25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਆਰੀਆਭੱਟ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਬਰਨਾਲਾ, 25 ਨਵੰਬਰ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਬਰਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਮਸਤੂਆਣਾ ਸਾਹਿਬ ਸੰਗਰੂਰ ਤੋਂ ਪਹੁੰਚੇ ਰਾਗੀ ਅੰਮ੍ਰਿਤ ਸਿੰਘ, ਤਰਨਜੋਤ ਸਿੰਘ ਅਤੇ ਆਕਾਸ਼ਦੀਪ ਸਿੰਘ ਨੇ ਕੀਰਤਨ ਰਾਹੀਂ ਪ੍ਰਮਾਤਮਾ ਨਾਲ ਜੁੜਨ, ਆਤਮਿਕ ਸ਼ਾਂਤੀ ਪ੍ਰਾਪਤ ਕਰਨ ਅਤੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026
ਬਰਨਾਲਾ, 25 ਨਵੰਬਰ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਬਰਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਮਸਤੂਆਣਾ ਸਾਹਿਬ ਸੰਗਰੂਰ ਤੋਂ ਪਹੁੰਚੇ ਰਾਗੀ ਅੰਮ੍ਰਿਤ ਸਿੰਘ, ਤਰਨਜੋਤ ਸਿੰਘ ਅਤੇ ਆਕਾਸ਼ਦੀਪ ਸਿੰਘ ਨੇ ਕੀਰਤਨ ਰਾਹੀਂ ਪ੍ਰਮਾਤਮਾ ਨਾਲ ਜੁੜਨ, ਆਤਮਿਕ ਸ਼ਾਂਤੀ ਪ੍ਰਾਪਤ ਕਰਨ ਅਤੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜੀਨੀਅਰ ਆਰ. ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਸੱਚਾਈ, ਬਰਾਬਰਤਾ, ਦਇਆ, ਨਿਮਰਤਾ ਅਤੇ ਨਿਸ਼ਕਾਮ ਸੇਵਾ ਦੇ ਮਾਰਗ ’ਤੇ ਚੱਲਣ ਦੀ ਪੇ੍ਰਰਨਾ ਦਿੰਦੀਆਂ ਹਨ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਰਾਜੀਵ ਮੰਗਲਾ, ਵਿੱਕੀ ਸਿੰਗਲਾ, ਇੰਦਰਪਾਲ ਗੋਇਲ, ਮੋਹਿਤ ਮੰਗਲਾ, ਅਸ਼ਵਨੀ ਕੁਮਾਰ, ਹਰਭਜਨ ਸਿੰਘ, ਡੀਨ ਅਕਾਦਮਿਕ ਡਾ: ਭਵੇਤ ਗਰਗ, ਡਾ: ਜਸ਼ਨਜੋਤ ਗੋਇਲ, ਸਹਾਇਕ ਪ੍ਰੋ: ਸੁਖਪ੍ਰੀਤ ਸਿੰਘ, ਸਹਾਇਕ ਪ੍ਰੋ: ਮਨਪ੍ਰੀਤ ਕੌਰ, ਸਹਾਇਕ ਪ੍ਰੋ: ਭਵੁਕਤਾ ਸ਼ਰਮਾ, ਸਹਾਇਕ ਪ੍ਰੋ: ਰਜਨੀਸ਼ ਨਰੂਲਾ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ ਅਗਲੀ ਖ਼ਬਰ ਪ੍ਰਭਾਤ ਫੇਰੀ ਦੀ ਸਮਾਪਤੀ ਮੌਕੇ ਨਿਸ਼ਾਨਚੀਆਂ ਤੇ ਪ੍ਰਬੰਧਕਾਂ ਨੂੰ ਕੀਤਾ ਸਨਮਾਨਿਤ
Ad Position 24