25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵਿਧਾਇਕ ਲਾਭ ਸਿੰਘ ਉਗੋਕੇ ਨੇ ਹਾਈ ਸਕੂਲ ਰਾਮਗੜ੍ਹ ਵਿਖੇ ਲਾਇਬ੍ਰੇਰੀ ਦਾ ਕੀਤਾ ਉਦਘਾਟਨ

ਟੱਲੇਵਾਲ, 25 ਨਵੰਬਰ (ਸੋਨੀ ਚੀਮਾ)-ਸਰਕਾਰੀ ਹਾਈ ਸਕੂਲ ਰਾਮਗੜ੍ਹ ਵਿਖੇ ਲਾਭ ਸਿੰਘ ਉਗੋਕੇ ਹਲਕਾ ਵਿਧਾਇਕ ਵਲੋਂ ਸਕੂਲ ਵਿਚ ਬਣੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ ਕਰ ਕੇ ਇਸ ਨੂੰ ਬੱਚਿਆਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦਾ ਸਾਥ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀ.

Ad Position 21
No active advertisement
ਅਜੀਤ ਡੈਸਕ 26-11-2026
ਟੱਲੇਵਾਲ, 25 ਨਵੰਬਰ (ਸੋਨੀ ਚੀਮਾ)-ਸਰਕਾਰੀ ਹਾਈ ਸਕੂਲ ਰਾਮਗੜ੍ਹ ਵਿਖੇ ਲਾਭ ਸਿੰਘ ਉਗੋਕੇ ਹਲਕਾ ਵਿਧਾਇਕ ਵਲੋਂ ਸਕੂਲ ਵਿਚ ਬਣੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ ਕਰ ਕੇ ਇਸ ਨੂੰ ਬੱਚਿਆਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦਾ ਸਾਥ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀ.ਸੈ.) ਸ: ਸੁਖਵਿੰਦਰ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਸ: ਕੁਲਦੀਪ ਸਿੰਘ, ਸਕੂਲ ਇੰਚਾਰਜ ਸ੍ਰੀਮਤੀ ਮਨਜਿੰਦਰ ਕੌਰ ਅਤੇ ਸ: ਦਰਸ਼ਨ ਸਿੰਘ ਨੇ ਸਾਥ ਦਿੱਤਾ। ਇਸ ਮੌਕੇ ਸ: ਲਾਭ ਸਿੰਘ ਉਗੋਕੇ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਪਿੰਡ ਵਾਸੀਆਂ ਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹ ਕੇ ਜ਼ਿੰਦਗੀ ਦੀ ਸੇਧ ਲੈਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ ਸ: ਸੁਖਵਿੰਦਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਨਵੀਂ ਲਾਇਬ੍ਰੇਰੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਸਲਾਹ ਦਿੱਤੀ। ਸਕੂਲ ਇੰਚਾਰਜ ਸ੍ਰੀਮਤੀ ਮਨਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਆਪਣੇ ਗਿਆਨ ਦੇ ਘੇਰੇ ਨੂੰ ਵਿਸ਼ਾਲ ਕਰਨ ਲਈ ਪੜ੍ਹਾਈ ਨਾਲ ਜੁੜੇ ਰਹਿਣ ਦੀ ਪੇ੍ਰਰਨਾ ਦਿੱਤੀ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਤੋਂ ਇਲਾਵਾ ਵੱਖ-ਵੱਖ ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਭਾਗ ਲਿਆ। ਸਕੂਲ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਹਾਜ਼ਰੀਨ ਦਾ ਸਵਾਗਤ ਕਰਦਿਆਂ ਹੋਏ ਪ੍ਰੋਗਰਾਮ ਨੂੰ ਖ਼ੂਬਸੂਰਤ ਬਣਾਇਆ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਸਕੂਲ ਸਟਾਫ਼ ਸ੍ਰੀਮਤੀ ਅੰਮ੍ਰਿਤਪਾਲ ਕੌਰ, ਸ੍ਰੀਮਤੀ ਹਰਪ੍ਰੀਤ ਕੌਰ, ਸ੍ਰੀਮਤੀ ਕੁਲਵਿੰਦਰ ਕੌਰ, ਸ੍ਰੀਮਤੀ ਨੀਰਜ, ਸਹਰਮਨਪ੍ਰੀਤ ਸਿੰਘ, ਬਲਪ੍ਰੀਤ ਸਿੰਘ ਨੇ ਵਿਸ਼ੇਸ਼ ਯੋਗਦਾਨ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਭਦੌੜ ਹਲਕੇ ਦੀ ਕ੍ਰਿਕਟ ਚੈਂਪੀਅਨਸ਼ਿਪ ਧੌਲਾ ਦੀ ਟੀਮ ਨੇ ਆਪਣੇ ਨਾਂਅ ਕੀਤੀ ਅਗਲੀ ਖ਼ਬਰ ਪਿੰਡ ਚੀਮਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24