21
No active advertisement
ਅਜੀਤ ਡੈਸਕ 26-11-2026
ਟੱਲੇਵਾਲ, 25 ਨਵੰਬਰ (ਸੋਨੀ ਚੀਮਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਚੀਮਾ ਦੇ ਗੁਰਦੁਆਰਾ ਰਾਮਬਾਗ ਸਾਹਿਬ ਤੋਂ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਬੇਅੰਤ ਸਿੰਘ ਕੈਰੋ ਦੀ ਅਗਵਾਈ ਹੇਠ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਹੋਈ। ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕਰਨ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ। ਰਾਗੀ ਭਾਈ ਜਸਵੀਰ ਸਿੰਘ ਚੀਮਾ ਦੇ ਜਥੇ ਨੇ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਅਮਨਦੀਪ ਸਿੰਘ ਜੰਗੀ ਦੇ ਕਵੀਸ਼ਰੀ ਜਥੇ ਨੇ ਵੀ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਨਗਰ ਕੀਰਤਨ ਦਾ ਪਿੰਡ ਦੇ ਵੱਡਾ ਗੁਰਦੁਆਰਾ, ਵੱਡੀ ਸੱਥ, ਭੰਗੂ ਬਸਤੀ ਤੋਂ ਇਲਾਵਾ ਅੱਧੀ ਦਰਜਨ ਥਾਵਾਂ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ, ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਭ ਸਿੰਘ ਉਗੋਕੇ ਨੇ ਹਾਈ ਸਕੂਲ ਰਾਮਗੜ੍ਹ ਵਿਖੇ ਲਾਇਬ੍ਰੇਰੀ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
Ad Position 24