25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ

ਭਦੌੜ, 25 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਨੂੰ ਲੈ ਕੇ ਅੱਜ ਦੋਵੇਂ ਸਿਆਸੀ ਧਿਰਾਂ ਦੇ ਆਗੂਆਂ ਅਤੇ ਵਰਕਰਾਂ ਨੇ ਭਾਰੀ ਉਤਸ਼ਾਹ ਅਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਸਥਾਨਕ ਬੱਸ ਸਟੈਂਡ ਵਿਖੇ ਲੱਡੂ ਵੰਡ ਕੇ ਇਸ ਗੱਠਜੋੜ ਨੂੰ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਅਤੇ ਪੰਜਾਬ ਦੇ ਹਿੱਤਾਂ ਲਈ ਇਕ ਅਹਿਮ ਸਿਆਸੀ ਕਦਮ ਕਰਾਰ ਦਿੱਤਾ। ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਕੌਂਸਲ ਮੈਂਬਰ ਜਸਵੀਰ ਸਿੰਘ ਧੰਮੀ, ਸਾਬਕਾ ਚੇਅਰਮੈਨ ਅਰੁਣ ਸਿੰਗਲਾ, ਪ੍ਰਧਾਨ ਅਮਨਿੰਦਰ ਸਿੰਘ ਗੋਲਡੀ, ਸਰਕਲ ਪ੍ਰਧਾਨ ਗੁਰਵਿੰਦਰ ਸਿੰਘ ਗੋਰਾ, ਭਾਜਪਾ ਦੇ ਮੰਡਲ ਪ੍ਰਧਾਨ ਰਾਕੇਸ਼ ਕੁਮਾਰ ਟੀਟੂ, ਹਲਕਾ ਆਗੂ ਬਲਵਿੰਦਰਪਾਲ ਸਿੰਘ ਹੈਪੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਰਿਸ਼ਤਾ ਬਹੁਤ ਪੁਰਾਣਾ ਹੈ।

Ad Position 21
No active advertisement
ਅਜੀਤ ਡੈਸਕ 26-11-2026
ਭਦੌੜ, 25 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਨੂੰ ਲੈ ਕੇ ਅੱਜ ਦੋਵੇਂ ਸਿਆਸੀ ਧਿਰਾਂ ਦੇ ਆਗੂਆਂ ਅਤੇ ਵਰਕਰਾਂ ਨੇ ਭਾਰੀ ਉਤਸ਼ਾਹ ਅਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਸਥਾਨਕ ਬੱਸ ਸਟੈਂਡ ਵਿਖੇ ਲੱਡੂ ਵੰਡ ਕੇ ਇਸ ਗੱਠਜੋੜ ਨੂੰ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਅਤੇ ਪੰਜਾਬ ਦੇ ਹਿੱਤਾਂ ਲਈ ਇਕ ਅਹਿਮ ਸਿਆਸੀ ਕਦਮ ਕਰਾਰ ਦਿੱਤਾ। ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਕੌਂਸਲ ਮੈਂਬਰ ਜਸਵੀਰ ਸਿੰਘ ਧੰਮੀ, ਸਾਬਕਾ ਚੇਅਰਮੈਨ ਅਰੁਣ ਸਿੰਗਲਾ, ਪ੍ਰਧਾਨ ਅਮਨਿੰਦਰ ਸਿੰਘ ਗੋਲਡੀ, ਸਰਕਲ ਪ੍ਰਧਾਨ ਗੁਰਵਿੰਦਰ ਸਿੰਘ ਗੋਰਾ, ਭਾਜਪਾ ਦੇ ਮੰਡਲ ਪ੍ਰਧਾਨ ਰਾਕੇਸ਼ ਕੁਮਾਰ ਟੀਟੂ, ਹਲਕਾ ਆਗੂ ਬਲਵਿੰਦਰਪਾਲ ਸਿੰਘ ਹੈਪੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਰਿਸ਼ਤਾ ਬਹੁਤ ਪੁਰਾਣਾ ਹੈ। ਦੋਵਾਂ ਪਾਰਟੀਆਂ ਨੇ ਆਪਣੇ ਪਿਛਲੇ ਸਾਂਝੇ ਸਿਆਸੀ ਸਫ਼ਰ ਦੌਰਾਨ ਪੰਜਾਬ ਦੇ ਵਿਕਾਸ, ਸੂਬੇ ਦੀ ਖ਼ੁਸ਼ਹਾਲੀ ਅਤੇ ਲੋਕਾਂ ਦੀ ਬਿਹਤਰੀ ਲਈ ਕਈ ਅਹਿਮ ਕੰਮ ਕੀਤੇ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਦਾ ਮੁੜ ਇਕੱਠੇ ਹੋਣਾ ਪੰਜਾਬ ਦੀ ਸਿਆਸਤ ਵਿਚ ਇੱਕ ਨਵੀਂ ਦਿਸ਼ਾ ਤੈਅ ਕਰੇਗਾ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਅੰਦਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਵਰਕਰਾਂ ਵਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਉਕਤ ਆਗੂਆਂ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਵਾਅਦੇ ਕਰ ਕੇ ਸੱਤਾ ਵਿਚ ਆਈ ਸਰਕਾਰ ਨੇ ਸੂਬੇ ਨੂੰ ਤਬਾਹੀ ਵੱਲ ਧੱਕਿਆ ਹੈ ਜਿਸ ਕਾਰਨ ਪੰਜਾਬ ਦਾ ਕਿਸਾਨ, ਵਪਾਰੀ, ਹਰ ਕਿਰਤੀ ਵਿਅਕਤੀ ਸੂਬੇ ਦੀ ਆਰਥਿਕਤਾ, ਕਾਨੂੰਨ ਵਿਵਸਥਾ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਵਿਚ ਚਿੰਤਾ ਵਿਚ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਵਪਾਰੀਆਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਸਮੇਂ ਸੀਨੀ.ਆਗੂ ਬਲਵਿੰਦਰ ਸਿੰਘ ਲਧਰੋਈਆ, ਪ੍ਰਧਾਨ ਜਗਸੀਰ ਸਿੰਘ ਬੁੱਟਰ, ਲਾਭ ਸਿੰਘ ਲਧਰੋਈਆ, ਗੁਰਦੀਪ ਸਿੰਘ ਬੱਬੂ, ਕੌਂਸਲਰ ਨੇਬਲਜੀਤ ਹਨੀ, ਰਣਜੀਤ ਸਿੰਘ ਜੀਤਾ,ਅਵਤਾਰ ਸਿੰਘ ਗੋਰਾ, ਪ੍ਰਧਾਨ ਕੇਵਲ ਸਿੰਘ, ਨਰੋਤਮ ਕੌਛੜ, ਪ੍ਰਵੀਨ ਕੁਮਾਰ ਗੌਤਮ, ਬਲਜੀਤ ਸਿੰਘ ਪੱਪੂ, ਮੇਵਾ ਸਿੰਘ ਮੱਝੂਕੇ, ਸੋਹਨਾ ਸਿੰਘ ਸਿੱਧੂ, ਕਮਲਦੀਪ ਸਿੰਗਲਾ, ਗੁਰਮੇਲ ਸਿੰਘ ਗੇਲੀ, ਨਾਇਬ ਸਿੰਘ, ਸਤੀਸ਼ ਕੁਮਾਰ ਤੀਸਾ, ਹਰਜੀਤ ਸਿੰਘ ਪਟਵਾਰੀ ਸ਼ਹਿਣਾ, ਪੱਪੀ ਸਿੰਘ, ਨੈਬ ਸਿੰਘ, ਪ੍ਰੇਮ ਨਾਥ, ਲੋਕੇਸ਼ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੱਠਜੋੜ ਦਾ ਮਕਸਦ ਸੂਬੇ ਦੀ ਖ਼ੁਸ਼ਹਾਲੀ ਨੂੰ ਯਕੀਨੀ ਬਣਾਉਣਾ - ਰਾਹੀ ਫ਼ੌਜੀ ਅਗਲੀ ਖ਼ਬਰ ਆਰੀਆਭੱਟ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24