ਪ੍ਰਭਾਤ ਫੇਰੀ ਦੀ ਸਮਾਪਤੀ ਮੌਕੇ ਨਿਸ਼ਾਨਚੀਆਂ ਤੇ ਪ੍ਰਬੰਧਕਾਂ ਨੂੰ ਕੀਤਾ ਸਨਮਾਨਿਤ
ਹੰਡਿਆਇਆ, 25 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਰਜਿ:) ਹੰਡਿਆਇਆ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦੀ ਸਮਾਪਤੀ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਸਾਹਿਬ ਤੋਂ ਸ਼ੁਰੂ ਕਰ ਕੇ ਸਟੈਂਡਰਡ ਕਾਰਪੋਰੇਸ਼ਨ ਆਫ਼ ਇੰਡੀਆ ਦੇ ਐਮ. ਡੀ.
ਹੰਡਿਆਇਆ, 25 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਰਜਿ:) ਹੰਡਿਆਇਆ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦੀ ਸਮਾਪਤੀ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਸਾਹਿਬ ਤੋਂ ਸ਼ੁਰੂ ਕਰ ਕੇ ਸਟੈਂਡਰਡ ਕਾਰਪੋਰੇਸ਼ਨ ਆਫ਼ ਇੰਡੀਆ ਦੇ ਐਮ.ਡੀ. ਨਛੱਤਰ ਸਿੰਘ ਭਰੀ, ਜੋਗਿੰਦਰ ਸਿੰਘ ਭਰੀ ਦੇ ਗ੍ਰਹਿ ਵਿਖੇ ਹੋਈ। ਸੁਸਾਇਟੀ ਦੇ ਮੁੱਖ ਸੇਵਾਦਾਰ ਬੰਧਨਤੋੜ ਸਿੰਘ ਨੇ ਦੱਸਿਆ ਕਿ ਪਿਛਲੇ 15 ਦਿਨਾਂ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਸਬੇ ਵਿਚ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ ਹਨ, ਜਿਨ੍ਹਾਂ ਦੀ ਅੱਜ ਸਮਾਪਤੀ ਕੀਤੀ। ਸਮਾਪਤੀ ਮੌਕੇ ਨਛੱਤਰ ਸਿੰਘ ਭਰੀ, ਜੋਗਿੰਦਰ ਸਿੰਘ ਭਰੀ, ਦਰਸ਼ਨ ਸਿੰਘ, ਪ੍ਰਭਜੋਤ ਸਿੰਘ ਭਰੀ ਤੇ ਪਰਮਿੰਦਰ ਸਿੰਘ ਭਰੀ ਨੇ ਪੰਜ ਨਿਸ਼ਾਨਚੀਆਂ, ਬੰਧਨਤੋੜ ਸਿੰਘ, ਮਾਲਵਿੰਦਰ ਸਿੰਘ, ਹਰਜਿੰਦਰ ਸਿੰਘ, ਸਵਰਨਜੀਤ ਸਿੰਘ, ਬਲਵਿੰਦਰ ਕਾਲਾ, ਇੰਜ: ਹੀਰਾ ਸਿੰਘ ਭਰੀ, ਦਰਸ਼ਨ ਸਿੰਘ, ਜਗਰਾਜ ਸਿੰਘ, ਨਿਰਮਲ ਸਿੰਘ ਲੱਭੀ, ਮੋਹਣ ਸਿੰਘ ਖ਼ਾਲਸਾ, ਬੀਰਪਾਲ ਕੌਰ ਹੰਡਿਆਇਆ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਸ਼ਾਮਿਲ ਸਨ।